ਦੇਸ਼ਦੁਨੀਆਂਪੰਜਾਬ

ਨੈਸ਼ਨਲ ਪਾਰਟੀਆਂ ਨੇ ਪੰਜਾਬ ਦਾ ਵਿਕਾਸ ਨਹੀਂ ਸਗੋਂ ਵਿਨਾਸ਼ ਹੀ ਕੀਤਾ – ਮਹਿੰਦਰ ਸਿੰਘ ਕੇਪੀ

ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰਾਂ ਦੇ ਵੱਡੇ ਕਾਫਲੇ ਨਾਲ ਕੀਤੇ ਨਾਮਜ਼ਦਗੀ ਪੱਤਰ ਦਾਖਲ

ਜਲੰਧਰ, (PRIME INDIAN NEWS) :- ਲੋਕ ਸਭਾ ਹਲਕਾ ਜਲੰਧਰ ਤੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ। ਇਸ ਮੌਕੇ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ , ਨਕੋਦਰ ਤੋਂ ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ , ਹਲਕਾ ਫਿਲੌਰ ਤੋਂ ਸਾਬਕਾ ਵਿਧਾਇਕ ਬਲਦੇਵ ਸਿੰਘ ਖਹਿਰਾ , ਹਲਕਾ ਇੰਚਾਰਜ ਜਲੰਧਰ ਕੈਂਟ ਹਰਜਾਪ ਸਿੰਘ ਸੰਘਾ , ਹਲਕਾ ਇੰਚਾਰਜ ਸ਼ਾਹਕੋਟ ਬਚਿਤਰ ਕੋਹਾੜ , ਹਲਕਾ ਇੰਚਾਰਜ ਇਕਬਾਲ ਸਿੰਘ ਢੀਂਡਸਾ , ਕੁਲਵੰਤ ਸਿੰਘ ਮੰਨਣ ਜਿਲਾ ਪ੍ਰਧਾਨ ਅਤੇ ਜਲੰਧਰ ਜਿਲ੍ਹੇ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਮੌਜੂਦ ਸੀ।

ਮਹਿੰਦਰ ਸਿੰਘ ਕੇਪੀ ਦੇ ਘਰ ਤੋਂ ਵੱਡਾ ਕਾਫਲਾ ਨਾਮਜਦਗੀ ਪੱਤਰ ਦਾਖਲ ਕਰਵਾਉਣ ਵਾਸਤੇ ਰਵਾਨਾ ਹੋਇਆ, ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਮਹਿੰਦਰ ਸਿੰਘ ਕੇਪੀ ਨੇ ਦੱਸਿਆ ਕਿ ਪੰਜਾਬ ਦੇ ਵਿੱਚ ਜਿੰਨਾ ਵੀ ਵਿਕਾਸ ਹੋਇਆ ਉਹ ਉਸੇ ਸਮੇਂ ਦੇ ਵਿੱਚ ਹੀ ਹੋਇਆ ਜਦੋਂ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਰਹੇ। ਉਹਨਾਂ ਕਿਹਾ ਕਿ ਜੇਕਰ ਗੱਲ ਜਲੰਧਰ ਦੀ ਕਰੀਏ ਤਾਂ ਜਲੰਧਰ ਦੇ ਵਿੱਚ ਕਾਂਗਰਸ ਦੀ ਸਰਕਾਰ ਸਮੇਂ ਸੜਕਾਂ ਤੇ ਲੰਬਾ ਜਾਮ ਲੱਗਦਾ ਰਿਹਾ ਪਰ ਕਾਂਗਰਸ ਸਰਕਾਰ ਨੇ ਲੰਬਾ ਸਮਾਂ ਰਾਜ ਕਰਨ ਤੋਂ ਬਾਅਦ ਵੀ ਪੰਜਾਬ ਦਾ ਵਿਕਾਸ ਨਹੀਂ ਕੀਤਾ ਅਤੇ ਜਦੋਂ ਪੰਜਾਬ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਈ ਤਾਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਸੜਕਾਂ ਲਹਿਰਾਂ ਅਤੇ ਪਿੰਡਾਂ ਸ਼ਹਿਰਾਂ ਦੀ ਨੁਹਾਰ ਬਿਲਕੁਲ ਬਦਲ ਕੇ ਰੱਖ ਦਿੱਤੀ, ਜੇਕਰ ਹੁਣ ਜਲੰਧਰ ਤੋਂ ਚੰਡੀਗੜ੍ਹ ਜਾਣਾ ਹੋਵੇ ਤਾਂ ਜਾਮ ਦੇ ਵਿੱਚ ਨਹੀਂ ਫਸਣਾ ਪੈਂਦਾ ਅਤੇ ਪੰਜਾਬ ਦੇ ਕਿਸੇ ਕੋਨੇ ਵਿੱਚ ਜਾਂ ਦਿੱਲੀ ਤੱਕ ਜਾਣਾ ਹੋਵੇ ਤਾਂ ਪੰਜਾਬ ਦੀ ਹੱਦ ਤੱਕ ਸੜਕਾਂ ਬਿਲਕੁਲ 4 ਲਾਈਨ ਬਣੀਆਂ ਹੋਈਆਂ ਹਨ ਪਰ ਪਿਛਲੇ ਪੰਜ ਸਾਲ ਦੇ ਵਿੱਚ ਵੀ ਕਾਂਗਰਸ ਸਰਕਾਰ ਨੇ ਇੱਕ ਵੀ ਕਾਰਜ ਵਿਕਾਸ ਦਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ 2022 ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਈ ਤਾਂ ਦੋ ਸਾਲ ਤੋਂ ਜਿਆਦਾ ਸਮਾਂ ਹੋ ਚੁੱਕਾ ਹੈ ਪੰਜਾਬ ਦੇ ਵਿੱਚ ਨਸ਼ਾ ਵੱਧ ਗਿਆ ਹੈ, ਜਿਸ ਦੇ ਨਾਲ ਰੋਜਾਨਾ ਨੌਜਵਾਨ ਮੌਤ ਦੇ ਮੂੰਹ ਚ ਜਾ ਰਹੇ ਹਨ ਅਤੇ ਲੁੱਟਾ ਖੋਹਾਂ ਗੈਂਗਵਾਰ ਸ਼ਰੇਆਮ ਗੈਂਗਸਟਰਾਂ ਵੱਲੋਂ ਫਰੌਤੀਆਂ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਇਹ ਗੱਲ ਕਹੀ ਜਾ ਰਹੀ ਸੀ ਸਰਕਾਰ ਆਉਣ ਤੇ ਪੰਜਾਬ ਚ ਹਰ ਵਰਗ ਖੁਸ਼ਹਾਲ ਹੋਵੇਗਾ, ਕੋਈ ਵੀ ਧਰਨਾ ਪੰਜਾਬ ਦੇ ਵਿੱਚ ਸਰਕਾਰ ਖਿਲਾਫ ਨਹੀਂ ਲੱਗੇਗਾ ਪਰ ਜਿੰਨੇ ਧਰਨੇ ਦੋ ਸਾਲ ਚ ਆਮ ਆਦਮੀ ਪਾਰਟੀ ਦੀ ਸਰਕਾਰ ਵੇਲੇ ਲੱਗ ਚੁੱਕੇ ਹਨ ਸ਼ਾਇਦ ਇੰਨੇ ਧਰਨੇ ਅੱਜ ਤੱਕ ਕਿਸੇ ਵੀ ਸਰਕਾਰ ਦੇ ਕਾਰਜਕਾਲ ਵਿੱਚ ਨਹੀਂ ਲੱਗੇ ਹਨ। ਦਿੱਲੀ ਵਿੱਚ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਖੇਤੀ ਕਾਨੂੰਨੀ ਰੱਦ ਕਰਵਾ ਕੇ ਆਏ ਸਨ ਪਰ ਹੁਣ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਇਹਨਾਂ ਕਾਨੂੰਨਾਂ ਨੂੰ ਕਿਸੇ ਨਾ ਕਿਸੇ ਤਰੀਕੇ ਨਾਲ ਲਾਗੂ ਕੀਤਾ ਜਾ ਰਿਹਾ ਹੈ।

ਮਹਿੰਦਰ ਸਿੰਘ ਕੇਪੀ ਨੇ ਕਿਹਾ ਕਿ ਆਪ ਅਤੇ ਕਾਂਗਰਸ ਸਰਕਾਰ ਤੋਂ ਪੰਜਾਬ ਦਾ ਹਰ ਵਰਗ ਦੁਖੀ ਹੋਇਆ ਹੈ ਅਤੇ ਹੁਣ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਸਰਹਾਉਣ ਲੱਗ ਪਏ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਸਰਕਾਰ ਸਮੇਂ ਦੀਆਂ ਵਿਕਾਸ ਕਾਰਜਾਂ ਦੀਆਂ ਗੱਲਾਂ ਲੋਕ ਮੁੜ ਤੋਂ ਦੁਹਰਾਉਣ ਲੱਗ ਪਏ ਹਨ ਅਤੇ ਇਸ ਵਾਰ ਵੀ ਵੱਡੀ ਜਿੱਤ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਚ ਪਵੇਗੀ ਕਿਉਂਕਿ ਲੋਕਾਂ ਨੂੰ ਹੁਣ ਇਹ ਪਤਾ ਲੱਗ ਚੁੱਕਾ ਹੈ ਕਿ ਸਿਰਫ ਸ਼੍ਰੋਮਣੀ ਅਕਾਲੀ ਦਲ ਜੋ ਕਿ ਪੰਜਾਬ ਦੀ ਖੇਤਰੀ ਪਾਰਟੀ ਹੈ, ਉਹੀ ਪੰਜਾਬ ਦਾ ਵਿਕਾਸ ਕਰ ਸਕਦੀ ਹੈ, ਨੈਸ਼ਨਲ ਪਾਰਟੀਆਂ ਨੇ ਪੰਜਾਬ ਦਾ ਵਿਕਾਸ ਨਹੀਂ ਸਿਰਫ ਵਿਨਾਸ਼ ਹੀ ਕੀਤਾ ਹੈ।

Related Articles

Leave a Reply

Your email address will not be published. Required fields are marked *

Back to top button