ਦੇਸ਼ਦੁਨੀਆਂਪੰਜਾਬ

ਨੌਜਵਾਨਾਂ ਦੇ ਖਿੜੇ ਚਿਹਰੇ : 75 ਸਿਖਿਆਰਥੀਆਂ ਨੂੰ ਮਿਲੀ ਨੌਕਰੀ, DC ਨੇ ਕੀਤੀ ਹੌਸਲਾ ਅਫਜ਼ਾਈ, ਭਵਿੱਖ ֹ’ਚ ਹੋਰ ਬੁਲੰਦੀਆਂ ਹਾਸਲ ਕਰਨ ਲਈ ਪ੍ਰੇਰਿਆ

ਨੌਜਵਾਨਾਂ ਨੂੰ ਹੁਨਰ ਸਿਖ਼ਲਾਈ ਕੋਰਸਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ

ਜਲੰਧਰ, ਐਚ ਐਸ ਚਾਵਲਾ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਸਿਖ਼ਲਾਈ ਹਾਸਲ ਕਰਕੇ ਨਾਮਵਰ ਕੰਪਨੀਆਂ ਵਿੱਚ ਨੌਕਰੀਆਂ ਹਾਸਲ ਕਰਨ ਵਾਲੇ 75 ਨੌਜਵਾਨ ਲੜਕੇ-ਲੜਕੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੋਜ਼ਗਾਰ ਹਾਸਲ ਕਰਨ ਵਾਲੇ ਸਿਖਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਉਨ੍ਹਾਂ ਦੇ ਜੀਵਨ ਦੀ ਇਕ ਨਵੀਂ ਸ਼ੁਰੂਆਤ ਹੋਣ ਜਾ ਰਹੀ ਹੈ। ਡਾ. ਅਗਰਵਾਲ ਨੇ ਉਨ੍ਹਾਂ ਨੂੰ ਸਖ਼ਤ ਮਿਹਨਤ ਤੇ ਸਮਰਪਣ ਨਾਲ ਭਵਿੱਖ ਵਿੱਚ ਹੋਰ ਬੁਲੰਦੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਐਸ.ਡੀ.ਐਮ. ਆਦਮਪੁਰ ਵਿਵੇਕ ਕੁਮਾਰ ਮੋਦੀ (ਵਾਧੂ ਚਾਰਜ ਵਧੀਕ ਡਿਪਟੀ ਕਮਿਸ਼ਨਰ, ਦਿਹਾਤੀ ਵਿਕਾਸ) ਵੀ ਮੌਜੂਦ ਸਨ।

ਡਾ. ਅਗਰਵਾਲ ਨੇ ਦੱਸਿਆ ਕਿ 59 ਲੜਕੀਆਂ ਅਤੇ 16 ਲੜਕਿਆਂ ਨੂੰ ਸਵਾਮੀ ਪ੍ਰਰੱਗਿਆਨੰਦ ਸਿਖ਼ਲਾਈ ਸੈਂਟਰ, ਨਕੋਦਰ ਵਿਖੇ ਵੱਖ-ਵੱਖ ਹੁਨਰ ਕੋਰਸਾਂ ਤਹਿਤ ਸਬੰਧੀ ਸਿਖ਼ਲਾਈ ਪ੍ਰਦਾਨ ਕੀਤੀ ਗਈ ਸੀ, ਜੋ ਹਰਿਆਣਾ ਵਿਖੇ ਡੀ.ਐਚ.ਐਲ., ਐਮਾਜ਼ੋਨ, ਫਲਿੱਪਕਾਰਟ, ਬਲਿੰਕਿਟ ਅਤੇ ਲੈਂਸ ਕਾਰਟ ਸਮੇਤ ਵੱਖ-ਵੱਖ ਕੰਪਨੀਆਂ ਵਿੱਚ ਰੋਜ਼ਗਾਰ ਹਾਸਿਲ ਕਰਨ ਵਿੱਚ ਕਾਮਯਾਬ ਹੋਏ ਹਨ।

ਨੌਜਵਾਨਾਂ ਨੂੰ ਹੁਨਰ ਸਿਖ਼ਲਾਈ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦਹੁਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਟ੍ਰੇਨਿੰਗ ਪਾਰਟਨਰਾਂ ਦੇ ਸਹਿਯੋਗ ਨਾਲ ਵੇਅਰ ਹਾਊਸ ਐਸੋਸੀਏਟ, ਗੈਸਟ ਸਰਵਿਸ ਐਗਜੀਕਿਊਟਿਵ (ਫਰੰਟ ਆਫਿਸ), ਹਾਸਪੀਟਲ ਫਰੰਟ ਡੈਸਕ ਕੋਆਰਡੀਨੇਟਰ, ਟੈਲੀਹੈਲਥ ਸਰਵਿਸ ਕੋਆਰਡੀਨੇਟਰ, ਸੋਸ਼ਲ ਮੀਡੀਆ ਇਨਫਲੂਐਂਸਰ, ਜਨਰਲ ਡਿਊਟੀ ਅਸਿਸਟੈਂਟ ਅਤੇ ਐਮਰਜੈਂਸੀ ਕੇਅਰ ਅਸਿਸਟੈਂਟ ਸਮੇਤ ਵੱਖ-ਵੱਖ ਹੁਨਰ ਸਿਖ਼ਲਾਈ ਕੋਰਸ ਚਲਾਏ ਜਾ ਰਹੇ ਹਨ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨ ਲੜਕੇ ਤੇ ਲੜਕੀਆਂ ਨੂੰ ਇਨ੍ਹਾਂ ਹੁਨਰ ਸਿਖਲਾਈ ਕੋਰਸਾਂ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਸੂਬੇ ਦੇ ਆਰਥਿਕ ਤੇ ਸਮਾਜਿਕ ਵਿਕਾਸ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।
ਉਪਰੰਤ ਐਸ.ਡੀ.ਐਮ. ਆਦਮਪੁਰ ਵਿਵੇਕ ਕੁਮਾਰ ਮੋਦੀ ਵੱਲੋਂ ਨੌਕਰੀਆਂ ਹਾਸਲ ਕਰਨ ਵਾਲੇ ਇਨ੍ਹਾਂ ਨੌਜਵਾਨਾਂ ਨੂੰ ਬੱਸ ਰਾਹੀਂ ਰਵਾਨਾ ਕੀਤਾ ਗਿਆ।

ਇਸ ਮੌਕੇ ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਨੀਲਮ ਮਹੇ, ਟ੍ਰੇਨਿੰਗ ਸੈਂਟਰ ਦੇ ਚੇਅਰਮੈਨ ਵਿਪਿਨ ਸ਼ਰਮਾ, ਜ਼ਿਲ੍ਹਾ ਪ੍ਰੋਗਰਾਮ ਯੁਨਿਟ ਤੋਂ ਸੂਰਜ ਕਲੇਰ ਆਦਿ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button