
ਵਾਰਡ ਵਾਸੀਆਂ ਨੇ ਭਾਰੀ ਗਿਣਤੀ ਵਿੱਚ ਕੀਤੀ ਸ਼ਿਰਕਤ, ਪਰਮਿੰਦਰ ਬਰਾੜ ਨੇ ਕੀਤਾ ਤਹਿ ਦਿਲੋਂ ਧੰਨਵਾਦ
ਜਲੰਧਰ, ਐਚ ਐਸ ਚਾਵਲਾ। ਜਲੰਧਰ ਨਗਰ ਨਿਗਮ ਦੇ ਅਧੀਨ ਪੈਂਦੇ ਵਾਰਡ ਨੰਬਰ 14 ਵਿੱਚ ਆਜ਼ਾਦ ਉਮੀਦਵਾਰ ਤੇ ਚੋਣ ਲੜ ਰਹੇ ਪਰਮਿੰਦਰ ਸਿੰਘ ਬਰਾੜ ਵਲੋਂ ਅੱਜ ਕੱਢੇ ਗਏ ਰੋਡ ਸ਼ੋਅ ਨੇ ਵਿਰੋਧੀਆਂ ਦੇ ਹੋਸ਼ ਉਡਾ ਕੇ ਰੱਖ ਦਿੱਤੇ ਹਨ। ਇਸ ਰੋਡ ਸ਼ੋਅ ਵਿੱਚ ਵਾਰਡ ਵਾਸੀਆਂ ਨੇ ਭਾਰੀ ਗਿਣਤੀ ਵਿੱਚ ਸ਼ਿਰਕਤ ਕੀਤੀ ਅਤੇ ਪਰਮਿੰਦਰ ਸਿੰਘ ਬਰਾੜ ਦੇ ਹੱਕ ਵਿੱਚ ਆਪਣਾ ਕੀਮਤੀ ਵੋਟ ਦੇਣ ਦਾ ਫੈਸਲਾ ਕੀਤਾ ਹੈ, ਜਿਸਦਾ ਪਰਮਿੰਦਰ ਸਿੰਘ ਬਰਾੜ ਨੇ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਵਾਰਡ ਵਾਸੀਆਂ ਦਾ ਕਹਿਣਾ ਹੈ ਕਿ ਪਰਮਿੰਦਰ ਸਿੰਘ ਬਰਾੜ ਇਲਾਕੇ ਅੰਦਰ ਪਿਛਲੇ ਕਈ ਸਾਲਾਂ ਤੋਂ ਕੰਮ ਕਰਦੇ ਆ ਰਹੇ ਹਨ ਅਤੇ ਹਰ ਕਿਸੇ ਦੇ ਦੁੱਖ ਸੁੱਖ ਵਿੱਚ ਵਿਚਰਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਪਾਰਟੀ ਬਾਜ਼ੀ ਤੋਂ ਉਪਰ ਉਠ ਕੇ ਚੋਣ ਨਿਸ਼ਾਨ ਟਰੈਕਟਰ ਨੂੰ ਵੋਟਾਂ ਪਾ ਕੇ ਆਪਣੇ ਹਰਮਨ ਪਿਆਰੇ ਆਜ਼ਾਦ ਉਮੀਦਵਾਰ ਪਰਮਿੰਦਰ ਸਿੰਘ ਬਰਾੜ ਨੂੰ ਭਾਰੀ ਬਹੁਮਤ ਨਾਲ ਜਿੱਤਾ ਕੇ ਆਪਣਾ ਨੁਮਾਇੰਦਾ ਬਣਾ ਕੇ ਜਲੰਧਰ ਨਗਰ ਨਿਗਮ ਵਿੱਚ ਭੇਜਾਂਗੇ।

ਪਰਮਿੰਦਰ ਸਿੰਘ ਬਰਾੜ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਵਾਰਡ ਵਾਸੀਆਂ ਦੀਆਂ ਉਮੀਦਾਂ ਤੇ ਖਰੇ ਉਤਰਣਗੇ ਅਤੇ ਵਾਰਡ ਦਾ ਵੱਧ ਤੋਂ ਵੱਧ ਵਿਕਾਸ ਕਰਵਾਉਣਗੇ।ਉਨ੍ਹਾਂ ਕਿਹਾ ਕਿ ਮੈਨੂੰ ਪੂਰਨ ਭਰੋਸਾ ਹੈ ਕਿ ਵਾਰਡ ਵਾਸੀ ਮੈਨੂੰ ਭਾਰੀ ਬਹੁਮਤ ਨਾਲ ਜਿੱਤਾ ਕੇ ਨਗਰ ਨਿਗਮ ਜਲੰਧਰ ‘ਚ ਭੇਜਣਗੇ।





























