ਜਲੰਧਰ, ਐਚ ਐਸ ਚਾਵਲਾ। ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ਵਿੱਚ ਲੁੱਟ-ਖੋਹ ਦੀਆਂ ਘਟਨਾਵਾਂ ਵਿੱਚ ਸ਼ਾਮਲ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੁਕੱਦਮਾ ਨੰਬਰ 22 ਮਿਤੀ 05.02.2025 ਅਧੀਨ 304(2), 3(5) ਬੀ.ਐਨ.ਐਸ ਥਾਣਾ ਭਾਰਗੋ ਕੈਂਪ, ਜਲੰਧਰ, ਥਾਣਾ ਭਾਰਗੋ ਕੈਂਪ, ਜਲੰਧਰ ਵਿਖੇ ਮਹੇਸ਼ ਇੰਦਰ ਸਿੰਘ ਪੁੱਤਰ ਕਰਤਾਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਦਰਜ ਕੀਤਾ ਗਿਆ ਸੀ। ਉਹਨਾਂ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੀ ਪਤਨੀ ਤੋਂ ਸੋਨੇ ਦੀਆਂ ਵਾਲੀਆਂ ਦੀ ਖੋਹ ਹੋਈ ਸੀ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਤਫਤੀਸ਼ ਦੇ ਆਧਾਰ ’ਤੇ ਮੁਲਜ਼ਮ ਦੀ ਪਛਾਣ ਭੁਪਿੰਦਰ ਸਿੰਘ ਉਰਫ਼ ਬਬਲੂ ਪੁੱਤਰ ਗੁਰਦੇਵ ਸਿੰਘ ਵਾਸੀ 41, ਪੰਜਾਬੀ ਬਾਗ, ਪਠਾਨਕੋਟ ਰੋਡ, ਜਲੰਧਰ ਅਤੇ ਵਿਕਰਮ ਵਰਮਾ, ਪੁੱਤਰ ਨੀਮ ਬਹਾਦੁਰ, ਜੋ ਇੰਡਸਟਰੀਅਲ ਟਾਊਨ, ਵਜੋਂ ਕੀਤੀ ਹੈ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੇ ਇੱਕ ਸਪਲੈਂਡਰ ਮੋਟਰਸਾਈਕਲ ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀ.ਬੀ.07-ਏ.ਐਕਸ-6371 ਹੈ, ਬਰਾਮਦ ਕੀਤਾ ਹੈ, ਜੋ ਕੁਝ ਦਿਨ ਪਹਿਲਾਂ ਚੋਰੀ ਹੋਇਆ ਸੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।





























