ਦੇਸ਼ਦੁਨੀਆਂਪੰਜਾਬ

ਜਲੰਧਰ ਦਿਹਾਤੀ ਪੁਲਿਸ ਵੱਲੋਂ ਨਕੋਦਰ ਬੱਸ ਸਟੈਂਡ ਗੋਲੀਕਾਂਡ ਦਾ ਮਾਮਲਾ ਟਰੇਸ, ਇੱਕ ਦੋਸ਼ੀ ਗ੍ਰਿਫ਼ਤਾਰ

ਜਲੰਧਰ, ਐਚ ਐਸ ਚਾਵਲਾ। ਸ. ਹਰਵਿੰਦਰ ਸਿੰਘ ਵਿਰਕ, ਪੀ.ਪੀ.ਐੱਸ., ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਵੱਲੋਂ 26 ਫਰਵਰੀ 2026 ਨੂੰ ਪੀੜਤ ਵਿਅਕਤੀ ’ਤੇ ਗੋਲੀ ਚਲਾ ਕੇ ਉਸ ਦਾ ਮੋਟਰਸਾਈਕਲ ਖੋਹਣ ਦੇ ਮਾਮਲੇ ਨੂੰ ਟਰੇਸ ਕਰਦਿਆਂ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਕਾਰਵਾਈ ਵਿਨੀਤ ਆਹਲਾਵਤ, ਆਈ.ਪੀ.ਐੱਸ., ਐੱਸ.ਪੀ.(ਤਫਤੀਸ਼), ਜਲੰਧਰ ਦਿਹਾਤੀ ਅਤੇ ਓਂਕਾਰ ਸਿੰਘ ਬਰਾੜ, ਪੀ.ਪੀ.ਐੱਸ., ਡੀ.ਐੱਸ.ਪੀ. ਸਬ-ਡਵੀਜ਼ਨ ਨਕੋਦਰ ਦੀ ਨਿਗਰਾਨੀ ਹੇਠ ਅਮਲ ਵਿੱਚ ਲਿਆਂਦੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਓਂਕਾਰ ਸਿੰਘ ਬਰਾੜ ਨੇ ਦੱਸਿਆ ਕਿ 26 ਫਰਵਰੀ 2026 ਨੂੰ ਸ਼ਿਕਾਇਤਕਰਤਾ ਗੁਰਮੁਖ ਗੋਇਲ ਪੁੱਤਰ ਨਰਿੰਦਰ ਕੁਮਾਰ, ਵਾਸੀ ਮਕਾਨ ਨੰਬਰ 662, ਮਸਰੀ ਮੰਡੀ, ਨਕੋਦਰ ਨੇ ਪੁਲਿਸ ਨੂੰ ਇਤਲਾਹ ਦਿੱਤੀ ਕਿ ਬਾਬਾ ਨਾਨਕਾ ਅਤੇ ਨਕੋਦਰ ਬੱਸ ਸਟੈਂਡ ਦੇ ਨੇੜੇ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਉਸ ’ਤੇ ਗੋਲੀ ਚਲਾ ਕੇ ਉਸ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਨੰਬਰ PB-24-C-8701 ਖੋਹ ਲਿਆ ਗਿਆ।

ਸ਼ਿਕਾਇਤ ਦੇ ਆਧਾਰ ’ਤੇ ਮੁਕੱਦਮਾ ਨੰਬਰ 32 ਮਿਤੀ 26.02.2026 ਅਧੀਨ ਧਾਰਾ 304(2), 3(5) ਬੀ.ਐੱਨ.ਐੱਸ. ਅਤੇ ਧਾਰਾ 25/27-54-59 ਅਸਲਾ ਐਕਟ, ਥਾਣਾ ਸਿਟੀ ਨਕੋਦਰ, ਜ਼ਿਲ੍ਹਾ ਜਲੰਧਰ ਵਿਖੇ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ ਗਈ।

ਤਫ਼ਤੀਸ਼ ਦੌਰਾਨ ਪੁਲਿਸ ਵੱਲੋਂ ਵਾਰਦਾਤ ਵਿੱਚ ਸ਼ਾਮਲ ਦੋਸ਼ੀਆਂ ਦੀ ਪਛਾਣ ਕਰਕੇ ਇਹ ਸਾਹਮਣੇ ਲਿਆਂਦਾ ਗਿਆ ਕਿ ਦੋਸ਼ੀ ਨਕੋਦਰ ਸ਼ਹਿਰ ਦੇ ਰਹਿਣ ਵਾਲੇ ਹਨ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਪੁਲਿਸ ਦੀ ਗ੍ਰਿਫ਼ਤ ਤੋਂ ਬਚਣ ਲਈ ਇਲਾਕੇ ਤੋਂ ਫਰਾਰ ਹੋ ਗਏ ਸਨ। ਪੁਲਿਸ ਟੀਮਾਂ ਵੱਲੋਂ ਦੋਸ਼ੀਆਂ ਦੀ ਭਾਲ ਅਤੇ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕਰਦਿਆਂ ਯਤਨ ਤੇਜ਼ ਕੀਤੇ ਗਏ।

ਤਫ਼ਤੀਸ਼ ਦੌਰਾਨ ਇੱਕ ਦੋਸ਼ੀ, ਜਿਸ ਦਾ ਅਪਰਾਧਿਕ ਪਿਛੋਕੜ ਹੈ ਅਤੇ ਜੋ ਪਹਿਲਾਂ ਜ਼ਮਾਨਤ ’ਤੇ ਬਾਹਰ ਆਇਆ ਹੋਇਆ ਸੀ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਸ ਦੀ ਨਿਸ਼ਾਨਦੇਹੀ/ਕਬਜ਼ੇ ਵਿੱਚੋਂ ਵਾਰਦਾਤ ਦੌਰਾਨ ਖੋਹਿਆ ਗਿਆ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਗਿਆ ਹੈ। ਬਾਕੀ ਰਹਿੰਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।

*ਦਰਜ ਮੁਕੱਦਮਾ*ਮੁਕੱਦਮਾ ਨੰਬਰ 32 ਮਿਤੀ 26.02.2026ਧਾਰਾ 304(2), 3(5) ਬੀ.ਐੱਨ.ਐੱਸ. ਅਤੇ 25/27-54-59 ਅਸਲਾ ਐਕਟ ਥਾਣਾ ਸਿਟੀ ਨਕੋਦਰ, ਜ਼ਿਲ੍ਹਾ ਜਲੰਧਰ

*ਗ੍ਰਿਫ਼ਤਾਰ ਦੋਸ਼ੀ*ਹਰਮਨ @ ਗੋਂਗਾ @ ਖੁਸ਼ਕੀ ਪੁੱਤਰ ਜਸਵੀਰ, ਵਾਸੀ ਮੁਹੱਲਾ ਗੁਰੂ ਨਾਨਕਪੁਰਾ, ਨਕੋਦਰ, ਜ਼ਿਲ੍ਹਾ ਜਲੰਧਰ।

ਗ੍ਰਿਫ਼ਤਾਰੀ ਮਿਤੀ: 14.09.2026

*ਬਰਾਮਦਗੀ*- ਹੀਰੋ ਸਪਲੈਂਡਰ ਮੋਟਰਸਾਈਕਲ, ਨੰਬਰ PB-24-C-8701- ਰੰਗ: ਕਾਲਾ

Related Articles

Back to top button