ਦੇਸ਼ਦੁਨੀਆਂਪੰਜਾਬ

ਲੋਕ ਸਭਾ ਚੋਣਾਂ-2024 ਦੌਰਾਨ ਵੋਟਰ ਜਾਗਰੂਕਤਾ ਲਈ ਕਰਵਾਏ ਵਿਦਿਆਰਥੀਆਂ ਦੇ ਰੰਗੋਲੀ ਮੁਕਾਬਲੇ

ਲੋਕਾਂ ਨੂੰ ਚੋਣਾਂ ਦੌਰਾਨ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਬਿਨਾਂ ਕਿਸੇ ਡਰ ਤੇ ਲਾਲਚ ਦੇ ਕਰਨ ਦਾ ਦਿੱਤਾ ਸੱਦਾ

ਜਲੰਧਰ, ਐਚ ਐਸ ਚਾਵਲਾ। ਲੋਕ ਸਭਾ ਚੋਣਾਂ-2024 ਦੌਰਾਨ ਵੱਧ ਤੋਂ ਵੱਧ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾ ਕੇ ਜਲੰਧਰ ਲੋਕ ਸਭਾ ਹਲਕੇ ਲਈ 70 ਫੀਸਦੀ ਵੋਟਿੰਗ ਦੇ ਟੀਚੇ ਨੂੰ ਪਾਰ ਕਰਨ ਲਈ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਭਰ ’ਚ ਸਵੀਪ ਪ੍ਰੋਗਰਾਮ ਅਧੀਨ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।

ਇਸ ਮੁਹਿੰਮ ਤਹਿਤ ਅੱਜ ਐਮ.ਜੀ.ਐਨ. ਪਬਲਿਕ ਸਕੂਲ, ਜਰਮਨ ਸੀਨੀਅਰ ਸੈਕੰਡਰੀ ਸਕੂਲ, ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਸਮੇਤ ਵੱਖ-ਵੱਖ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਰੰਗੋਲੀ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਭਾਗ ਲਿਆ। ਵਿਦਿਆਰਥੀਆਂ ਨੇ ਰੰਗਾਂ ਤੇ ਰਚਨਾਤਮਕਤਾ ਦੇ ਸੁਮੇਲ ਨਾਲ ਰੰਗੋਲੀਆਂ ਬਣਾ ਕੇ ਲੋਕਾਂ ਨੂੰ ਚੋਣਾਂ ਦੌਰਾਨ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਬਿਨਾਂ ਕਿਸੇ ਡਰ ਅਤੇ ਲਾਲਚ ਦੇ ਕਰਨ ਲਈ ਪ੍ਰੇਰਿਤ ਕੀਤਾ।

ਇਸ ਦੌਰਾਨ ਸਵੀਪ ਟੀਮ ਮੈਂਬਰਾਂ ਵੱਲੋਂ ਵਿਦਿਆਰਥੀਆਂ ਨੂੰ ਵੋਟਰ ਜਾਗਰੂਕਤਾ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਉਤਸ਼ਾਹਿਤ ਕਰਦਿਆਂ ਉਨ੍ਹਾਂ ਨੂੰ ਆਪਣੇ ਮਾਪਿਆਂ, ਰਿਸ਼ਤੇਦਾਰਾਂ, ਸਨੇਹੀਆਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨ ਦਾ ਸੱਦਾ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਲੰਧਰ ਲੋਕ ਹਲਕੇ ਵਿੱਚ 70 ਫੀਸਦੀ ਵੋਟਿੰਗ ਦੇ ਟੀਚੇ ਨੂੰ ਪਾਰ ਕਰਨ ਲਈ ਵਿੱਦਿਅਕ ਸੰਸਥਾਵਾਂ, ਸਮਾਜ ਸੇਵੀ ਸੰਸਥਾਵਾਂ, ਵਲੰਟੀਅਰਾਂ ਆਦਿ ਦੇ ਸਹਿਯੋਗ ਨਾਲ ਵੱਡੇ ਪੱਧਰ ’ਤੇ ਵੋਟਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਕਈ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।

Related Articles

Leave a Reply

Your email address will not be published. Required fields are marked *

Back to top button