
ਵਿਭਾਗ ਪੈਨਸ਼ਨਰਾਂ ਦੀਆਂ ਦਰਖਾਸਤਾਂ ਸਬੰਧੀ ਸਮੁੱਚਾ ਰਿਕਾਰਡ ਲੋਕ ਅਦਾਲਤ ‘ਚ ਲਿਆਉਣ
ਜਲੰਧਰ, ਐਚ ਐਸ ਚਾਵਲਾ। ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ 19 ਮਈ 2025 ਨੂੰ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਜਲੰਧਰ ਵਿਖੇ ਲਗਾਈ ਜਾ ਰਹੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ-ਕਮ- ਨੋਡਲ ਅਫ਼ਸਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਪਨੈਸ਼ਨਰਾਂ ਦੀਆਂ ਸਮੱਸਿਆਵਾਂ ਨੂੰ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਵਿੱਚ ਮਹਾਂਲੇਖਕਾਰ (ਏ. ਐਂਡ ਈ.), ਪੰਜਾਬ ਦੀ ਟੀਮ ਵਲੋਂ ਸੁਣਿਆ ਜਾਵੇਗਾ ਅਤੇ ਪ੍ਰਾਪਤ ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਜਾਵੇਗਾ।
ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਮੁੱਖੀਆਂ ਨੂੰ ਅਪੀਲ ਕੀਤੀ ਕਿ ਉਹਨਾਂ ਦੇ ਦਫ਼ਤਰਾਂ ਵਿੱਚ ਪੈਨਸ਼ਨਰਾਂ ਵਲੋਂ ਪ੍ਰਾਪਤ ਹੋਈਆਂ ਵੱਖ-ਵੱਖ ਦਰਖਾਸਤਾਂ ਸਬੰਧੀ ਸਮੁੱਚਾ ਰਿਕਾਰਡ ਜ਼ਿਲ੍ਹਾ ਪੱਧਰੀ ਲੋਕ ਅਦਾਲਤ ਵਿੱਚ ਲਿਆਂਦਾ ਜਾਵੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਜ਼ਿਲ੍ਹੇ ਵਿੱਚ ਪੈਨਸ਼ਨਰਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੈਨਸ਼ਨ ਅਦਾਲਤ ਪੈਨਸ਼ਨਰਾਂ ਲਈ ਬਹੁਤ ਹੀ ਲਾਹੇਵੰਦ ਸਿੱਧ ਹੋਵੇਗੀ।





























