
CT ਇੰਸਟੀਚਿਊਟ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੀਵਨ ਅਤੇ ਵਿਚਾਰਧਾਰਾ ਬਾਰੇ ਕੀਤਾ ਗਿਆ ਸੈਮੀਨਾਰ
ਜਲੰਧਰ, ਐਚ ਐਸ ਚਾਵਲਾ। ਜਲੰਧਰ-ਸ਼ਾਹਪੁਰ ਕੈਂਪਸ ਸਥਿਤ CT ਇੰਸਟੀਚਿਊਟ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੀਵਨ ਅਤੇ ਵਿਚਾਰਧਾਰਾ ਬਾਰੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਮਾਜ ਸੇਵਕ ਐਡਵੋਕੇਟ ਯੁਵਰਾਜ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। CT ਗਰੁੱਪ ਦੇ ਮੈਂਬਰਾਂ ਵਲੋਂ ਉਨ੍ਹਾਂ ਦਾ ਭਰਪੂਰ ਸਵਾਗਤ ਕੀਤਾ ਗਿਆ।

ਇਸ ਸੈਮੀਨਾਰ ਦੌਰਾਨ ਐਡਵੋਕੇਟ ਯੁਵਰਾਜ ਸਿੰਘ ਨੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਜੀ ਦੀ ਜੀਵਨੀ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੇਸ਼ ਦੀ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੀ ਸੋਚ ਤੇ ਡੱਟ ਕੇ ਪਹਿਰਾ ਦਿੰਦੇ ਹੋਏ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣਾ ਵਡਮੁੱਲਾ ਯੋਗਦਾਨ ਦੇਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਐਡਵੋਕੇਟ ਯੁਵਰਾਜ ਸਿੰਘ ਨੇ ਨੌਜਵਾਨਾਂ ਨੂੰ ਮੁਫ਼ਤ ਕਿਤਾਬਾਂ ਵੀ ਵੰਡੀਆਂ।
ਇਸ ਮੌਕੇ CT ਗਰੁੱਪ ਵਲੋਂ ਐਡਵੋਕੇਟ ਯੁਵਰਾਜ ਸਿੰਘ ਨੂੰ ਉਨ੍ਹਾਂ ਵਲੋਂ ਕੀਤੇ ਜਾ ਰਹੇ ਸਮਾਜਿਕ ਕਾਰਜਾਂ ਲਈ ਸਨਮਾਨਿਤ ਵੀ ਕੀਤਾ ਗਿਆ। ਐਡਵੋਕੇਟ ਯੁਵਰਾਜ ਸਿੰਘ ਨੇ ਇਸ ਮਾਨ ਸਨਮਾਨ ਲਈ CT ਗਰੁੱਪ ਦੇ ਸਮੂਹ ਮੈਂਬਰਾਂ ਦਾ ਤਹਦਿਲੋਂ ਧੰਨਵਾਦ ਕੀਤਾ।





























