
ਜਲੰਧਰ ਦੀ ਮੌਜੂਦਾ ਸਥਿਤੀ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਤੋਂ ਕਰਵਾਇਆ ਜਾਣੂ
ਆਮ ਆਦਮੀ ਪਾਰਟੀ ਦੀ ਮੌਜੂਦਾ ਪੰਜਾਬ ਸਰਕਾਰ ਸੂਬੇ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਵਚਨਬੱਧ – CM ਮਾਨ
ਚੰਡੀਗੜ੍ਹ, ਐਚ ਐਸ ਚਾਵਲਾ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ ਬਾਸੀ ਨੇ ਅੱਜ CM ਹਾਊਸ ਚੰਡੀਗੜ੍ਹ ਵਿੱਖੇ ਪੰਜਾਬ ਦੇ ਹਰਮਨ ਪਿਆਰੇ ਮੁੱਖਮੰਤਰੀ ਸ. ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ।
ਇਸ ਮੌਕੇ ਉਨ੍ਹਾਂ ਮੁੱਖਮੰਤਰੀ ਨੂੰ ਜਲੰਧਰ ਦੀ ਮੌਜੂਦਾ ਸਥਿਤੀ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਅਤੇ ਇਸ ਸਬੰਧੀ ਵਿਚਾਰ ਵਿਮਰਸ਼ ਕੀਤੇ। ਚੇਅਰਮੈਨ ਮੰਗਲ ਸਿੰਘ ਬਾਸੀ ਨੇ ਦੱਸਿਆ ਕਿ ਮੁੱਖਮੰਤਰੀ ਸ. ਭਗਵੰਤ ਸਿੰਘ ਮਾਨ ਨੇ ਇਹ ਵਿਸ਼ਵਾਸ ਦਿਵਾਇਆ ਕਿ ਆਮ ਆਦਮੀ ਪਾਰਟੀ ਦੀ ਮੌਜੂਦਾ ਪੰਜਾਬ ਸਰਕਾਰ ਸੂਬੇ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜਿਥੇ ਪੰਜਾਬ ਅੰਦਰ ਵਿਕਾਸ ਕਾਰਜ ਚੱਲ ਰਹੇ ਹਨ, ਉਥੇ ਸੂਬੇ ਦੇ ਆਮ ਲੋਕਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਅਤੇ ਹਰ ਸਹੂਲੀਅਤ ਮੁਹਈਆ ਕਰਵਾਈ ਜਾਵੇਗੀ।





























