
2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਲੰਧਰ ਕੈਂਟ ਤੋਂ ਦੀਪਕ ਬਾਲੀ ਦੀ ਜਿੱਤ ਯਕੀਨੀ ਬਣਾਉਣ ਅਤੇ ਹਲਕੇ ਨੂੰ ਹੋਰ ਮਜ਼ਬੂਤ ਕਰਨ ਦਾ ਲਿਆ ਸੰਕਲਪ
ਜਲੰਧਰ, ਐਚ ਐਸ ਚਾਵਲਾ। ਪੰਜਾਬ ਐਗਰੋ ਦੇ ਚੇਅਰਮੈਨ ਸ੍ਰੀ ਮੰਗਲ ਸਿੰਘ ਬਾਸੀ ਨੇ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਨਾਲ ਆਪਣੇ ਪਰਿਵਾਰ ਸਮੇਤ ਮੁਲਾਕਾਤ ਕੀਤੀ।
ਇਸ ਮੌਕੇ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਮੁਲਾਕਾਤ ਦੌਰਾਨ ਸ੍ਰੀ ਮੰਗਲ ਸਿੰਘ ਬਾਸੀ ਨੇ ਵਿਸ਼ਵਾਸ ਦਿਵਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਲੰਧਰ ਕੈਂਟ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ੍ਰੀ ਦੀਪਕ ਬਾਲੀ ਦੀ ਜਿੱਤ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਅਤੇ ਮਿਹਨਤ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਪੱਖੀ ਕਾਰਜਾਂ ਨੂੰ ਘਰ-ਘਰ ਪਹੁੰਚਾਉਂਦਿਆਂ ਕੈਂਟ ਹਲਕੇ ਵਿੱਚ ਪਾਰਟੀ ਦੇ ਆਧਾਰ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਗੌਰਤਲਬ ਹੈ ਕਿ ਸ੍ਰੀ ਮੰਗਲ ਸਿੰਘ ਬਾਸੀ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਅਤੇ ਸੀਨੀਅਰ ਆਗੂ ਸ੍ਰੀ ਮਨੀਸ਼ ਸਿਸੋਦੀਆ ਦੇ ਨਜ਼ਦੀਕੀ ਮੰਨਿਆ ਜਾਂਦਾ ਹੈ, ਜਿਸ ਕਰਕੇ ਪਾਰਟੀ ਸੰਗਠਨ ਵਿੱਚ ਉਨ੍ਹਾਂ ਦੀ ਭੂਮਿਕਾ ਅਤੇ ਜਲੰਧਰ ਕੈਂਟ ਹਲਕੇ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਦੇ ਉਨ੍ਹਾਂ ਦੇ ਯਤਨਾਂ ਨੂੰ ਅਹਿਮ ਮੰਨਿਆ ਜਾ ਰਿਹਾ ਹੈ।
ਸ੍ਰੀ ਮੰਗਲ ਸਿੰਘ ਬਾਸੀ ਨੇ ਦ੍ਰਿੜ੍ਹਤਾ ਪ੍ਰਗਟਾਈ ਕਿ ਪਾਰਟੀ ਦੀ ਸਮੁੱਚੀ ਟੀਮ ਦੇ ਸਹਿਯੋਗ ਨਾਲ ਜਲੰਧਰ ਕੈਂਟ ਵਿੱਚ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ 2027 ਦੀਆਂ ਵਿਧਾਨਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਹਾਸਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ।















































