
ਜਲੰਧਰ, ਐਚ ਐਸ ਚਾਵਲਾ। ਮੁੱਖਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਆਪਣੀ ਪਤਨੀ ਨਾਲ ਜਲੰਧਰ ਵਿੱਚ ਘਰ ਲੈਣ ਤੋਂ ਬਾਅਦ ਜਿੱਥੇ ਉਪ ਚੋਣਾਂ ਵਿੱਚ ਮਹਿੰਦਰ ਭਗਤ ਵੱਲੋਂ ਪ੍ਰਚਾਰ ਕੀਤਾ ਜਾ ਰਿਹਾ ਹੈ, ਉੱਥੇ ਹੀ CM ਮਾਨ ਦੀ ਪਤਨੀ ਗੁਰਪ੍ਰੀਤ ਕੌਰ ਮਾਨ ਨੇ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਮਿਲਣ ਦੀ ਗੱਲ ਤੇ ਮੋਹਰ ਲਗਾ ਦਿੱਤੀ ਹੈ। ਸ੍ਰੀਮਤੀ ਗੁਰਪ੍ਰੀਤ ਕੌਰ ਮਾਨ ਨੇ ਕਿਹਾ ਕਿ CM ਮਾਨ ਪੰਜਾਬ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੇਣ ਦੀ ਯੋਜਨਾ ਤਿਆਰ ਕਰ ਚੁੱਕੇ ਹਨ, ਜਿਸਦੇ ਤਹਿਤ ਇਸ ਸਾਲ 2024 ਦੇ ਅੰਤ ਤੋਂ ਪਹਿਲਾਂ ਔਰਤਾਂ ਦੇ ਖਾਤਿਆਂ ਵਿੱਚ ਪ੍ਰਤੀ ਮਹੀਨਾ 1000 ਰੁਪਏ ਆਉਣੇ ਸ਼ੁਰੂ ਹੋ ਜਾਣਗੇ। ਉਨ੍ਹਾਂ ਕਿਹਾ ਕਿ CM ਮਾਨ ਪੰਜਾਬ ਵਿੱਚ ਮੁਫ਼ਤ ਬਿਜਲੀ ਦੀ ਗਰੰਟੀ ਪਹਿਲਾਂ ਹੀ ਪੂਰੀ ਕਰ ਚੁੱਕੇ ਹਨ।
















