
ਚੰਡੀਗੜ੍ਹ, (PRIME INDIAN NEWS) :- ਪੰਜਾਬ ਵਿੱਚ ਰਿਕਾਰਡ ਤੋੜ ਗਰਮੀ ਕਾਰਨ ਸਕੂਲਾਂ ਵਿੱਚ 21 ਮਈ, 2024 ਤੋਂ 31 ਮਈ, 2024 ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੋਇਆ ਹੈ। ਇਸ ਦਾ ਮਤਲਬ ਹੈ ਕਿ ਹੁਣ ਪੰਜਾਬ ਦੇ ਸਕੂਲ 1 ਜੁਲਾਈ ਤੋਂ ਖੁੱਲ੍ਹਣਗੇ।





























