ਦੇਸ਼ਦੁਨੀਆਂਪੰਜਾਬ

ਪੰਜਾਬ ‘ਚ 4 ਦਿਨਾਂ ਤੱਕ ਹੀਟਵੇਵ ਦਾ ਅਲਰਟ, ਇਹ ਸ਼ਹਿਰ ਹੈ ਸਭ ਤੋਂ ਗਰਮ, 44.5 ਡਿਗਰੀ ਪਹੁੰਚਿਆ ਤਾਪਮਾਨ, ਪੜ੍ਹੋ

ਚੰਡੀਗੜ੍ਹ, (PRIME INDIAN NEWS) :- ਪੰਜਾਬ ਵਿੱਚ ਗਰਮੀ ਹਰ ਦਿਨ ਵੱਧਦੀ ਜਾ ਰਹੀ ਹੈ. ਇਸੇ ਦੌਰਾਨ ਅੱਜ ਸੂਬੇ ਵਿੱਚ ਹੀਟਵੇਵ ਨੂੰ ਲੈ ਕੇ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਰਾਜ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 1.1 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ ਅਤੇ ਇਹ ਆਮ ਨਾਲੋਂ 4.5 ਡਿਗਰੀ ਵੱਧ ਦਰਜ ਕੀਤਾ ਗਿਆ ਹੈ।

ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 44.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਸੀਜ਼ਨ ਵਿੱਚ ਹੁਣ ਤੱਕ ਦਾ ਸਭ ਤੋਂ ਵੱਧ ਹੈ। ਮੌਸਮ ਵਿਭਾਗ ਮੁਤਾਬਕ ਸੂਬੇ ‘ਚ ਹੀਟਵੇਵ ਦਾ ਅਲਰਟ ਹੈ, ਜਦਕਿ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਦੋ ਜ਼ਿਲਿਆਂ ਪਠਾਨਕੋਟ ਅਤੇ ਹੁਸ਼ਿਆਰਪੁਰ ‘ਚ ਮੀਂਹ ਪੈਣ ਦੀ ਸੰਭਾਵਨਾ ਹੈ।

ਇੱਥੇ ਮੀਂਹ, ਤੂਫ਼ਾਨ ਅਤੇ ਤੇਜ਼ ਹਵਾਵਾਂ ਲਈ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ। ਰਾਜ ਦੇ ਹੋਰ ਜ਼ਿਲ੍ਹਿਆਂ ਵਿੱਚ ਮੀਂਹ ਦੀ ਕੋਈ ਸਰਗਰਮੀ ਨਹੀਂ ਹੋਈ ਹੈ ਅਤੇ ਅਸਮਾਨ ਸਾਫ਼ ਰਹੇਗਾ। ਇਸ ਕਾਰਨ ਹੀਟਵੇਵ ਦੀ ਸਥਿਤੀ ਹੋਰ ਗੰਭੀਰ ਹੋ ਗਈ ਹੈ।

ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ 29 ਅਪ੍ਰੈਲ ਤੱਕ ਹੀਟਵੇਵ ਦੀ ਚਿਤਾਵਨੀ ਜਾਰੀ ਕੀਤੀ ਹੈ। ਵਿਭਾਗ ਨੇ ਸੂਬੇ ਦੇ ਕਈ ਹਿੱਸਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ।

26 ਅਪ੍ਰੈਲ ਨੂੰ ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਮੋਗਾ, ਲੁਧਿਆਣਾ, ਐਸਏਐਸ, ਫਤਿਹਗੜ੍ਹ ਸਾਹਿਬ, ਪਟਿਆਲਾ, ਫਾਜ਼ਿਲਕਾ, ਫਰੀਦਕੋਟ, ਬਰਨਾਲਾ, ਸੰਗਰੂਰ, ਮਾਨਸਾ, ਬਠਿੰਡਾ ਅਤੇ ਮੁਕਤਸਰ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਗਿਆ ਹੈ।

Related Articles

Leave a Reply

Your email address will not be published. Required fields are marked *

Back to top button