
ਚੰਡੀਗੜ੍ਹ, (PRIME INDIAN NEWS) :- ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੀਤੇ ਦਿਨ ਬੁੱਧਵਾਰ ਨੂੰ ਰਾਜ ਭਵਨ ਵਿਖੇ ਆਪਣੇ ਅਹੁਦੇ ਦੀ ਸਹੁੰ ਚੁੱਕੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਹਾਜ਼ਰ ਸਨ। ਅਹੁਦਾ ਸੰਭਾਲਣ ਤੋਂ ਪਹਿਲਾਂ ਕਟਾਰੀਆ ਨੇ ਚੰਡੀਗੜ੍ਹ ਦੇ ਸੈਕਟਰ 8ਸੀ ਸਥਿਤ ਸ਼ਿਵ ਮੰਦਰ ਵਿੱਚ ਮੱਥਾ ਟੇਕਿਆ। ਮੰਦਰ ਦੇ ਪ੍ਰਧਾਨ ਅਤੇ ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਐਚ.ਐਸ.ਲੱਕੀ ਅਤੇ ਮੰਦਰ ਕਮੇਟੀ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ।
ਇਸ ਤੋਂ ਪਹਿਲਾਂ ਮੰਗਲਵਾਰ ਨੂੰ ਕਟਾਰੀਆ ਚੰਡੀਗੜ੍ਹ ਪਹੁੰਚੇ ਸਨ। ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਹਰਪਾਲ ਚੀਮਾ ਅਤੇ ਅਮਨ ਅਰੋੜਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਮੰਗਲਵਾਰ ਨੂੰ ਰਾਜਪਾਲ ਕਟਾਰੀਆ ਨੂੰ ਰਾਜ ਭਵਨ ਵਿਖੇ ਪੰਜਾਬ ਪੁਲਿਸ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ।





























