
ਚੰਡੀਗੜ੍ਹ, (PRIME INDIAN NEWS) :- ਚੰਡੀਗੜ੍ਹ ਤੋਂ ਇੱਕ ਵੱਡੀ ਖ਼ਬਰ ਆ ਰਹੀ ਹੈ, ਜਿਥੇ ਜ਼ਿਲ੍ਹਾ ਅਦਾਲਤ ਵਿੱਚ ਅੱਜ ਪੰਜਾਬ ਪੁਲਿਸ ਦੇ ਸਾਬਕਾ AIG ਨੇ ਆਪਣੇ ਹੀ ਜਵਾਈ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਮ੍ਰਿਤਕ ਦੀ ਪਹਿਚਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ ਜੋਕਿ ਖੇਤੀ ਵਿਭਾਗ ਵਿੱਚ IRS ਅਫਸਰ ਸੀ। ਜਦਕਿ ਦੋਸ਼ੀ ਦੀ ਪਛਾਣ AIG ਮਲਵਿੰਦਰ ਸਿੰਘ ਸਿੱਧੂ ਦੇ ਤੌਰ ‘ਤੇ ਹੋਈ ਹੈ, ਜਿਸਨੂੰ ਪੰਜਾਬ ਪੁਲਿਸ ਵਿਭਾਗ ਨੇ ਸਸਪੈਂਡ ਕੀਤਾ ਹੋਇਆ ਹੈ।
ਮਿਲੀ ਜਾਣਕਾਰੀ ਅਨੁਸਾਰ ਦੋਵੇਂ ਪੱਖਾਂ ਵਿੱਚ ਕੋਈ ਘਰੇਲੂ ਵਿਵਾਦ ਸੀ ਅਤੇ ਇਸ ਮਸਲੇ ਨੂੰ ਸੁਲਝਾਉਣ ਲਈ ਗੱਲਬਾਤ ਚੱਲ ਰਹੀ ਸੀ ਕਿ ਦੋਵੇਂ ਕਮਰੇ ਵਿੱਚੋਂ ਬਾਹਰ ਨਿਕਲ ਗਏ। ਇਸ ਦੌਰਾਨ ਦੋਸ਼ੀ AIG ਨੇ ਆਪਣੀ ਬੰਦੂਕ ਵਿੱਚੋਂ ਜਵਾਈ ਹਰਪ੍ਰੀਤ ਸਿੰਘ ਉੱਤੇ ਪੰਜ ਫਾਇਰ ਕਰ ਦਿੱਤੇ, ਜਿਸ ਕਾਰਨ ਉਹ ਬੁਰੀ ਤਰ੍ਹਾਂ ਜਖਮੀ ਹੋ ਗਿਆ ਅਤੇ ਹਸਪਤਾਲ ਲਿਜਾਂਦੇ ਹੋਏ ਰਸਤੇ ਵਿੱਚ ਹੀ ਉਸਦੀ ਮੌਤ ਹੋ ਗਈ। ਗੋਲੀ ਦੀ ਆਵਾਜ਼ ਸੁਣਦੇ ਹੀ ਅਦਾਲਤ ਵਿੱਚ ਹੜਕਮ ਮੱਚ ਗਿਆ। ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।





























