
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਹੋਈ ਮੌਤ
PRIME INDIAN NEWS ✍️ H S CHAWLA
ਪੰਜਾਬ ਦੇ ਫਗਵਾੜਾ ਪੁਲਿਸ ਕੁਆਰਟਰਾਂ ਵਿੱਚ ਪਿਸਤੌਲ ਸਾਫ਼ ਕਰਦੇ ਸਮੇਂ ਅਚਾਨਕ ਗੋਲੀ ਲੱਗਣ ਕਾਰਨ DSP ਦੀ ਮੌਤ ਹੋ ਗਈ ਹੈ। ਮ੍ਰਿਤਕ DSP ਦੀ ਪਛਾਣ 55 ਸਾਲਾ ਯੋਗੇਸ਼ ਸ਼ਰਮਾ ਵਜੋਂ ਹੋਈ ਹੈ। 3 ਦਿਨ ਪਹਿਲਾਂ ਉਨ੍ਹਾਂ ਦਾ ਤਬਾਦਲਾ ਐਂਟੀ-ਨਾਰਕੋਟਿਕਸ ਟਾਸਕ ਫੋਰਸ ਤੋਂ ਬਿਊਰੋ ਆਫ਼ ਇਨਵੈਸਟੀਗੇਸ਼ਨ, ਚੰਡੀਗੜ੍ਹ ਵਿਖੇ ਤਬਾਦਲਾ ਹੋਇਆ ਸੀ।
ਮਿਲੀ ਜਾਣਕਾਰੀ ਅਨੁਸਾਰ ਸਵੇਰੇ 7:30 ਵਜੇ, ਆਪਣੀ ਸਰਵਿਸ ਰਿਵਾਲਵਰ ਸਾਫ਼ ਕਰਦੇ ਸਮੇਂ ਉਨ੍ਹਾਂ ਦੇ ਸੀਨੇ ਵਿੱਚ ਗੋਲੀ ਲੱਗ ਗਈ। ਜਖਮੀ ਹਾਲਤ ਵਿੱਚ ਉਨ੍ਹਾਂ ਨੂੰ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਫਗਵਾੜਾ ਦੀ SP ਮਾਧਵੀ ਸ਼ਰਮਾ ਨੇ ਦੱਸਿਆ ਕਿ ਅੱਜ ਸਵੇਰੇ ਫਗਵਾੜਾ ਪੁਲਿਸ ਕੁਆਰਟਰਾਂ ਵਿੱਚ ਪਿਸਤੌਲ ਸਾਫ਼ ਕਰਦੇ ਸਮੇਂ ਅਚਾਨਕ ਗੋਲੀ ਲੱਗਣ ਕਾਰਨ DSP ਯੋਗੇਸ਼ ਸ਼ਰਮਾ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। SP ਮਾਧਵੀ ਸ਼ਰਮਾ ਨੇ ਕਿਹਾ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
















