ਦੇਸ਼ਦੁਨੀਆਂਪੰਜਾਬ

ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆਂ ਸਾਰੀਆਂ 13 ਸੀਟਾਂ ਉੱਪਰ ਜਿੱਤ ਪ੍ਰਾਪਤ ਕਰਨ ਦੇ ਰਾਹ ਤੇ ਤੁਰਿਆ , ਸੂਬੇ ਦੇ ਲੋਕਾਂ ਵਲੋਂ ਵੀ ਮਿਲ ਰਿਹੈ ਭਰਵਾਂ ਹੁੰਗਾਰਾ – ਭੱਟੀ/ਭੁੰਗਰਨੀ/ਨੌਰਾ/ਬੋਦਲ

ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਅਹੁਦੇਦਾਰ ਅਤੇ ਮੈਂਬਰ ਪਾਰਟੀ ਉਮੀਦਵਾਰਾਂ ਦੇ ਚੋਣ ਪ੍ਰਚਾਰ ਵਿੱਚ ਹਿੱਸਾ ਲੈਣ ਵਾਸਤੇ ਬਹੁਤ ਜਲਦੀ ਪਹੁੰਚਣਗੇ ਪੰਜਾਬ – ਲਹਿਰਾ/ਭੰਗੂ/ਭਦਾਸ/ਫ਼ਤਿਹਗੜ੍ਹ

ਸ਼੍ਰੋਮਣੀ ਅਕਾਲੀ ਦਲ ਇਟਲੀ ਯੂਨਿਟ ਦੇ ਸੀਨੀਅਰ ਮੀਤ ਪ੍ਰਧਾਨ ਗੁਰਚਰਨ ਸਿੰਘ ਭੁੰਗਰਨੀ ਪਾਰਟੀ ਉਮੀਦਵਾਰਾਂ ਦਾ ਕਰ ਰਹੇ ਹਨ ਪ੍ਰਚਾਰ – ਮਾਸਟਰ ਅਵਤਾਰ ਸਿੰਘ

ਪੈਰਿਸ, (PRIME INDIAN NEWS) :- ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਮੁੱਖੀ ਇਕਬਾਲ ਸਿੰਘ ਭੱਟੀ, ਇਟਲੀ ਯੂਨਿਟ ਦੇ ਸੀਨੀਅਰ ਮੀਤ ਪ੍ਰਧਾਨ ਗੁਰਚਰਨ ਸਿੰਘ ਭੁੰਗਰਨੀ, ਜਨਰਲ ਸਕੱਤਰ ਹਰਦੀਪ ਸਿੰਘ ਬੋਦਲ, ਮਸਤਾਨ ਸਿੰਘ ਨੌਰਾ ਨੇ ਇੱਕ ਸਾਂਝੇ ਬਿਆਨ ਰਾਹੀਂ ਕਿਹਾ ਹੈ ਕਿ ਲੋਕਸਭਾ ਚੋਣਾਂ 2024 ਦੌਰਾਨ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆਂ ਸਾਰੀਆਂ 13 ਸੀਟਾਂ ਉੱਪਰ ਜਿੱਤ ਪ੍ਰਾਪਤ ਕਰਨ ਦੇ ਰਾਹ ਤੇ ਤੁਰਿਆ ਪਿਆ ਹੈ ਅਤੇ ਇਸ ਗੱਲ ਵਿੱਚ ਵੀ ਕੋਈ ਸ਼ੱਕ ਨਹੀਂ ਹੈ ਕਿ ਸੂਬੇ ਦੇ ਲੋਕਾਂ ਵਲੋਂ ਵੀ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਫਤਵਾ ਦੇਣ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਇਸ ਦੇ ਨਾਲ ਨਾਲ ਜਗਵੰਤ ਸਿੰਘ ਲਹਿਰਾ, ਜਸਵੰਤ ਸਿੰਘ ਭਦਾਸ, ਲਾਭ ਸਿੰਘ ਭੰਗੂ ਅਤੇ ਜਗਜੀਤ ਸਿੰਘ ਫ਼ਤਿਹਗੜ ਨੇ ਦੱਸਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਅਹੁਦੇਦਾਰ ਅਤੇ ਮੈਂਬਰ, ਪਾਰਟੀ ਉਮੀਦਵਾਰਾਂ ਦੇ ਚੋਣ ਪ੍ਰਚਾਰ ਵਿੱਚ ਹਿੱਸਾ ਲੈਣ ਵਾਸਤੇ ਬਹੁਤ ਜਲਦੀ ਪੰਜਾਬ ਪਹੁੰਚਣਗੇ।

ਮਾਸਟਰ ਅਵਤਾਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਇਟਲੀ ਯੂਨਿਟ ਦੇ ਸੀਨੀਅਰ ਮੀਤ ਪ੍ਰਧਾਨ ਗੁਰਚਰਨ ਸਿੰਘ ਭੁੰਗਰਨੀ ਪਹਿਲਾਂ ਹੀ ਪੰਜਾਬ ਪਹੁੰਚ ਚੁੱਕੇ ਹਨ ਅਤੇ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰ ਰਹੇ ਹਨ।

ਉਕਤ ਸਾਰੇ ਆਗੂਆਂ ਨੇ ਕਿਹਾ ਕਿ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਲਹਿਰ ਦਿਨੋਂ ਦਿਨ ਜੋਰ ਫੜਦੀ ਜਾ ਰਹੀ ਹੈ ਅਤੇ ਪੰਜਾਬ ਵਾਸੀਆਂ ਨੂੰ ਵੀ ਇਹ ਪਤਾ ਲੱਗ ਚੁੱਕਾ ਹੈ ਕਿ ਕੇਵਲ ਅਤੇ ਕੇਵਲ ਸ਼੍ਰੋਮਣੀ ਅਕਾਲੀ ਦਲ ਹੀ ਸਾਡੀ ਖੇਤਰੀ ਪਾਰਟੀ ਹੈ ਜੋ ਸਦਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਭਲਾ ਚਾਹੁੰਦੀ ਹੈ ਅਤੇ ਸੂਬੇ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਡੱਟ ਕੇ ਖੜੀ ਹੁੰਦੀ ਹੈ। ਉਕਤ ਆਗੂਆਂ ਨੇ ਕਿਹਾ ਕਿ ਹੁਣ ਪੰਜਾਬ ਵਾਸੀ ਜਾਗ ਚੁੱਕੇ ਹਨ ਅਤੇ ਹੁਣ ਉਹ ਝੂਠੇ ਵਾਅਦੇ ਅਤੇ ਲਾਰੇ ਲਾਉਣ ਵਾਲੀਆਂ ਪਾਰਟੀਆਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿੱਤਾ ਕੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਹੱਥ ਮਜ਼ਬੂਤ ਕਰਨਗੇ।

Related Articles

Leave a Reply

Your email address will not be published. Required fields are marked *

Back to top button