ਦੇਸ਼ਦੁਨੀਆਂਪੰਜਾਬ

ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਵਿੱਚ BJP ਦੀ ਸਰਕਾਰ ਬਣਨ ‘ਤੇ ਮੁਲਾਜਮਾਂ ਨੂੰ 63% DA ਦੇਣ ਦਾ ਕੀਤਾ ਐਲਾਨ, ਜਗਬੀਰ ਬਰਾੜ ਨੇ ਕੀਤਾ ਧੰਨਵਾਦ

ਜਲੰਧਰ, ਐਚ ਐਸ ਚਾਵਲਾ। ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਵਿੱਚ BJP ਦੀ ਸਰਕਾਰ ਬਣਨ ‘ਤੇ ਮੁਲਾਜਮਾਂ ਨੂੰ 63% DA ਦੇਣ ਦਾ ਐਲਾਨ ਕੀਤਾ ਹੈ, ਜਿਸਦਾ ਭਾਜਪਾ ਦੇ ਜਿਲ੍ਹਾ ਦਿਹਾਤੀ ਦੱਖਣੀ ਦੇ ਪ੍ਰਧਾਨ ਸ. ਜਗਬੀਰ ਸਿੰਘ ਬਰਾੜ ਨੇ ਧੰਨਵਾਦ ਕੀਤਾ ਹੈ।

ਸੋਸ਼ਲ ਮੀਡੀਆ ਤੇ ਜਾਣਕਾਰੀ ਸਾਂਝੀ ਕਰਦੇ ਹੋਏ ਸ. ਬਰਾੜ ਨੇ ਕਿਹਾ ਕਿ ਮੁਲਾਜ਼ਮਾਂ ਦੀ ਮਿਹਨਤ ਦਾ ਸਨਮਾਨ ਅਤੇ ਉਨ੍ਹਾਂ ਨੂੰ ਮਹਿੰਗਾਈ ਤੋਂ ਰਾਹਤ ਦੇਣਾ ਸਰਕਾਰ ਦੀ ਅਹਿਮ ਜ਼ਿੰਮੇਵਾਰੀ ਹੈ।  ਉਨ੍ਹਾਂ ਕਿਹਾ ਕਿ ਜਿਥੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਵਿੱਚ BJP ਦੀ ਸਰਕਾਰ ਬਣਨ ‘ਤੇ 63% DA ਦੇਣ ਦਾ ਐਲਾਨ ਕੀਤਾ ਹੈ, ਉਥੇ ਮੁਲਾਜ਼ਮਾਂ ਨੂੰ ਲੰਬਿਤ ਬਕਾਏ ਦੇਣ ਦਾ ਵੀ ਵਾਅਦਾ ਕੀਤਾ ਹੈ।

ਸ. ਬਰਾੜ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ DA ਵਿੱਚ 3% ਦਾ ਵਾਧਾ ਕੀਤਾ ਹੈ। ਹੁਣ ਕੇਂਦਰੀ ਮੁਲਾਜ਼ਮਾਂ ਦਾ DA 63% ਹੋ ਗਿਆ ਹੈ। ਇਹ ਫੈਸਲਾ ਦਰਸਾਉਂਦਾ ਹੈ ਕਿ ਮੋਦੀ ਸਰਕਾਰ ਮੁਲਾਜ਼ਮਾਂ ਦੀ ਮਿਹਨਤ ਅਤੇ ਉਨ੍ਹਾਂ ਦੇ ਹੱਕਾਂ ਦਾ ਸਨਮਾਨ ਕਰਦੀ ਹੈ।

ਦੂਜੇ ਪਾਸੇ ਪੰਜਾਬ ਦੇ ਮੁਲਾਜ਼ਮ ਅਜੇ ਵੀ ਆਪਣੇ ਬਣਦੇ DA ਅਤੇ ਬਕਾਏ ਲਈ ਸੰਘਰਸ਼ ਕਰ ਰਹੇ ਹਨ। ਮੁਲਾਜ਼ਮਾਂ ਦੇ ਹੱਕਾਂ ਬਾਰੇ BJP ਦਾ ਸਟੈਂਡ ਸਪੱਸ਼ਟ ਹੈ। ਪੰਜਾਬ ਦੇ ਮੁਲਾਜ਼ਮਾਂ ਨੂੰ ਵੀ ਕੇਂਦਰ ਦੇ ਬਰਾਬਰ ਆਰਥਿਕ ਲਾਭ ਮਿਲਣੇ ਚਾਹੀਦੇ ਹਨ।

Related Articles

Back to top button