
ਕਿਹਾ – ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਨੇ ਆਪ ਅੰਗ ਸੰਗ ਸਹਾਈ ਹੋ ਕੇ ਸਫਲ ਕੀਤੇ ਇਹ ਕਾਰਜ
ਜਲੰਧਰ ਛਾਉਣੀ, ਐਚ ਐਸ ਚਾਵਲਾ। ਬੀਤੇ ਦਿਨੀ 13 ਮਾਰਚ 2024, ਦਿਨ ਬੁੱਧਵਾਰ ਨੂੰ ਚੜ੍ਹਦੀ ਕਲਾ ਨੌਜਵਾਨ ਸਭਾ, ਜਲੰਧਰ ਛਾਉਣੀ ਵਲੋਂ ਧੰਨ ਧੰਨ ਸ੍ਰੀ ਗੁਰੁ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸਿੰਘ ਸਭਾ ਜਲੰਧਰ ਛਾਉਣੀ ਵਿਖੇ ਕਰਵਾਏ ਗਏ ਸਨ। ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆਪਾਰ ਕਿਰਪਾ ਅਤੇ ਅਸ਼ੀਰਵਾਦ ਦੇ ਸਦਕੇ ਕੀਰਤਨ ਦਰਬਾਰ ਨਿਰਵਿਘਨਤਾ ਪੂਰਵਕ ਸਫਲ ਹੋਣ ਤੇ ਚੜ੍ਹਦੀ ਕਲਾ ਨੌਜਵਾਨ ਸਭਾ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ.) ਜਲੰਧਰ ਛਾਉਣੀ ਦੇ ਪ੍ਰਬੰਧਕਾਂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਨਤਮਸਤਕ ਹੋ ਕੇ ਗੁਰੂ ਮਹਾਰਾਜ ਜੀ ਦਾ ਕੋਟਾਨ ਕੋਟਾਨ ਸ਼ੁਕਰਾਨਾ ਕੀਤਾ।

ਇਸ ਮੌਕੇ ਹਰਿੰਦਰ ਸਿੰਘ ਕੋਹਲੀ ਅਤੇ ਜਸਪ੍ਰੀਤ ਸਿੰਘ ਬੰਕੀ ਨੇ ਕਿਹਾ ਕਿ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਨੇ ਆਪ ਅੰਗ ਸੰਗ ਸਹਾਈ ਹੋ ਕੇ ਇਹ ਕਾਰਜ ਸਫਲ ਕੀਤੇ ਹਨ, ਜਿਸਦਾ ਸ਼ੁਕਰਾਨਾ ਕਰਨ ਲਈ ਅਸੀ ਗੁਰੂ ਮਹਾਰਾਜ ਜੀ ਦੇ ਚਰਨਾਂ ਵਿੱਚ ਹਾਜਰੀ ਭਰਨ ਲਈ ਆਏ ਹਾਂ। ਉਨ੍ਹਾਂ ਕਿਹਾ ਕਿ ਚੜ੍ਹਦੀ ਕਲਾ ਨੌਜਵਾਨ ਸਭਾ ਵਲੋਂ ਗੁਰੂ ਮਹਾਰਾਜ ਜੀ ਦੀ ਕਿਰਪਾ ਸਦਕੇ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਸਹਿਯੋਗ ਨਾਲ ਇਹ ਕਾਰਜ ਨਿਰੰਤਰ ਜਾਰੀ ਰਹਿਣਗੇ। ਉਨ੍ਹਾਂ ਕੀਰਤਨ ਦਰਬਾਰ ਵਿੱਚ ਆਈਆਂ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਸ ਮੌਕੇ ਹਰਿੰਦਰ ਸਿੰਘ ਕੋਹਲੀ, ਜਸਪ੍ਰੀਤ ਸਿੰਘ ਬੰਕੀ, ਮਨਪ੍ਰੀਤ ਸਿੰਘ ਰਾਜਪਾਲ, ਸੁਖਰਾਜ ਸਿੰਘ, ਜਸਪ੍ਰੀਤ ਸਿੰਘ ਰਾਜਾ, ਮਨਪ੍ਰੀਤ ਸਿੰਘ ਮੰਨੂ, ਸਵਿੰਦਰ ਸਿੰਘ ਸਾਜਨ, ਦਿਲਰਾਜ ਸਿੰਘ, ਜੋਗਿੰਦਰ ਸਿੰਘ ਟੱਕਰ, ਅਮਰਜੀਤ ਸਿੰਘ, ਜਸਬੀਰ ਸਿੰਘ ਰਿਸ਼ੀ, ਸਤਵਿੰਦਰ ਸਿੰਘ ਮਿੰਟੂ, ਹਰਵਿੰਦਰ ਸਿੰਘ ਸੋਢੀ, ਜਸਵਿੰਦਰ ਪਾਲ ਸਿੰਘ ਕਿੱਟਾ, ਹਰਸ਼ਰਨ ਸਿੰਘ ਚਾਵਲਾ ਹਾਜਰ ਸਨ।
















