
PRIME INDIAN NEWS
ਕਿਸਾਨ ਅੰਦੋਲਨ ਦਰਮਿਆਨ ਪੰਜਾਬ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ, ਕੇਂਦਰ ਨੇ ਪੰਜਾਬ-ਹਰਿਆਣਾ ਸਰਹੱਦ ਦੇ ਨਾਲ ਲੱਗਦੇ ਕਈ ਖੇਤਰਾਂ ਵਿੱਚ ਇੰਟਰਨੈਟ ‘ਤੇ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਪਟਿਆਲਾ ਦੇ ਸਮਾਣਾ, ਘਨੌਰ, ਦੇਵੀਗੜ੍ਹ, ਬਲਬੇੜਾ, ਜ਼ਿਲ੍ਹਾ ਸੰਗਰੂਰ ਦੇ ਥਾਣਾ ਖਨੌਰੀ, ਮਾਣੂਕੇ, ਲਹਿਰਾ, ਸੁਨਾਮ, ਛਾਜਲੀ ਅਤੇ ਫ਼ਤਹਿਗੜ੍ਹ ਸਾਹਿਬ ਵਿੱਚ 16 ਫਰਵਰੀ ਦੀ ਰਾਤ ਤੱਕ ਇੰਟਰਨੈੱਟ ਬੰਦ ਰਹੇਗਾ।
ਗੌਰਤਲਬ ਹੈ ਕਿ ਪੰਜਾਬ ਤੋਂ ਮਾਰਚ ਕਰ ਰਹੇ ਸੈਂਕੜੇ ਕਿਸਾਨਾਂ ਨੂੰ ਦਿੱਲੀ ਤੋਂ ਕਰੀਬ 200 ਕਿਲੋਮੀਟਰ ਦੂਰ ਅੰਬਾਲਾ ਨੇੜੇ ਹਰਿਆਣਾ ਨਾਲ ਲੱਗਦੀ ਸੂਬਾ ਸਰਹੱਦ ‘ਤੇ ਰੋਕ ਲਿਆ ਗਿਆ ਹੈ, ਜਿਸਦੇ ਚਲਦਿਆਂ ਪੰਜਾਬ-ਹਰਿਆਣਾ ਸਰਹੱਦ ਦੇ ਨਾਲ ਲੱਗਦੇ ਕਈ ਖੇਤਰਾਂ ਵਿੱਚ ਇੰਟਰਨੈਟ ‘ਤੇ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ।





























