ਦੇਸ਼ਦੁਨੀਆਂਪੰਜਾਬ

ਬੰਦੀ ਸਿੱਖਾਂ ਦੀ ਰਿਹਾਈ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਅਕਾਲੀ-ਭਾਜਪਾ ਦਾ ਹੋ ਸਕਦਾ ਹੈ ਗਠਬੰਧਨ

PRIME INDIAN NEWS

ਬੰਦੀ ਸਿੱਖਾਂ ਦੀ ਰਿਹਾਈ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਅਕਾਲੀ-ਭਾਜਪਾ ਦਾ ਗਠਬੰਧਨ ਹੋ ਸਕਦਾ ਹੈ। ਦਸ ਦੇਈਏ ਕਿ ਪਿਛਲੇ ਸਮੇਂ ਤੋਂ ਕਿਸਾਨ ਅੰਦੋਲਨ ਦੇ ਚਲਦਿਆਂ ਅਕਾਲੀ-ਭਾਜਪਾ ਗਠਬੰਧਨ ਦੀ ਚਰਚਾ ਤੇ ਵਿਸ਼ਰਾਮ ਲਗ ਗਿਆ ਸੀ ਪਰ ਹੁਣ ਇਸਨੂੰ ਲੈ ਕੇ ਸਿਆਸੀ ਮਾਹੌਲ ਫਿਰ ਗਰਮਾ ਗਿਆ ਹੈ ਅਤੇ ਕੁਝ ਸਿਆਸੀ ਘਟਨਾਕ੍ਰਮ ਵੀ ਦੋਨਾਂ ਪਾਰਟੀਆਂ ਦੇ ਆਪਸੀ ਸਮਝੌਤੇ ਵੱਲ ਇਸ਼ਾਰਾ ਕਰ ਰਹੇ ਹਨ।

ਗੌਰਤਲਬ ਹੈ ਕਿ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਮੌਕੇ ਆਪਣੇ ਭਾਸ਼ਣ ਚ ਇਸ ਸਬੰਧੀ ਇਸ਼ਾਰਾ ਕਰ ਦਿੱਤਾ ਸੀ ਅਤੇ ਫਿਰ ਕੁਝ ਦਿਨ ਬਾਅਦ ਹੀ ਸਾਬਕਾ ਮੰਤਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਰਾਸ਼ਟਰੀ ਪ੍ਰਧਾਨ ਜੇ ਪੀ ਨੱਡਾ ਨਾਲ ਮੁਲਾਕਾਤ ਵੀ ਹੋਈ ਹੈ, ਕਿਉਂਕਿ ਇਹ ਦੋਨੇ ਨੇਤਾ ਵੀ ਅਕਾਲੀ ਦਲ ਅਤੇ ਭਾਜਪਾ ਦੇ ਗਠਬੰਧਨ ਕਰਾਉਣ ਨੂੰ ਅੱਡੀ ਚੋਟੀ ਦਾ ਜ਼ੋਰ ਲਗਾ ਰਹੇ ਹਨ। ਇਸਦੇ ਨਾਲ ਨਾਲ ਸਿਆਸੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਵੀ ਪਤਾ ਲੱਗ ਰਿਹਾ ਹੈ ਕਿ ਅਕਾਲੀ-ਭਾਜਪਾ ਗਠਬੰਧਨ ਦਾ ਐਲਾਨ ਵੀ ਜਲਦ ਹੋ ਸਕਦਾ ਹੈ।

ਸੂਤਰਾਂ ਮੁਤਾਬਿਕ ਮੋਦੀ ਸਰਕਾਰ ਨੇ ਅੰਦਰਖਾਤੇ ਕਿਸਾਨਾਂ ਦੀਆਂ ਮੰਗਾਂ ਅਤੇ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਪ੍ਰਵਾਨ ਕਰ ਲਿਆ ਸੀ ਪਰ ਇਹ ਸਭ ਜਨਤਕ ਹੋਣਾ ਹੀ ਬਾਕੀ ਰਹਿ ਗਿਆ ਹੈ। ਇਸ ਦਾ ਐਲਾਨ ਲੋਕ ਸਭਾ ਚੋਣਾਂ ਦੇ ਨਜ਼ਦੀਕ ਹੀ ਕੀਤਾ ਜਾਣਾ ਸੀ। ਦੂਸਰੇ ਪਾਸੇ ਕਿਸਾਨਾਂ ਨੂੰ ਦਿੱਲੀ ਪੁਲਿਸ ਵੱਲੋਂ ਮਹਾਂ ਪੰਚਾਇਤ ਕਰਾਉਣ ਦੀ ਆਗਿਆ ਦੇਣਾ ਵੀ ਇਸਦਾ ਇੱਕ ਸੰਕੇਤ ਮੰਨਿਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਕਿਸਾਨਾਂ ਦੀਆਂ ਮੰਗਾਂ ਅਤੇ ਬੰਦੀ ਸਿੱਖਾਂ ਦੀ ਰਿਹਾਈ ਦੀਆਂ ਮੰਗਾਂ ਦੇ ਹੱਲ ਹੋਣ ਨਾਲ ਜੇ ਅਕਾਲੀ-ਭਾਜਪਾ ਗਠਬੰਧਨ ਹੁੰਦਾ ਹੈ ਤਾਂ ਦੇਸ਼ ਭਰ ਵਿੱਚ ਇਹਨਾਂ ਸਿਆਸੀ ਪਾਰਟੀਆਂ ਨੂੰ ਭਾਰੀ ਬਹੁਮਤ ਮਿਲ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button