
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਜਲੰਧਰ ਉਤਰੀ ਦੇ ਹਲਕਾ ਇੰਚਾਰਜ ਹਰਿੰਦਰ ਸਿੰਘ ਢੀਂਡਸਾ ਵੀ ਮੌਜੂਦ ਰਹੇ
ਜਲੰਧਰ, ਐਚ ਐਸ ਚਾਵਲਾ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਕਲ ਜਥੇਦਾਰ ਕਰਤਾਰ ਸਿੰਘ ਗਿੱਲ ਬਿੱਲਾ ਠੇਕੇਦਾਰ ਦੇ ਮਕਸੂਦਾਂ ਨਿਵਾਸ ਸਥਾਨ ‘ਤੇ ਪੁੱਜੇ ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਪ੍ਰਧਾਨ ਸ. ਇਕਬਾਲ ਸਿੰਘ ਭੱਟੀ ਦਾ ਜਲੰਧਰ ਪੁੱਜਣ ‘ਤੇ ਕਰਤਾਰ ਸਿੰਘ ਗਿੱਲ ਵੱਲੋਂ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ‘ਤੇ ਉਨਾਂ ਦੇ ਨਾਲ ਜਲੰਧਰ ਉਤਰੀ ਹਲਕੇ ਦੇ ਇੰਚਾਰਜ ਹਰਿੰਦਰ ਸਿੰਘ ਢੀਂਡਸਾ, ਗੁਰਸੇਵਕ ਸਿੰਘ ਗਿੱਲ, ਰੁਪਿੰਦਰ ਕੌਰ ਗਿੱਲ, ਰਾਜਵੀਰ, ਗਗਨਦੀਪ ਸਿੰਘ ਨੇਗੀ, ਕੁਲਵਿੰਦਰ ਸਿੰਘ ਫਰਾਂਸ, ਸੋਨੂ ਬਾਬਾ, ਹਰਮਨਪ੍ਰੀਤ ਸਿੰਘ, ਜਗਦੀਪ ਸਿੰਘ ਬਿੱਲਾ ਆਦਿ ਹਾਜ਼ਰ ਸਨ।

ਇਸ ਮੌਕੇ ਸ. ਇਕਬਾਲ ਸਿੰਘ ਭੱਟੀ ਵੱਲੋਂ ਸਰਕਲ ਜਥੇਦਾਰ ਸ. ਕਰਤਾਰ ਸਿੰਘ ਬਿੱਲਾ ਤੇ ਉਨਾਂ ਦੇ ਸਾਥੀਆਂ ਨਾਲ ਜਲੰਧਰ ਦੀ ਰਾਜਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ 2027 ’ਚ ਸੂਬੇ ਅੰਦਰ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਸਬੰਧੀ ਜੰਗੀ ਪੱਧਰ ‘ਤੇ ਵਿੱਢਣ ਲਈ ਚਰਚਾ ਕੀਤੀ ਗਈ।
ਇਸ ਮੌਕੇ ਸ. ਭੱਟੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ‘ਚ ਹੋ ਰਹੀਆਂ ਸ਼੍ਰੋਮਣੀ ਅਕਾਲੀ ਦਲ ਦੀ ਰੈਲੀਆਂ ‘ਚ ਸੂਬੇ ਦੀ ਆਮ ਜਨਤਾ ਪਹੁੰਚ ਰਹੀ ਹੈ ਉਸ ਤੋਂ ਸਾਬਤ ਹੁੰਦਾ ਹੈ ਕਿ ਪੰਜਾਬ ਵਾਸੀਆਂ ਦਾ ਝੁਕਾਅ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲ ਹੈ ਅਤੇ ਉਹ ਆਪਣੇ ਹਰਮਨ ਪਿਆਰੇ ਨੇਤਾ ਸ. ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਵੇਖਣਾ ਚਾਹੁੰਦੇ ਹਨ।
















