ਦੇਸ਼ਦੁਨੀਆਂਪੰਜਾਬ

ਬਾਬਾ ਕਾਹਨ ਦਾਸ ਨਗਰ ਵਿਖੇ ਨਜਾਇਜ਼ ਸ਼ਰਾਬ ਸਬੰਧੀ ਛਾਪੇਮਾਰੀ ਦੌਰਾਨ ਵਾਪਰੀ ਘਟਨਾ ਬਾਰੇ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਤੱਥਾਂ ਦੀ ਸਪੱਸ਼ਟੀਕਰਨ

ਜਲੰਧਰ, ਐਚ ਐਸ ਚਾਵਲਾ। ਸ਼੍ਰੀ ਆਤਿਸ਼ ਭਾਟੀਆ PPS, ACP West, Jalandhar ਵੱਲੋਂ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਥਾਣਾ ਬਸਤੀ ਬਾਵਾ ਖੈਲ ਦੇ ਅਧੀਨ ਆਉਂਦੇ “ਬਾਬਾ ਕਾਹਨ ਦਾਸ ਨਗਰ” ਵਿਖੇ ਨਜਾਇਜ਼ ਸ਼ਰਾਬ ਦੀ ਵਿਕਰੀ/ਸਟੋਰੇਜ ਸਬੰਧੀ ਛਾਪੇਮਾਰੀ ਕੀਤੀ ਗਈ ਸੀ। ਇਸ ਛਾਪੇਮਾਰੀ ਦੌਰਾਨ ਨਜਾਇਜ਼ ਸ਼ਰਾਬ ਦੀ ਕਾਫ਼ੀ ਮਾਤਰਾ ਵਿੱਚ ਬਰਾਮਦਗੀ ਕੀਤੀ ਗਈ।

ਪੁਲਿਸ ਕਾਰਵਾਈ ਦੌਰਾਨ ਕੁਝ ਵਿਅਕਤੀ ਮੌਕੇ ’ਤੇ ਇਕੱਠੇ ਹੋ ਗਏ ਅਤੇ ਉਨ੍ਹਾਂ ਵੱਲੋਂ ਹੁਲੜਬਾਜ਼ੀ ਕਰਦਿਆਂ ਪੁਲਿਸ ਦੇ ਸਰਕਾਰੀ ਕੰਮਕਾਜ ਵਿੱਚ ਵਿਘਨ ਪਾਇਆ ਗਿਆ। ਇਸ ਸਬੰਧੀ ਥਾਣਾ ਬਸਤੀ ਬਾਵਾ ਖੈਲ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਦਰਜ ਮੁਕੱਦਮੇ ਵਿੱਚ 4 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜਦਕਿ 13–14 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੀ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਤਰਸੇਮ ਲਾਲ ਦੀ ਪਤਨੀ ਬੇਬੀ  ਨੂੰ ਗ੍ਰਿਫ਼ਤਾਰ*ਕੀਤਾ ਗਿਆ ਹੈ।

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਇਸ ਘਟਨਾ ਸਬੰਧੀ ਸੋਸ਼ਲ ਮੀਡੀਆ ’ਤੇ ਗਲਤ ਅਤੇ ਭ੍ਰਮਿਤ ਕਰਨ ਵਾਲੀ ਜਾਣਕਾਰੀ/ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ। ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਅਜਿਹੀਆਂ ਅਫ਼ਵਾਹਾਂ ’ਤੇ ਵਿਸ਼ਵਾਸ ਨਾ ਕਰਨ ਅਤੇ ਨਾ ਹੀ ਬਿਨਾਂ ਤਸਦੀਕ ਕੀਤੀ ਜਾਣਕਾਰੀ ਨੂੰ ਅੱਗੇ ਸਾਂਝਾ ਕਰਨ।ਮੀਡੀਆ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਘਟਨਾ ਸਬੰਧੀ ਕਿਸੇ ਵੀ ਜਾਣਕਾਰੀ ਨੂੰ ਪ੍ਰਕਾਸ਼ਿਤ ਜਾਂ ਸੋਸ਼ਲ ਮੀਡੀਆ ’ਤੇ ਸਾਂਝਾ ਕਰਨ ਤੋਂ ਪਹਿਲਾਂ ਅਧਿਕਾਰਤ ਪੁਲਿਸ ਸਰੋਤਾਂ ਤੋਂ ਤੱਥਾਂ ਦੀ ਪੁਸ਼ਟੀ ਜ਼ਰੂਰ ਕੀਤੀ ਜਾਵੇ।
ਕਮਿਸ਼ਨਰੇਟ ਪੁਲਿਸ ਜਲੰਧਰ “ਜਨਤਾ ਦੀ ਸੇਵਾ • ਕਾਨੂੰਨ ਵਿਵਸਥਾ ਦੀ ਰੱਖਿਆ” • 24/7**

Related Articles

Leave a Reply

Your email address will not be published. Required fields are marked *

Back to top button