
ਜਲੰਧਰ, ਐਚ ਐਸ ਚਾਵਲਾ। ਸ਼੍ਰੋਮਣੀ ਅਕਾਲੀ ਦਲ ਹਲਕਾ ਜਲੰਧਰ ਕੈਂਟ ਦੇ ਇੰਚਾਰਜ ਸ. ਹਰਜਾਪ ਸਿੰਘ ਸੰਘਾ ਨੇ ਪ੍ਰੈਸ ਨੂੰ ਜਾਣਕਾਰੀ ਦਿੱਤੀ ਹੈ ਕਿ ਕੱਲ ਮਿਤੀ 20 ਅਪ੍ਰੈਲ 2024 ਨੂੰ ਰੈਡੀਸਨ ਹੋਟਲ ਜਲੰਧਰ ਵਿਖੇ ਦੁਪਹਿਰ ਸਵਾ 12 ਵਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੀ ਰਣਨੀਤੀ ਤਹਿਤ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਨਾਲ ਵਿਸ਼ੇਸ਼ ਮੀਟਿੰਗ ਕਰਨਗੇ।
ਸ. ਹਰਜਾਪ ਸਿੰਘ ਸੰਘਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਅਪੀਲ ਕੀਤੀ ਹੈ ਕਿ ਇਸ ਮੀਟਿੰਗ ਵਿੱਚ ਹਾਜਰ ਹੋ ਕੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਵਿਚਾਰ ਵਟਾਂਦਰਾ ਕਰਦੇ ਹੋਏ ਆਉਣ ਵਾਲੀਆਂ ਚੋਣਾਂ ਲਈ ਰਣਨੀਤੀ ਬਾਰੇ ਚਰਚਾ ਕਰੀਏ ਅਤੇ ਆਪਣੇ ਸੁਝਾਅ ਦੇਈਏ।





























