
ਕਿਹਾ – ਭਾਜਪਾ ਦੇਸ਼ ਵਿੱਚੋ ਦਲਿਤ ਰਿਜ਼ਰਵੇਸ਼ਨ ਨੂੰ ਖ਼ਤਮ ਕਰਕੇ ਦਲਿਤ ਵਰਗ ਦੇ ਲੋਕਾਂ ਉਪਰ ਕਰਨਾ ਚਾਹੁੰਦੀ ਹੈ ਹਕੂਮਤ
ਕਿਹਾ – ਭਾਜਪਾ ਦਾ ਇਹ ਮਨਸੂਬਾ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ , ਲੋਕਾਂ ਨੂੰ “ਆਪ” ਉਮੀਦਵਾਰਾਂ ਦੇ ਹੱਕ ਵਿੱਚ ਵੋਟ ਪਾਉਣ ਦੀ ਕੀਤੀ ਅਪੀਲ
ਜਲੰਧਰ, (PRIME INDIAN NEWS) :- 2024 ਦੀਆਂ ਚੋਣਾਂ ਵਿਚ ਦਲਿਤ ਰਿਜ਼ਰਵੇਸ਼ਨ ਦੇ ਮੁੱਦੇ ਨੂੰ ਲੈ ਕੇ ਭਾਜਪਾ ਦਾ ਦਲਿਤ ਵਿਰੋਧੀ ਚਿਹਰਾ ਬੇਨਕਾਬ ਹੋ ਚੁੱਕਾ ਹੈ ਕਿਓਂਕਿ ਭਾਜਪਾ ਵਲੋਂ ਦੇਸ਼ ਵਿਚੋਂ ਦਲਿਤ ਰਿਜ਼ਰਵੇਸ਼ਨ ਨੂੰ ਖਤਮ ਕਰਨ ਲਈ ਸਾਜਿਸ਼ ਕੀਤੀ ਜਾ ਰਹੀ ਹੈ। ਇਹ ਹੀ ਨਹੀਂ ਭਾਜਪਾ ਦੇਸ਼ ਵਿੱਚੋ ਦਲਿਤ ਰਿਜ਼ਰਵੇਸ਼ਨ ਨੂੰ ਖ਼ਤਮ ਕਰਕੇ ਦਲਿਤ ਵਰਗ ਦੇ ਲੋਕਾਂ ਉਪਰ ਹਕੂਮਤ ਕਰਨਾ ਚਾਹੁੰਦੀ ਹੈ। ਭਾਜਪਾ ਦਾ ਦਲਿਤ ਵਿਰੋਧੀ ਇਹ ਮਨਸੂਬਾ ਕਦੇ ਵੀ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜਲੰਧਰ ਤੋਂ ਉਮੀਦਵਾਰ ਸ਼੍ਰੀ ਪਵਨ ਕੁਮਾਰ ਟੀਨੂੰ ਅਤੇ ਸੀਨੀਅਰ ਆਪ ਆਗੂ ਸ. ਗੁਰਚਰਨ ਸਿੰਘ ਚੰਨੀ ਨੇ PRIME INDIAN NEWS ਦੇ ਪ੍ਰਤੀਨਿਧੀ ਨਾਲ ਗੱਲਬਾਤ ਕਰਦਿਆਂ ਕੀਤਾ।
ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਬਾਬਾ ਸਾਹਿਬ ਡਾ. ਭੀਮਰਾਓ ਅੰਬੇਡਕਰ ਜੀ ਦੁਆਰਾ ਲਿਖੇ ਸੰਵਿਧਾਨ ਵਿਚ ਦਲਿਤ ਵਰਗ ਦੇ ਲੋਕਾਂ ਲਈ ਸਹੂਲਤਾਂ ਦਿੱਤੀਆਂ ਗਈਆਂ ਹਨ ਜੋ ਭਾਜਪਾ ਆਗੂਆਂ ਨੂੰ ਖਟਕ ਰਹੀਆਂ ਹਨ ਅਤੇ ਹੁਣ ਉਹ ਸੰਵਿਧਾਨ ਨੂੰ ਬਦਲਣ ਦੀ ਗੱਲ ਵੀ ਕਰ ਰਹੇ ਹਨ। ਇਸ ਬਾਰੇ ਕੁਝ ਦਿਨ ਪਹਿਲਾਂ ਅਖਬਾਰਾਂ ਵਿੱਚ ਵੀ ਖਬਰਾਂ ਛੱਪ ਚੁੱਕੀਆਂ ਹਨ। 👇

ਗੁਰਚਰਨ ਸਿੰਘ ਚੰਨੀ ਨੇ ਕਿਹਾ ਕਿ ਬੀਤੇ ਦਿਨੀਂ ਕੁਝ ਭਾਜਪਾ ਨੇਤਾਵਾਂ ਨੇ ਆਰਕਸ਼ਣ ਦੇ ਵਿਰੁੱਧ ਬਿਆਨ ਵੀ ਦਿੱਤੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਦਾ ਸਿਰਫ ਇੱਕੋ ਹੀ ਮਨਸੂਬਾ ਹੈ ਕਿ ਦੇਸ਼ ਵਿੱਚੋ ਦਲਿਤ ਰਿਜ਼ਰਵੇਸ਼ਨ ਨੂੰ ਖ਼ਤਮ ਕਰਕੇ ਦਲਿਤ ਵਰਗ ਦੇ ਲੋਕਾਂ ਉਪਰ ਹਕੂਮਤ ਕੀਤੀ ਜਾ ਸਕੇ ਅਤੇ ਉਹਨਾਂ ਨੂੰ ਆਪਣੇ ਹਿਸਾਬ ਨਾਲ ਇਸਤੇਮਾਲ ਕੀਤਾ ਜਾ ਸਕੇ। ਸ. ਚੰਨੀ ਨੇ ਕਿਹਾ ਕਿ ਭਾਜਪਾ ਦੇ ਬਹੁਤ ਸਾਰੇ ਆਗੂ ਸਮੇਂ-ਸਮੇਂ ‘ਤੇ ਦਲਿਤ ਰਿਜ਼ਰਵੇਸ਼ਨ ਦੇ ਵਿਰੋਧ ਵਿੱਚ ਬਿਆਨ ਦਿੰਦੇ ਰਹੇ ਹਨ ਜੋ ਕਿ ਹਮੇਸ਼ਾ ਤੋਂ ਹੀ ਵਿਵਾਦਿਤ ਰਹੇ ਹਨ। ਇਸ ਬਾਰੇ ਅਰਥ ਸ਼ਾਸਤਰੀਆਂ ਵਲੋਂ ਦਿੱਤੇ ਗਏ ਸੁਝਾਅ ਵੀ ਅਖਬਾਰਾਂ ਵਿੱਚ ਪ੍ਰਕਾਸ਼ਿਤ ਕੀਤੇ ਗਏ ਹਨ। 👇

ਪਵਨ ਕੁਮਾਰ ਟੀਨੂੰ ਅਤੇ ਗੁਰਚਰਨ ਸਿੰਘ ਚੰਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੀ ਐਸੀ ਪਾਰਟੀ ਹੈ ਜੋ ਹਰ ਵਰਗ ਦੇ ਲੋਕਾਂ ਦਾ ਸਤਿਕਾਰ ਕਰਦੀ ਹੈ ਅਤੇ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਡੱਟ ਕੇ ਪਹਿਰਾ ਦੇਣ ਦੇ ਨਾਲ ਨਾਲ ਆਮ ਲੋਕਾਂ ਨੂੰ ਹਰ ਤਰਾਂ ਦੀਆਂ ਸਹੂਲਤਾਂ ਮੁਹਈਆ ਕਰਵਾਉਣ ਵਿੱਚ ਸਦਾ ਯਤਨਸ਼ੀਲ ਰਹਿੰਦੀ ਹੈ। ਉਕਤ ਆਗੂਆਂ ਨੇ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਸ ਤਰਾਂ ਤੁਸੀਂ 2022 ਦੀਆਂ ਵਿਧਾਨਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿੱਤਾ ਕੇ ਸੂਬੇ ਅੰਦਰ “ਆਪ” ਦੀ ਸਰਕਾਰ ਬਣਾਈ ਸੀ, ਉਸੇ ਤਰਾਂ 2024 ਦੀਆਂ ਲੋਕਸਭਾ ਚੋਣਾਂ ਦੌਰਾਨ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿੱਤਾ ਕੇ ਦਿੱਲੀ ਦੇ ਸੰਸਦ ਭਵਨ ਵਿੱਚ ਭੇਜੋ ਤਾਂ ਜੋ ਪੰਜਾਬ , ਪੰਜਾਬੀ ਅਤੇ ਪੰਜਾਬੀਅਤ ਦੀ ਆਵਾਜ਼ ਨੂੰ ਬੁਲੰਦ ਕੀਤਾ ਜਾ ਸਕੇ ਅਤੇ ਪੰਜਾਬ ਅਤੇ ਪੰਜਾਬ ਵਾਸੀਆਂ ਨੂੰ ਉਨ੍ਹਾਂ ਦਾ ਬਣਦਾ ਹੱਕ ਮਿਲ ਸਕੇ।
















