ਦੇਸ਼ਦੁਨੀਆਂਪੰਜਾਬ

ਭਾਜਪਾ ਨੇ ਪੁਨੀਤ ਭਾਰਤੀ ਸ਼ੁਕਲਾ ਨੂੰ ਸੌਂਪੀ ਅਹਿਮ ਜਿੰਮੇਵਾਰੀ,  ਨਕੋਦਰ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ

ਜਲੰਧਰ ਕੈਂਟ, ਸੈਵੀ ਚਾਵਲਾ/ਰਮਨ ਜਿੰਦਲ। ਭਾਰਤੀ ਜਨਤਾ ਪਾਰਟੀ (ਪੰਜਾਬ) ਨੇ ਕੈਂਟੋਨਮੈਂਟ ਬੋਰਡ ਜਲੰਧਰ ਦੇ ਸਿਵਲ ਮੈਂਬਰ ਪੁਨੀਤ ਭਾਰਤੀ ਸ਼ੁਕਲਾ ਨੂੰ ਇੱਕ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਹੈ। ਸ਼ੁਕਲਾ ਨੂੰ ਨਕੋਦਰ ਵਿਧਾਨ ਸਭਾ ਹਲਕੇ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਕਮੇਟੀ ਚੋਣਾਂ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਇਸ ‘ਤੇ ਪੁਨੀਤ ਭਾਰਤੀ ਸ਼ੁਕਲਾ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ, ਉਹ ਉਸਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਜਿੱਤ ਯਕੀਨੀ ਹੈ। ਸ਼ਾਹਕੋਟ ਵਿੱਚ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਜਿੰਮੇਵਾਰੀ ਦਿੱਤੀ ਗਈ ਹੈ।

Related Articles

Leave a Reply

Your email address will not be published. Required fields are marked *

Back to top button