
ਜਲੰਧਰ, ਐਚ ਐਸ ਚਾਵਲਾ। ਸ੍ਰੀ ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਸਰਕਾਰ ਅਤੇ ਮਾਣਯੋਗ DGP ਸਾਹਿਬ ਦੇ ਏਜੰਡੇ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਸ਼੍ਰੀ ਪਰਮਿੰਦਰ ਸਿੰਘ ਹੀਰ, PPS, ਪੁਲਿਸ ਕਪਤਾਨ (ਹੈਡਕੁਆਟਰ) ਕਮ-ਤਫਤੀਸ਼ ਜਲੰਧਰ ਦਿਹਾਤੀ ਦੀ ਨਿਗਰਾਨੀ ਹੇਠ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਇੰਸਪੈਕਟਰ ਬਲਬੀਰ ਸਿੰਘ ਮੁੱਖ ਅਫਸਰ ਥਾਣਾ ਮਹਿਤਪੁਰ ਦੀ ਪੁਲਿਸ ਪਾਰਟੀ ਵੱਲੋਂ ਹੈਰੋਇਨ ਦਾ ਸੇਵਨ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ।
ਸ੍ਰੀ ਉਕਾਰ ਸਿੰਘ ਬਰਾੜ, ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਦੀ ਅਗਵਾਈ ਹੇਠ ਇੰਸਪੈਕਟਰ ਬਲਬੀਰ ਸਿੰਘ ਮੁੱਖ ਅਫਸਰ ਥਾਣਾ ਮਹਿਤਪੁਰ ਦੀ ਟੀਮ ASI ਜਸਪਾਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਇਲਾਕਾ ਥਾਣਾ ਮਹਿਤਪੁਰ ਦੇ ਵੱਖ-ਵੱਖ ਏਰੀਏ ਵਿੱਚ ਕਾਸੋ ਅਪ੍ਰੇਸ਼ਨ ਕੀਤਾ ਗਿਆ ਹੈ ਨਸ਼ੇ ਦੇ ਖਿਲਾਫ ਸਪੈਸ਼ਲ ਮੁਹਿੰਮ ਦੌਰਾਨ ਗਸ਼ਤ ਵਾ ਨਾਕਾਬੰਦੀ ਕਰਕੇ ਦੋ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ ਹੈਰੋਇਨ ਪੀਣ ਦਾ ਸਮਾਨ ਬ੍ਰਾਮਦ ਹੋਣ ਤੇ ਮੁਕੱਦਮਾ ਦਰਜ ਰਜਿਸ਼ਟਰ ਕੀਤਾ ਗਿਆ ਹੈ। ਇਸ ਮੁਕੱਦਮਾਂ ਵਿੱਚ ਦੋਸ਼ੀ ਤੋਂ ਹੋਰ ਵੀ ਪੁੱਛ-ਗਿੱਛ ਕੀਤੀ ਜਾ ਰਹੀ ਹੈ ਕਿ ਇਹ ਸਮਾਨ ਕਿਹੜੇ ਸਾਧਨਾਂ ਰਾਹੀ ਕਿੱਥੇ ਅਤੇ ਕਿਵੇਂ ਲਿਆਂਦਾ ਗਿਆ ਹੈ। ਉਹਨਾਂ ਨੂੰ ਵੀ ਇਸ ਮੁਕੱਦਮਾਂ ਵਿੱਚ ਨਾਮਜਦ ਕੀਤਾ ਜਾਵੇਗਾ ਅਤੇ ਇਹਨਾਂ ਦੀ ਪ੍ਰਾਪਰਟੀ ਆਦਿ ਵੀ ਤਸਦੀਕ ਕੀਤੀ ਜਾ ਰਹੀ ਹੈ।
ਲੋਕਲ ਪੁਲਿਸ ਵੱਲੋ ਮਾੜੇ ਅਨਸਰਾਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਾਲ-ਨਾਲ ਹੀ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਇਹ ਦੋਸ਼ੀ ਪਿਛਲੇ ਸਮੇਂ ਦੌਰਾਨ ਨਸ਼ੇ ਦੀ ਇਸ ਭਿਆਨਕ ਬਿਮਾਰੀ ਵਿੱਚ ਪੀੜਤ ਰਹਿ ਚੁੱਕੇ ਹਨ, ਉਹਨਾਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਇਲਾਜ ਕਰਵਾਉਣ ਲਈ ਪ੍ਰੇਰਿਆ ਜਾ ਰਿਹਾ ਹੈ ਤਾਂ ਜੋ ਉਹ ਨਸ਼ੇ ਦੀ ਬਿਮਾਰੀ ਤੋਂ ਮੁਕਤ ਹੋ ਕੇ ਆਪਣਾ ਤੰਦਰੁਸਤ ਜੀਵਨ ਜੀ ਸਕਣ। ਜਿਸ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਹੋਰ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾਵੇਗੀ।
















