
ਕਟੜਾ, (PRIME INDIAN NEWS) :- ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ ਆਈ ਹੈ। ਉਨ੍ਹਾਂ ਨੂੰ ਹੁਣ ਸਮੱਸਿਆਵਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਦਰਅਸਲ ਹਿਮਕੋਟੀ ਮਾਰਗ ਤੇ ਪਾਣੀ ਭਰ ਜਾਣ ਕਾਰਨ ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਵਲੋਂ ਇੱਥੇ ਬੈਟਰੀ ਕਾਰ ਸੇਵਾ ਬੰਦ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਸ਼ਰਾਇਨ ਬੋਰਡ ਪ੍ਰਸ਼ਾਸਨ ਵਲੋਂ ਮੁਰੰਮਤ ਦਾ ਕੰਮ ਜੰਗੀ ਪੱਧਰ ‘ਤੇ ਸ਼ੁਰੂ ਕਰ ਦਿੱਤਾ ਗਿਆ ਸੀ। ਹੁਣ ਮੁਰੰਮਤ ਦਾ ਕੰਮ ਪੂਰਾ ਹੋਣ ਅਤੇ ਮਾਹਿਰਾਂ ਦੀ ਸਹਿਮਤੀ ਤੋਂ ਬਾਅਦ ਵੀਰਵਾਰ ਸ਼ਾਮ ਨੂੰ ਉਕਤ ਮਾਰਗ ‘ਤੇ ਬੈਟਰੀ ਕਾਰ ਸੇਵਾ ਬਹਾਲ ਕੀਤੀ ਗਈ ਹੈ। ਇਹ ਸੇਵਾ ਸ਼ੁਰੂ ਹੋਣ ਤੇ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਜਾ ਰਹੇ ਬਜ਼ੁਰਗ ਸ਼ਰਧਾਲੂਆਂ ਨੇ ਸੁੱਖ ਦਾ ਸਾਹ ਲਿਆ। ਉਕਤ ਸੇਵਾ ਦਾ ਲਾਭ ਲੈਂਦੇ ਹੋਏ ਸ਼ਰਧਾਲੂ ਮਾਤਾ ਵੈਸ਼ਨੂੰ ਦੇਵੀ ਭਵਨ ਵੱਲ ਵਧਦੇ ਦਿਖਾਈ ਦਿੱਤੇ।





























