ਦੇਸ਼ਦੁਨੀਆਂਪੰਜਾਬ

ਮਾਤਾ ਵੈਸ਼ਨੋ ਦੇਵੀ ਰਸਤੇ ‘ਚ ਵਾਪਰਿਆ ਵੱਡਾ ਹਾਦਸਾ, 31 ਲੋਕਾਂ ਦੀ ਹੋਈ ਮੌਤ, 23 ਜ਼ਖਮੀ

PRIME INDIAN NEWS✍️H S CHAWLA

ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹੋ ਰਹੀ ਬਰਸਾਤ ਕਾਰਨ ਮਾਤਾ ਵੈਸ਼ਨੋ ਦੇਵੀ ਰਸਤੇ ‘ਚ ਵੱਡਾ ਹਾਦਸਾ ਵਾਪਰਿਆ ਹੈ, ਜਿਸ ਵਿੱਚ 31 ਲੋਕਾਂ ਦੀ ਮੌਤ ਹੋ ਗਈ ਜਦ ਕਿ ਹੋਰ 23 ਲੋਕ ਜ਼ਖਮੀ ਹੋ ਗਏ। ਬੁੱਧਵਾਰ ਨੂੰ ਕਟੜਾ ਵਿੱਚ ਮਾਤਾ ਵੈਸ਼ਨੋ ਦੇਵੀ ਮਾਰਗ ‘ਤੇ ਜ਼ਮੀਨ ਖਿਸਕਣ ਕਾਰਨ ਇਹ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ 31 ਲੋਕਾਂ ਦੀ ਮੌਤ ਹੋ ਗਈ, ਜਦ ਕਿ 23 ਹੋਰ ਲੋਕ ਜ਼ਖਮੀ ਹੋ ਗਏ। ਇਸ ਘਟਨਾ ਨੇ ਤ੍ਰਿਕੁਟ ਪਰਬਤ ਉਤੇ ਸਥਿਤ ਮਾਤਾ ਵੈਸ਼ਨੋ ਦੇਵੀ ਤੀਰਥ ਸਥਾਨ ਦੇ ਰਸਤੇ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿੱਤਾ ਹੈ। ਘਟਨਾ ਸਥਲ ‘ਤੇ ਮਲਬੇ ਹੇਠਾਂ ਅਜੇ ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ, ਜਿਸ ਲਈ ਬਚਾਅ ਕਾਰਜ ਜਾਰੀ ਹਨ।

Related Articles

Leave a Reply

Your email address will not be published. Required fields are marked *

Back to top button