ਦੁਨੀਆਂਦੇਸ਼ਪੰਜਾਬ

ਕਮਿਸ਼ਨਰ ਪੁਲਿਸ ਜਲੰਧਰ ਵੱਲੋਂ ਪੁਲਿਸ ਅਧਿਕਾਰੀਆਂ ਨਾਲ ਉੱਚ ਪੱਧਰੀ ਅਪਰਾਧ ਸਮੀਖਿਆ ਮੀਟਿੰਗ

ਅਪਰਾਧ ਨਿਯੰਤਰਣ, ਨਸ਼ਾ ਵਿਰੋਧੀ ਮੁਹਿੰਮ, ਟ੍ਰੈਫਿਕ ਪ੍ਰਬੰਧਨ ਅਤੇ ਲੰਬਿਤ ਮਾਮਲਿਆਂ ਸਬੰਧੀ ਸਖ਼ਤ ਹਦਾਇਤਾਂ ਕੀਤੀਆਂ ਜਾਰੀ

ਜਲੰਧਰ, ਐਚ ਐਸ ਚਾਵਲਾ। ਪੁਲਿਸ ਕਮਿਸ਼ਨਰੇਟ ਜਲੰਧਰ ਵਿੱਚ ਅਪਰਾਧਿਕ ਗਤੀਵਿਧੀਆਂ ਦੀ ਸਮੀਖਿਆਕਰਨ ਅਤੇ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ, ਤੇ ਟ੍ਰੈਫਿਕ ਪ੍ਰਬੰਧਨ ਨੂੰ ਹੋਰ ਸੁਚਾਰੂ ਢੰਗ ਨਾਲ ਲਾਗੂ ਕਰਨ ਦੇ ਮੰਤਵ ਨਾਲ ਮਾਣਯੋਗ ਸ੍ਰੀ ਸਤਿੰਦਰ ਸਿੰਘ, IPS, ਕਮਿਸ਼ਨਰ ਪੁਲਿਸ ਜਲੰਧਰ ਵੱਲੋਂ ਪੁਲਿਸ ਲਾਈਨ ਜਲੰਧਰ ਵਿਖੇ ਜੀ.ਓ ਸਹਿਬਾਨ, ਐੱਸ.ਐੱਚ.ਓਜ਼, ਚੌਂਕੀ ਇੰਚਾਰਜਾਂ ਅਤੇ ਵੱਖ-ਵੱਖ ਯੂਨਿਟ ਇੰਚਾਰਜਾਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ।

ਇਸ ਮੀਟਿੰਗ ਦੌਰਾਨ ਕਮਿਸ਼ਨਰ ਆਫ ਪੁਲਿਸ ਵਲੋਂ ਪੁਲਿਸ ਕਮਿਸ਼ਨਰੇਟ ਜਲੰਧਰ ਅਧੀਨ ਵੱਖ-ਵੱਖ ਥਾਣਿਆਂ ਵਿੱਚ ਦਰਜ ਮਾਮਲਿਆਂ, ਲੰਬਿਤ ਜਾਂਚਾਂ, ਦਰਖਾਸਤਾਂ ਦੇ ਸਮੇਂ ਸਿਰ ਨਿਪਟਾਰੇ, ਭਗੌੜੇ/ਵਾਂਟੇਗ ਮੁਲਜਮਾਂ, ਨਸ਼ਾ ਤਸਕਰੀ, ਸਾਈਬਰ ਫ੍ਰਾਡ, ਲੁੱਟ-ਖੋਹ, ਚੋਰੀ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਸਬੰਧੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੰਬਿਤ ਮਾਮਲਿਆਂ ਦੀ ਜਾਂਚ ਨੂੰ ਤਰਜੀਹ ਦੇ ਅਧਾਰ ਤੇ ਮੁਕੰਮਲ ਕੀਤਾ ਜਾਵੇ ਅਤੇ ਕਾਨੂੰਨ ਅਨੁਸਾਰ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾਵੇ।

ਕਮਿਸ਼ਨਰ ਆਫ ਪੁਲਿਸ ਨੇ ਅਧਿਕਾਰੀਆਂ ਨੂੰ 15 ਅਗਸਤ, ਅਜਾਦੀ ਦਿਵਸ ਦੇ ਮੱਦੇਨਜਰ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜਬੂਤ ਕਰਨ, ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਪੈਟਰੋਲਿੰਗ ਅਤੇ ਨਾਕਾਬੰਦੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ, ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਵਧਾਉਣ ਅਤੇ ਸੰਵੇਦਨਸ਼ੀਲ ਅਤੇ ਮਹੱਤਵਪੂਰਨ ਸਥਾਨਾਂ/ਈਮਾਰਤਾਂ ਤੇ ਸੁਰੱਖਿਆ ਵਧਾਉਣ ਅਤੇ ਪੁਲਿਸ ਦੀ ਮੌਜੂਦਗੀ ਯਕੀਨੀ ਬਨਾਉਣ ਲਈ ਹਦਾਇਤਾਂ ਕੀਤੀਆਂ।

ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਕਿਸੇ ਵੀ ਸ਼ੱਕੀ ਗਤੀਵਿਧੀ ਤੇ ਤੁਰੰਤ ਕਾਰਵਾਈ ਕਰਨ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।ਮੀਟਿੰਗ ਦੌਰਾਨ ਉਨ੍ਹਾਂ ਨੇ ਐਮਰਜੈਂਸੀ ਹੈਲਪਲਾਈਨ ਨੰਬਰ 112 ਅਤੇ ਸੇਫ ਪੰਜਾਬ ਹੈਲਪਲਾਈਨ 97791-00200 ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਪਰ ਬਿਨਾ ਦੇਰੀ ਕਾਰਵਾਈ ਕਰਨ ਤੇ ਮੁਸੀਬਤ ਵਿੱਚ ਨਾਗਰਿਕਾਂ ਤੱਕ ਸਮੇਂ ਸਿਰ ਪੁਲਿਸ ਸਹਾਇਤਾ ਪਹੁੰਚਾਉਣ ਬਾਰੇ ਕਿਹਾ ਤਾਂ ਜੋ ਜਨਤਾ ਅਤੇ ਪੁਲਿਸ ਵਿਭਾਗ ਵਿਚਕਾਰ ਆਪਸੀ ਭਰੋਸੇ ਅਤੇ ਸਹਿਯੋਗ ਨੂੰ ਹੋਰ ਮਜ਼ਬੂਤੀ ਮਿਲ ਸਕੇ।

ਇਸ ਤੋਂ ਅਲਾਵਾ ਉਨ੍ਹਾਂ ਨੇ ਸਾਈਬਰ ਅਪਰਾਧਾਂ ਦੀ ਰੋਕਥਾਮ ਲਈ ਜਾਗਰੁਕਤਾ ਮੁਹਿੰਮ ਨੂੰ ਹੋਰ ਤੇਜ ਕਰਨ ਅਤੇ ਲੋਕਾਂ ਨੂੰ ਆਨਲਾਈਨ ਧੋਖਾਧੜੀ ਤੋਂ ਸਾਵਧਾਨ ਕਰਨ ਦੇ ਵੀ ਨਿਰਦੇਸ਼ ਦਿੱਤੇ।ਮੀਟਿੰਗ ਦੇ ਅੰਤ ਵਿੱਚ ਕਮਿਸ਼ਨਰ ਆਫ ਪੁਲਿਸ ਨੇ ਸਮੂਹ ਅਧਿਕਾਰੀਆਂ ਨੂੰ ਅਪਰਾਧਾਂ ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਉਣ ਅਤੇ ਜਲੰਧਰ ਸ਼ਹਿਰ ਨੂੰ ਹੋਰ ਸੁਰੱਖਿਅਤ ਬਨਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦੇ ਨਿਰਦੇਸ਼ हिँडे।

Related Articles

Leave a Reply

Your email address will not be published. Required fields are marked *

Back to top button