
ਪੈਰਿਸ, (PRIME INDIAN NEWS) :- ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਫਰਾਂਸ ਦੌਰੇ ਦੌਰਾਨ President of Human Rights Association Aurore-Dawn (regd in france) ਸ. ਇਕਬਾਲ ਸਿੰਘ ਭੱਟੀ ਨੇ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਹੈ ਕਿ ਨਰਿੰਦਰ ਮੋਦੀ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਹਨ ਜੋ ਹਰ ਧਰਮ ਦਾ ਸਤਿਕਾਰ ਕਰਦੇ ਹਨ।
ਸ. ਭੱਟੀ ਨੇ ਸ਼੍ਰੀ ਨਰਿੰਦਰ ਮੋਦੀ ਨਾਲ ਮਿਲਕੇ ਉਨ੍ਹਾਂ ਵਲੋਂ ਸਿੱਖ ਗੁਰੂਆਂ ਅਤੇ ਸਾਹਿਬਜ਼ਾਦਿਆਂ ਦੇ ਪੁਰਬ ਮਨਾਉਣ ਦੀ ਵੀ ਸ਼ਲਾਘਾ ਕਰਦਿਆਂ ਕਿਹਾ ਕਿ ਐਸਾ ਪਹਿਲੇ ਕਦੇ ਵੀ ਨਹੀਂ ਸੀ ਹੋਇਆ। ਉਨ੍ਹਾਂ ਕਿਹਾ ਕਿ ਭਾਰਤ ਦੇਸ਼ ਦੇ ਕਿੰਨੇ ਪ੍ਰਧਾਨ ਮੰਤਰੀ ਆਏ ਪਰ ਸਿੱਖ ਧਰਮ ਵਲੋਂ ਮਨਾਏ ਜਾਣ ਵਾਲੇ ਧਾਰਮਿਕ ਸਮਾਗਮਾਂ ਵਿੱਚ ਸ਼੍ਰੀ ਨਰਿੰਦਰ ਮੋਦੀ ਨੇ ਹੀ ਵੱਧ ਚੜ੍ਹ ਕੇ ਸ਼ਿਰਕਤ ਕਰਕੇ ਨਤਮਸਤਕ ਹੋ ਕੇ ਗੁਰੂ ਮਹਾਰਾਜ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਹੈ।
ਸ. ਭੱਟੀ ਨੇ ਕਿਹਾ ਕਿ ਸ਼੍ਰੀ ਨਰਿੰਦਰ ਮੋਦੀ ਸਾਰੇ ਧਰਮਾਂ ਦਾ ਆਦਰ ਸਤਿਕਾਰ ਕਰਦੇ ਹਨ ਅਤੇ ਇਹ ਹੀ ਵਜ੍ਹਾ ਹੈ ਕਿ ਲੋਕ ਵੀ ਉਨ੍ਹਾਂ ਤੇ ਪੂਰਨ ਵਿਸ਼ਵਾਸ ਕਰਦੇ ਹੋਏ ਉਨ੍ਹਾਂ ਨਾਲ ਜੁੜਦੇ ਜਾ ਰਹੇ ਹਨ, ਜਿਸਦੇ ਚਲਦਿਆਂ ਉਹ ਦਿੱਲੀ ਵੀ ਫ਼ਤਿਹ ਕਰ ਗਏ ਅਤੇ ਅੱਗੇ ਚੱਲ ਕੇ ਬਿਹਾਰ ਵੀ ਫ਼ਤਿਹ ਕਰਨਗੇ।





























