
ਜਲੰਧਰ, (ਐਚ ਐਸ ਚਾਵਲਾ) :- ਮੋਦੀ ਸਰਕਾਰ ਵਿੱਚ ਕੇਂਦਰੀ ਰਾਜ ਮੰਤਰੀ ਰਹਿ ਚੁੱਕੇ ਭਾਜਪਾ ਦੇ ਦਿਗਜ ਆਗੂ ਜਲਦੀ ਹੀ ਪਾਰਟੀ ਛੱਡਣ ਜਾ ਰਹੇ ਹਨ। ਉਨ੍ਹਾਂ ਦੀ ਅਕਾਲੀ ਦਲ ਜਾਂ ਕਾਂਗਰਸ ਵਿੱਚ ਸ਼ਾਮਲ ਹੋਣ ਦੀ ਹੈ ਚਰਚਾ ਹੈ। ਪਾਰਟੀ ਉਨ੍ਹਾਂ ਨੂੰ ਹੁਸ਼ਿਆਰਪੁਰ ਜਾਂ ਜਲੰਧਰ ਤੋਂ ਟਿਕਟ ਦੇ ਸਕਦੀ ਹੈ। ਗੌਰਤਲਬ ਹੈ ਕਿ ਪਿਛਲੀ ਵਾਰ ਵੀ ਭਾਜਪਾ ਨੇ ਇਸ ਨੇਤਾ ਦੀ ਟਿਕਟ ਕੱਟ ਦਿੱਤੀ ਸੀ। ਉਸ ਤੋਂ ਬਾਅਦ ਉਨ੍ਹਾਂ ਨੂੰ ਇਸ ਵਾਰ ਟਿਕਟ ਮਿਲਣ ਦੀ ਉਮੀਦ ਸੀ ਪਰ ਇਸ ਵਾਰ ਵੀ ਪਾਰਟੀ ਨੇ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ। ਇਸ ਕਾਰਨ ਇਹ ਦਿਗਜ ਨੇਤਾ ਹੁਣ ਭਾਜਪਾ ਛੱਡਣ ਜਾ ਰਹੇ ਹਨ। ਇਸ ਗੱਲ ਵਿੱਚ ਵੀ ਕੋਈ ਸ਼ੱਕ ਨਹੀਂ ਹੈ ਕਿ ਇਸ ਦਿਗਜ ਨੇਤਾ ਦੀ ਦਲਿਤ ਸਮਾਜ ਵਿੱਚ ਚੰਗੀ ਪਕੜ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਫਿਲਹਾਲ ਅਕਾਲੀ ਦਲ ਅਤੇ ਕਾਂਗਰਸ ਦੇ ਸੰਪਰਕ ‘ਚ ਹਨ ਪਰ ਉਨ੍ਹਾਂ ਦੇ ਅਕਾਲੀ ਦਲ ‘ਚ ਸ਼ਾਮਲ ਹੋਣ ਦੀ ਚਰਚਾ ਹੈ।





























