ਦੇਸ਼ਦੁਨੀਆਂਪੰਜਾਬ

ਸੁਖਬੀਰ ਬਾਦਲ ਵਲੋਂ ਐਲਾਨੇ ਗਏ ਅਹੁਦੇਦਾਰਾਂ ਅਤੇ ਕੋਰ ਕਮੇਟੀ ਦਾ ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਮੁੱਖੀ ਸ. ਇਕਬਾਲ ਸਿੰਘ ਭੱਟੀ ਨੇ ਕੀਤਾ ਸਵਾਗਤ

ਕਿਹਾ – ਸਾਰੇ ਹੀ ਪਾਰਟੀ ਦੇ ਵਫ਼ਾਦਾਰ ਅਤੇ ਨਿਧੜਕ ਜਰਨੈਲ ਹਨ, 2027 ਵਿੱਚ ਸੂਬੇ ਅੰਦਰ ਠਾਠਾਂ ਮਾਰਦੀ ਹੋਈ ਬਣੇਗੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ

ਪੈਰਿਸ, (PRIME INDIAN NEWS) :- ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਅਹੁਦੇਦਾਰਾਂ ਦੀ ਪਹਿਲੀ ਸੂਚੀ ਅਤੇ ਕੋਰ ਕਮੇਟੀ ਦਾ ਐਲਾਨ ਕਰਨ ਦਾ ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਮੁੱਖੀ ਸ. ਇਕਬਾਲ ਸਿੰਘ ਭੱਟੀ ਨੇ ਸਵਾਗਤ ਕੀਤਾ ਹੈ।

ਸ. ਭੱਟੀ ਨੇ ਕਿਹਾ ਕਿ ਸ. ਸੁਖਬੀਰ ਸਿੰਘ ਬਾਦਲ ਵਲੋਂ ਜਿਹੜੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ, ਉਹ ਸਾਰੇ ਹੀ ਪਾਰਟੀ ਦੇ ਵਫ਼ਾਦਾਰ ਅਤੇ ਨਿਧੜਕ ਜਰਨੈਲ ਹਨ, ਜੋ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਲਈ ਹਰ ਕੁਰਬਾਨੀ ਕਰਨ ਲਈ ਤਿਆਰ-ਬਰ-ਤਿਆਰ ਰਹਿੰਦੇ ਹਨ।

ਸ. ਭੱਟੀ ਨੇ ਕਿਹਾ ਕਿ ਰਾਜਨੀਤਕ ਜੀਵਨ ‘ਚ ਉਤਾਰ ਚੜਾਅ ਤਾਂ ਆਉਂਦੇ ਹੀ ਰਹਿੰਦੇ ਹਨ ਪਰ ਇਸਦਾ ਇਹ ਮਤਲਬ ਨਹੀਂ ਕਿ ਪਾਰਟੀ ਦਾ ਵਜੂਦ ਖਤਮ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲਾ ਸਮਾਂ ਸ਼੍ਰੋਮਣੀ ਅਕਾਲੀ ਦਲ ਦਾ ਹੈ ਅਤੇ 2027 ਦੀਆਂ ਵਿਧਾਨਸਭਾ ਚੋਣਾਂ ਦੌਰਾਨ ਠਾਠਾਂ ਮਾਰਦੀ ਹੋਈ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਹੀ ਬਣੇਗੀ।

ਸ. ਭੱਟੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਐਲਾਨੇ ਗਏ ਸਾਰੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਸੀ ਸਾਰੇ ਸ. ਸੁਖਬੀਰ ਸਿੰਘ ਬਾਦਲ ਜੀ ਦੀ ਅਗਵਾਈ ਵਿੱਚ ਇਕਮੁੱਠ ਇਕਜੁੱਟ ਹੋ ਕੇ ਪਾਰਟੀ ਦੀ ਬੇਹਤਰੀ ਲਈ ਕੰਮ ਕਰੀਏ ਅਤੇ 2027 ਦੀਆਂ ਚੋਣਾਂ ਦੌਰਾਨ ਪਾਰਟੀ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿੱਤਾ ਕੇ ਸੂਬੇ ਅੰਦਰ ਮੁੜ ਤੋਂ ਖੁਸ਼ਹਾਲੀ ਅਤੇ ਤਰੱਕੀਆਂ ਵਾਲੀ ਵਿਕਾਸਸ਼ੀਲ ਸਰਕਾਰ ਬਣਾਈਏ।

Related Articles

Leave a Reply

Your email address will not be published. Required fields are marked *

Back to top button