ਦੇਸ਼ਦੁਨੀਆਂਪੰਜਾਬ

“ਯੁੱਧ ਨਸ਼ਿਆਂ ਵਿਰੁੱਧ” ਤਹਿਤ ਚਲਾਏ ਗਏ ਸਰਚ ਆਪ੍ਰੇਸ਼ਨ ਦੌਰਾਨ ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਮਿਲੀ ਵੱਡੀ ਸਫਲਤਾ – CP ਧਨਪ੍ਰੀਤ ਕੌਰ

ਆਪ੍ਰੇਸ਼ਨ ‘ਚ 11 ਗ੍ਰਿਫ਼ਤਾਰੀਆਂ, 98.81 ਗ੍ਰਾਮ ਹੈਰੋਇਨ, 300 ਨਸ਼ੀਲੀਆਂ ਗੋਲੀਆਂ, 1 ਕਿਲੋ ਭੁੱਕੀ ਅਤੇ 3,900 ਰੁਪਏ ਡਰੱਗ ਮਨੀ ਬਰਾਮਦ

ਨਸ਼ਿਆਂ ਦਾ ਸਫਾਇਆ ਕਰਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦਹੁਰਾਈ , ਜਾਰੀ ਰਹੇਗਾ ਨਸ਼ਿਆਂ ਵਿਰੁੱਧ ਯੁੱਧ

ਜਲੰਧਰ, ਐਚ ਐਸ ਚਾਵਲਾ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਅੱਜ ਕਮਿਸ਼ਨਰੇਟ ਅਧੀਨ 11 ਥਾਵਾਂ ’ਤੇ ਵੱਡੇ ਪੱਧਰ ’ਤੇ ਸਰਚ ਆਪ੍ਰੇਸ਼ਨ ਚਲਾਇਆ ਗਿਆ।

ਇਸ ਦੌਰਾਨ ਵੱਖ-ਵੱਖ ਸੰਵੇਦਨਸ਼ੀਲ ਥਾਵਾਂ ’ਤੇ ਲੋੜੀਂਦੀ ਪੁਲਿਸ ਫੋਰਸ ਤਾਇਨਾਤ ਕਰਕੇ ACP ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਬਾਰੀਕੀ ਨਾਲ ਚੈਕਿੰਗ ਕੀਤੀ ਗਈ।

CP ਧਨਪ੍ਰੀਤ ਕੌਰ ਨੇ ਕਿਹਾ ਕਿ ਇਸ ਅਭਿਆਨ ਦਾ ਉਦੇਸ਼ ਸ਼ਹਿਰ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨਾ ਹੈ, ਜਿਸ ਤਹਿਤ ਕਮਿਸ਼ਨਰੇਟ ਪੁਲਿਸ ਵੱਲੋਂ ਸਟ੍ਰੀਟ ਪੈਡਲਿੰਗ ਨੂੰ ਰੋਕ ਕੇ ਨਸ਼ਿਆਂ ਦੀ ਸਪਲਾਈ ਚੇਨ ਤੋੜਨ ’ਤੇ ਧਿਆਨ ਕੇਂਦਰਿਤ ਕਰਦੇ ਹੋਏ ਨਸ਼ਿਆਂ ਨੂੰ ਠੱਲ੍ਹ ਪਾਈ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਥਾਣਾ ਡਿਵੀਜ਼ਨ ਨੰ. 5, ਥਾਣਾ ਬਸਤੀ ਬਾਵਾ ਖੇਲ, ਥਾਣਾ ਭਾਰਗੋ ਕੈਂਪ, ਥਾਣਾ ਕੈਂਟ, ਥਾਣਾ ਸਦਰ, ਥਾਣਾ ਡਿਵੀਜ਼ਨ ਨੰ. 6 ਅਤੇ ਥਾਣਾ ਰਾਮਾ ਮੰਡੀ ‘ਚ 11 ਐਫ.ਆਈ.ਆਰ. ਦਰਜ ਕਰਕੇ 11 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ 98.81 ਗ੍ਰਾਮ ਹੈਰੋਇਨ, 300 ਨਸ਼ੀਲੀਆਂ ਗੋਲੀਆਂ, 1 ਕਿਲੋ ਭੁੱਕੀ ਅਤੇ 3,900 ਰੁਪਏ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ।

ਨਸ਼ਿਆਂ ਦੀ ਲਾਹਣਤ ਦਾ ਸਫਾਇਆ ਕਰਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦਹੁਰਾਉਂਦਿਆਂ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਨਸ਼ਿਆਂ ਦਾ ਸਫਾਇਆ ਕਰਨ ਦੇ ਨਾਲ-ਨਾਲ ਸਮਾਜ ਨੂੰ ਇਸ ਬੁਰਾਈ ਤੋਂ ਮੁਕਤ ਕਰਨ ਲਈ ਦ੍ਰਿੜ ਸੰਕਲਪ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਨਸ਼ਿਆਂ ਦੇ ਧੰਦੇ ਵਿੱਚ ਸ਼ਾਮਲ ਵਿਅਕਤੀਆਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਹ ਅਭਿਆਨ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ ਅਤੇ ਨਸ਼ੇ ਵੇਚਣ ਵਾਲਿਆਂ ਨਾਲ ਕੋਈ ਰਿਆਇਤ ਨਾ ਵਰਤਦੇ ਹੋਏ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਆਮ ਲੋਕਾਂ ਨੂੰ ਸਹਿਯੋਗ ਦੇਣ ਦੀ ਵੀ ਅਪੀਲ ਕੀਤੀ, ਤਾਂ ਜੋ ਇਕਜੁੱਟਤਾ ਨਾਲ ਨਸ਼ੇ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ। ਉਨ੍ਹਾਂ ਅਪੀਲ ਕੀਤੀ ਕਿ ਆਪਣੇ ਆਲੇ-ਦੁਆਲੇ ਨਸ਼ੇ ਵੇਚਣ ਦੀ ਗਤੀਵਿਧੀ ਦੇਖਣ ‘ਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button