Latestਦੁਨੀਆਂਦੇਸ਼ਪੰਜਾਬ

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ‘ਚ ਹੰਗਾਮੇ ਮਗਰੋਂ 10 ਦਿਨ ਦੀਆਂ ਛੁੱਟੀਆਂ, ਪ੍ਰੀਖਿਆਵਾਂ ਅਗਲੀ ਸੂਚਨਾ ਤੱਕ ਮੁਲਤਵੀ, ਚਿਤਕਾਰਾ ਯੂਨੀਵਰਸਿਟੀ ਵੀ 4 ਦਿਨਾਂ ਲਈ ਬੰਦ

ਜਲੰਧਰ, ਐਚ ਐਸ ਚਾਵਲਾ। ਜਲੰਧਰ-ਲੁਧਿਆਣਾ ਹਾਈਵੇ ‘ਤੇ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਹੋਸਟਲ ‘ਚ ਵਿਦਿਆਰਬਾਣ ਨਾਲ ਜ਼ਬਰ ਜਨਾਹ ਦੀ ਅਫ਼ਵਾਹ ਤੋਂ ਬਾਅਦ ਸ਼ਨੀਵਾਰ ਦੇਰ ਰਾਤ ਵਿਦਿਆਰਥੀਆਂ ਵਲੋਂ ਉਥੇ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਜ਼ਬਰਦਸਤ ਭੰਨਤੋੜ ਅਤੇ ਸਾੜ-ਫੂਕ ਕੀਤੀ ਗਈ। ਪ੍ਰਦਰਸ਼ਨਕਾਰੀਆਂ ਵਲੋਂ ਰਾਤ 3 ਵਜੇ ਹੀ ਯੂਨੀਵਰਸਿਟੀ ਦੇ ਬਾਹਰ ਜਲੰਧਰ-ਦਿੱਲੀ ਨੈਸ਼ਨਲ ਹਾਈਵੇ ‘ਤੇ ਜਾਮ ਲਗਾ ਦਿੱਤਾ ਗਿਆ। ਸ਼ਨੀਵਾਰ ਦੇਰ ਸ਼ਾਮ ਕਰੀਬ 7 ਵਜੇ ਪੁਲਿਸ ਨੇ ਲਾਠੀਚਾਰਜ ਕਰ ਕੇ ਵਿਦਿਆਰਥੀਆਂ ਨੂੰ ਹਟਾਉਣ ਦਾ ਯਤਨ ਕੀਤਾ ਤਾਂ ਪ੍ਰਦਰਸ਼ਨਕਾਰੀਆਂ ਨੇ ਪੁਲਿਸ ‘ਤੇ ਪਥਰਾਅ ਕਰ ਦਿੱਤਾ।

ਇਸ ਦੌਰਾਨ ਜਿਥੇ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ, ਉਥੇ ਪ੍ਰਦਰਸ਼ਨਕਾਰੀਆਂ ਨੇ ਜਲੰਧਰ ਰੇਂਜ ਦੇ DIG ਨਵੀਨ ਸਿੰਗਲਾ ਤੇ ਕਪੂਰਥਲਾ ਜ਼ਿਲ੍ਹੇ ਦੇ SSP ਦੀ ਗੱਡੀ ਦੇ ਸ਼ੀਸ਼ੇ ਤੋੜ ਦਿੱਤੇ। ਇਹੀ ਨਹੀਂ ਪੁਲਿਸ ਦੀਆਂ 3 ਗੱਡੀਆਂ ਦੇ ਨਾਲ ਹੀ ਹੋਰ ਵਾਹਨਾਂ ਨੂੰ ਅੱਗ ਲਗਾ ਦਿੱਤੀ ਅਤੇ ਯੂਨੀਵਰਸਿਟੀ ਕੈਂਪਸ ‘ਚ ਦੋਬਾਰਾ ਭੰਨ-ਤੋੜ ਕੀਤੀ ਗਈ।

10 ਦਿਨ ਤੱਕ ਯੂਨੀਵਰਸਿਟੀ ’ਚ ਛੁੱਟੀਆਂ, ਪ੍ਰੀਖਿਆਵਾਂ ਮੁਲਤਵੀ

ਇਸ ਘਟਨਾ ਤੋਂ ਬਾਅਦ LPU ਪ੍ਰਸ਼ਾਸਨ ਨੇ 10 ਦਿਨ ਤੱਕ ਯੂਨੀਵਰਸਿਟੀ ‘ਚ ਛੁੱਟੀਆਂ ਕਰ ਦਿੱਤੀਆਂ ਹਨ। ਇਸ ਦੌਰਾਨ ਹੋਣ ਵਾਲੀਆਂ ਪ੍ਰੀਖਿਆਵਾਂ ਅਗਲੀ ਸੂਚਨਾ ਤੱਕ ਮੁਲਤਵੀ ਰਹਿਣਗੀਆਂ।

ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਨੂੰ ਭੇਜੇ ਗਏ ਸੱਦੇਸ਼ ‘ਚ ਕਿਹਾ ਗਿਆ ਹੈ ਕਿ ਜੇਕਰ ਉਹ ਘਰ ਜਾਣਾ ਚਾਹੁੰਦੇ ਹਨ ਤਾਂ ਇਸ ਲਈ ਪਰਿਵਾਰ ਜਾਂ ਗਾਰਡੀਅਨ ਦੀ ਮਨਜੂਰੀ ਜ਼ਰੂਰੀ ਹੈ। ਜੇ ਵਿਦਿਆਰਥੀ ਹੋਸਟਲ ‘ਚ ਹੀ ਰਹਿਣਾ ਚਾਹੁੰਦੇ ਹਨ, ਉਨ੍ਹਾਂ ਨੂੰ ਹੋਸਟਲ ਤੋਂ ਬਾਹਰ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਇਸੇ ਤਰ੍ਹਾਂ ਪਟਿਆਲਾ ਦੀ ਚਿਤਕਾਰਾ ਯੂਨੀਵਰਸਿਟੀ ਵਲੋਂ ਵੀ 4 ਦਿਨਾਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਫੜੇ ਗਏ ਅਣਪਛਾਤੇ ਨੌਜਵਾਨਾਂ ਪਾਸੋਂ ਹਥਿਆਰ ਅਤੇ ਵਾਕੀ-ਟਾਕੀ ਬਰਾਮਦ

27ਵੀਂ ਬਟਾਲੀਅਨ ਦੀ ਕਮਾਂਡੈਂਟ ਗੁਰਮੀਤ ਕੌਰ ਨੇ ਦੱਸਿਆ ਕਿ ਇਥੇ LPU ਵਿੱਚ ਵਿਦਿਆਰਥੀਆਂ ਵਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਅਸੀਂ 5 ਅਣਪਛਾਤੇ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਪਾਸੋਂ ਇੱਕ ਦਾਤਰੀ (ਹੱਸੀਆ ਵਰਗਾ ਹਥਿਆਰ) ਅਤੇ ਇੱਕ ਵਾਕੀ-ਟਾਕੀ ਬਰਾਮਦ ਕੀਤੀ ਗਈ ਹੈ। ਹੁਣ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
ਪੁਲਿਸ ਵਲੋਂ ਸਾਰੀ ਘਟਨਾ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Related Articles

Back to top button