
ਜਲੰਧਰ, ਐਚ ਐਸ ਚਾਵਲਾ। ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਦਾ ਭਤੀਜਾ ਭਾਜਪਾ ਆਗੂ ਰੌਬਿਨ ਸਾਂਪਲਾ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕਰਵਾਇਆ। ਇਸ ਮੌਕੇ ਜਲੰਧਰ ਕੇਂਦਰੀ ਵਿਧਾਇਕ ਰਮਨ ਅਰੋੜਾ ਵੀ ਮੌਜੂਦ ਸਨ। ਦੱਸਿਆ ਜਾ ਰਿਹਾ ਹੈ ਕਿ ਭਾਜਪਾ ਵਲੋਂ ਸੁਸ਼ੀਲ ਕੁਮਾਰ ਰਿੰਕੂ ਨੂੰ ਟਿਕਟ ਦਿੱਤੇ ਜਾਣ ਤੋਂ ਬਾਅਦ ਰੋਬਿਨ ਸਾਂਪਲਾ ਨਾਰਾਜ਼ ਚੱਲ ਰਹੇ ਸਨ, ਇਸੇ ਕਾਰਨ ਉਨ੍ਹਾਂ ਨੇ ਪਾਰਟੀ ਛੱਡ ਦਿੱਤੀ ਹੈ।





























