Latestਦੁਨੀਆਂਦੇਸ਼ਪੰਜਾਬ

ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਿਸ ਵੱਲੋਂ ਜਾਂਚ ਜਾਰੀ – ACP ਆਤਿਸ਼ ਭਾਟੀਆ

ਜਲੰਧਰ, ਐਚ ਐਸ ਚਾਵਲਾ। ਸ਼੍ਰੀ ਆਤਿਸ਼ ਭਾਟੀਆ PPS, ACP ਵੈਸਟ ਜਲੰਧਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਮਿਤੀ 24 ਸਤੰਬਰ 2026 ਨੂੰ ਲੈਦਰ ਕੰਪਲੈਕਸ ਰੋਡ, ਥਾਣਾ ਬਸਤੀ ਬਾਵਾ ਖੇਲ ਦੇ ਇਲਾਕੇ ਵਿੱਚ ਇੱਕ ਡੈਡ ਬਾਡੀ ਮਿਲਣ ਸਬੰਧੀ ਸੂਚਨਾ ਪ੍ਰਾਪਤ ਹੋਈ ਸੀ।

ਸੂਚਨਾ ਮਿਲਦੇ ਹੀ ਲੈਦਰ ਕੰਪਲੈਕਸ ਚੌਂਕੀ ਅਤੇ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਟੀਮ ਤੁਰੰਤ ਮੌਕੇ ’ਤੇ ਪਹੁੰਚੀ। ਮ੍ਰਿਤਕ ਦੀ ਪਛਾਣ ਵਿਕਰਮ ਪੁੱਤਰ ਮਹਿੰਦਰ ਰਾਮ, ਵਾਸੀ ਮੁਜ਼ੱਫਰਨਗਰ, ਉਮਰ ਕਰੀਬ 25 ਸਾਲ ਵਜੋਂ ਹੋਈ ਹੈ।

ਪਰਿਵਾਰਕ ਮੈਂਬਰਾਂ ਅਨੁਸਾਰ ਮ੍ਰਿਤਕ ਸ਼ਰਾਬ ਪੀਣ ਦਾ ਆਦੀ ਸੀ ਅਤੇ ਬੀਤੀ ਰਾਤ ਕਰੀਬ 10 ਵਜੇ ਸ਼ਰਾਬ ਪੀ ਕੇ ਘਰੋਂ ਬਾਹਰ ਗਿਆ ਸੀ। ਅੱਜ ਸਵੇਰੇ ਪਰਿਵਾਰ ਨੂੰ ਉਸਦੀ ਮੌਤ ਸਬੰਧੀ ਜਾਣਕਾਰੀ ਮਿਲੀ। ਪੁਲਿਸ ਵੱਲੋਂ ਮੌਕੇ ’ਤੇ ਮੁੱਢਲੀ ਜਾਂਚ ਦੌਰਾਨ ਮ੍ਰਿਤਕ ਦੇ ਸਰੀਰ ’ਤੇ ਕਿਸੇ ਤਰ੍ਹਾਂ ਦੇ ਸਪੱਸ਼ਟ ਇੰਜਰੀ ਮਾਰਕਸ ਨਹੀਂ ਪਾਏ ਗਏ। ਹਾਲਾਂਕਿ, ਕੰਨ ਦੇ ਪਿੱਛੇ ਹਲਕੀ ਬਲੱਡ ਕਲੋਟਿੰਗ ਨਜ਼ਰ ਆਈ। ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਸੰਭਾਲ ਕੇ ਰੱਖਿਆ ਗਿਆ ਹੈ। ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗ ਸਕੇਗਾ।

ਪੁਲਿਸ ਵੱਲੋਂ ਘਟਨਾ ਸਬੰਧੀ ਇਲਾਕੇ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Related Articles

Back to top button