ਦੇਸ਼ਦੁਨੀਆਂਪੰਜਾਬ

ਪੰਜਾਬ ਸਰਕਾਰ ਦਾ ਵੱਡਾ ਐਲਾਨ, ਹੁਣ ਸੂਬੇ ਦੇ ਸਕੂਲਾਂ ‘ਚ ਤਿਆਰ ਕੀਤੇ ਜਾਣਗੇ ਅੰਤਰਰਾਸ਼ਟਰੀ ਪੱਧਰ ਦੇ ਫੁੱਟਬਾਲ ਖਿਡਾਰੀ

ਚੰਡੀਗੜ੍ਹ, (PRIME INDIAN NEWS) :- ਸੂਬਾ ਸਰਕਾਰ ਨੇ ਹੁਣ ਪੰਜਾਬ ਵਿੱਚ ਸਕੂਲ ਪੱਧਰ ’ਤੇ ਕੌਮਾਂਤਰੀ ਪੱਧਰ ਦੇ ਫੁਟਬਾਲ ਖਿਡਾਰੀ ਪੈਦਾ ਕਰਨ ਦੀ ਤਿਆਰੀ ਕਰ ਲਈ ਹੈ। ਇਸ ਦੇ ਲਈ ਸਰਕਾਰ ਆਉਣ ਵਾਲੇ ਦਿਨਾਂ ‘ਚ DFB (ਜਰਮਨੀ ਦੇ ਅਧਿਕਾਰਤ ਫੁੱਟਬਾਲ ਬੋਰਡ) ਨਾਲ ਸਾਂਝੇਦਾਰੀ ਕਰ ਸਕਦੀ ਹੈ।

ਇਸ ਦੇ ਮੱਦੇਨਜ਼ਰ ਸਿੱਖਿਆ ਮੰਤਰੀ ਹਰਜੋਤ ਬੈਂਸ ਜਰਮਨੀ ਪਹੁੰਚ ਗਏ ਹਨ। ਜਿੱਥੇ ਉਹ ਕੁਝ ਦਿਨ ਰੁਕ ਕੇ ਸਾਰੀ ਸਥਿਤੀ ਦਾ ਜਾਇਜ਼ਾ ਲੈਣਗੇ। ਇਸ ਤੋਂ ਬਾਅਦ ਅਗਲੀ ਰਣਨੀਤੀ ਬਣਾਈ ਜਾਵੇਗੀ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਦਿੱਤੀ ਹੈ।

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਕੀਤੀ ਪੋਸਟ ‘ਚ ਲਿਖਿਆ ਕਿ ਮੈਂ ਅਗਲੇ ਤਿੰਨ ਦਿਨ ਜਰਮਨੀ ‘ਚ ਰਹਾਂਗਾ। ਮੈਂ ਸਾਡੇ ਸਕੂਲਾਂ ਵਿੱਚ ਫੁੱਟਬਾਲ ਨੂੰ ਉਤਸ਼ਾਹਿਤ ਕਰਨ ਲਈ DFB (ਜਰਮਨੀ ਦੇ ਅਧਿਕਾਰਤ ਫੁੱਟਬਾਲ ਬੋਰਡ) ਨਾਲ ਸਾਂਝੇਦਾਰੀ ਕਰਨ ਦੀ ਉਮੀਦ ਕਰਦਾ ਹਾਂ। ਮੈਂ ਪੰਜਾਬ ਵਿੱਚ ਹੁਨਰ ਵਿਕਾਸ ਦੇ ਮੌਕਿਆਂ ਦੀ ਖੋਜ ਕਰਨ ਲਈ ਤਕਨੀਕੀ ਯੂਨੀਵਰਸਿਟੀਆਂ ਦਾ ਵੀ ਦੌਰਾ ਕਰਾਂਗਾ।

ਸਰਕਾਰ ਦਾ ਧਿਆਨ ਹੁਣ ਖੇਡਾਂ ਵੱਲ ਹੈ। ਪੰਜਾਬ ਦੀ ਖੇਡ ਨੀਤੀ ਪਿਛਲੇ ਸਾਲ ਦੇ ਅਖੀਰ ਵਿੱਚ ਜਾਰੀ ਕੀਤੀ ਗਈ ਸੀ। ਇਸ ਵਿੱਚ ਖਿਡਾਰੀਆਂ ਨੂੰ ਕਈ ਸਹੂਲਤਾਂ ਦੇਣ ਦਾ ਵਾਅਦਾ ਕੀਤਾ ਗਿਆ ਸੀ। ਹੁਣ ਸਰਕਾਰ ਪੰਜਾਬ ਭਰ ਵਿੱਚ 250 ਖੇਡ ਨਰਸਰੀਆਂ ਖੋਲ੍ਹਣ ਜਾ ਰਹੀ ਹੈ। ਇਸ ਲਈ ਰੱਖੇ ਗਏ ਕੋਚਾਂ ਦੇ ਫਿਜ਼ੀਕਲ ਫਿਟਨੈਸ ਟਰਾਇਲ ਚੱਲ ਰਹੇ ਹਨ।

Related Articles

Leave a Reply

Your email address will not be published. Required fields are marked *

Back to top button