ਪੈਰਿਸ, (PRIME INDIAN NEWS) :- ਫਰਾਂਸ ਦੇ ਉਘੇ ਸਮਾਜ ਸੇਵਕ ਸ. ਇਕਬਾਲ ਸਿੰਘ ਭੱਟੀ (ਭੱਟੀ ਫਰਾਂਸ) ਪਾਸੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਕਾਲੇ ਬਾਗ਼ੜੀਆਂ ਦੇ ਵਸਨੀਕ ਵਿਕਰਮਜੀਤ ਸਿੰਘ ਉਰਫ ਵਿੱਕੀ, ਜਿਸਦੀ ਪਿਛਲੇ ਦਿਨੀਂ ਕਿਸੇ ਆਪਸੀ ਝਗੜੇ ਦੌਰਾਨ ਮੌਤ ਹੋ ਗਈ ਸੀ, ਦੇ ਨਮਿਤ ਸਹਿਜ ਪਾਠ ਗੁਰਦੁਆਰਾ ਸੰਤ ਬਾਬਾ ਪ੍ਰੇਮ ਸਿੰਘ ਵਿਖ਼ੇ, ਕਰਨੈਲਗੰਜ ਦੇ ਨਿਵਾਸੀ ਸੁਰਜੀਤ ਸਿੰਘ ਮਾਣਾ ਅਤੇ ਹਰਿੰਦਰ ਸਿੰਘ ਉਰਫ ਸੋਨੂੰ ਵੱਲੋਂ ਆਪਣੇ ਸਾਥੀਆਂ ਦੇ ਸਹਿਯੋਗ ਨਾਲ ਰਖਵਾਏ ਗਏ ਸਨ, ਦੇ ਸੰਪੂਰਨ ਭੋਗ 12 ਅਕਤੂਬਰ ਦਿਨ ਐਤਵਾਰ ਨੂੰ ਦੁਪਹਿਰ 12.30 ਵਜੇ ਪਾਏ ਜਾਣਗੇ।
ਸੋ ਮਾਣਾ ਅਤੇ ਸੋਨੂੰ ਵੱਲੋਂ ਫਰਾਂਸ ਵਿਖ਼ੇ ਰਹਿੰਦੇ ਕਰਨੈਲਗੰਜ ਦੇ ਵਾਸੀਆਂ ਅਤੇ ਮਰਹੂਮ ਵਿਕਰਮਜੀਤ ਸਿੰਘ ਉਰਫ ਵਿੱਕੀ ਦੇ ਦੋਸਤਾਂ, ਮਿੱਤਰਾਂ ਨੂੰ ਸਨਿਮਰ ਬੇਨਤੀ ਹੈ ਕਿ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਸਬੰਧੀ ਰੱਖੇ ਗਏ ਸਹਿਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਦਿੱਤੇ ਹੋਏ ਸਮੇੰ ਮੁਤਾਬਿਕ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ ਅਤੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਵਾਸਤੇ ਸ਼ਰਧਾਂਜਲੀ ਸਮਾਰੋਹ ਵਿੱਚ ਸ਼ਾਮਲ ਹੋਣ ਦੀ ਕ੍ਰਿਪਾਲਤਾ ਕਰਨੀ ਜੀ।





























