
ਚੰਡੀਗੜ੍ਹ, (PRIME INDIAN NEWS) :- ਬੰਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਡਾ. ਸੁਖਵਿੰਦਰ ਸੁੱਖੀ ਅੱਜ ਆਪਣੇ ਸੈਂਕੜੇ ਸਮਰਥਕ ਦੇ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦੇ ਕੌਮੀ ਸੰਗਠਨ ਜਨਰਲ ਸਕੱਤਰ ਸੰਦੀਪ ਪਾਠਕ ਤੇ ਹੋਰ ‘ਆਪ’ ਆਗੂਆਂ ਦੀ ਹਾਜ਼ਰੀ ਵਿੱਚ ਡਾ. ਸੁਖਵਿੰਦਰ ਸੁੱਖੀ ਨੂੰ ‘ਆਪ’ ਵਿੱਚ ਸ਼ਾਮਲ ਕੀਤਾ।
ਡਾ. ਸੁਖਵਿੰਦਰ ਸੁੱਖੀ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਕਿ “ਅੱਜ ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਪਰਿਵਾਰ ‘ਚ ਵਾਧਾ ਹੋਇਆ ਹੈ…ਬੰਗਾ ਤੋਂ ਮੌਜੂਦਾ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਅਕਾਲੀ ਦਲ ਨੂੰ ਛੱਡ ਕੇ ਅੱਜ ਸਾਡੇ ਪਰਿਵਾਰ ‘ਚ ਸ਼ਾਮਿਲ ਹੋਏ ਨੇ….ਮੈਂ ਦਿਲੋਂ ‘ਜੀ ਆਇਆਂ ਨੂੰ’ ਆਖਦਾ ਹਾਂ। ਟੀਮ ਰੰਗਲਾ ਪੰਜਾਬ ਦਾ ਇਹ ਕਾਰਵਾਂ ਲਗਾਤਾਰ ਵੱਧ ਰਿਹਾ ਹੈ।”





























