ਜਲੰਧਰ, ਐਚ ਐਸ ਚਾਵਲਾ। ਸ਼੍ਰੀ ਸਤਿੰਦਰ ਸਿੰਘ IPS ਨੇ ਕਮਿਸ਼ਨਰ ਆਫ਼ ਪੁਲਿਸ ਜਲੰਧਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਪੰਜਾਬ ਪੁਲਿਸ ਵਲੋਂ ਗਾਰਡ ਆਫ ਆਨਰ ਦਿੱਤਾ ਗਿਆ।
ਇਸ ਮੌਕੇ ਉਨ੍ਹਾਂ ਕਿਹਾ ਕਿ ਕਮਿਸ਼ਨਰੇਟ ਪੁਲਿਸ ਜਲੰਧਰ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ, ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ, ਨਸ਼ਿਆਂ ਤੇ ਸੰਗਠਿਤ ਅਪਰਾਧਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਨਸ਼ੀਲੇ ਪਦਾਰਥਾਂ ਦੀ ਤਸਕਰੀ, ਸੰਗਠਿਤ ਅਪਰਾਧ, ਗੈਂਗਸਟਰ ਗਤੀਵਿਧੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰੱਖੇਗੀ। ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਅਪਰਾਧ ਨਿਯੰਤਰਣ ਅਤੇ ਜਨਤਕ ਹਿੱਤ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਅਤੇ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾਵੇਗੀ।
















