ਦੇਸ਼ਦੁਨੀਆਂਪੰਜਾਬ

ਸਫਾਈ ਕਰਮਚਾਰੀ ਯੂਨੀਅਨ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਏ ਗਏ

ਡਿਪਟੀ ਕਮਿਸ਼ਨਰ ਨੇ ਕੀਤੀ ਸ਼ਿਰਕਤ, ਭਗਵਾਨ ਵਾਲਮੀਕਿ ਜੀ ਵੱਲੋਂ ਦਰਸਾਏ ਨੈਤਿਕਤਾ ਦੇ ਮਾਰਗ ’ਤੇ ਚੱਲਣ ਦਾ ਦਿੱਤਾ ਸੱਦਾ

ਜਲੰਧਰ, ਐਚ ਐਸ ਚਾਵਲਾ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਸਫਾਈ ਕਰਮਚਾਰੀ ਯੂਨੀਅਨ ਡੀਸੀ ਦਫ਼ਤਰ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਸਮਾਗਮ ਵਿੱਚ ਹਾਜ਼ਰੀ ਲਵਾਉਂਦਿਆਂ ਸਭ ਨੂੰ ਭਗਵਾਨ ਵਾਲਮੀਕਿ ਜੀ ਵੱਲੋਂ ਦਰਸਾਏ ਨੈਤਿਕਤਾ ਦੇ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ।

ਡਾ. ਅਗਰਵਾਲ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਵੱਲੋਂ ਦਰਸਾਏ ਆਦਰਸ਼ ਅੱਜ ਵੀ ਸਾਡਾ ਰਾਹ ਰੁਸ਼ਨਾ ਰਹੇ ਹਨ, ਜਿਨ੍ਹਾਂ ਤੋਂ ਸੇਧ ਲੈ ਕੇ ਸਾਨੂੰ ਬਰਾਬਰੀ ਵਾਲੇ ਸਮਾਜ ਜੀ ਸਿਰਜਣਾ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਸਮਾਨਤਾ ਅਤੇ ਸਰਬ-ਸਾਂਝੀਵਾਲਤਾ ਦੇ ਸਿਧਾਂਤਾ ਨੂੰ ਆਪਣੀ ਜ਼ਿੰਦਗੀ ਵਿੱਚ ਧਾਰਨ ਕਰਨ ਅਤੇ ਸਮਾਜ ਭਲਾਈ ਦੇ ਕਾਰਜਾਂ ਲਈ ਅੱਗੇ ਆਉਣ ਲਈ ਪ੍ਰੇਰਿਆ।

ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਲੰਗਰ ਛਕਣ ਦੇ ਨਾਲ-ਨਾਲ ਯੂਨੀਅਨ ਵੱਲੋਂ ਲਗਾਏ ਲੰਗਰ ਵਿੱਚ ਸੇਵਾ ਵੀ ਕੀਤੀ ਗਈ। ਉਨ੍ਹਾਂ ਇਸ ਮੌਕੇ ਸਫਾਈ ਕਰਮਚਾਰੀ ਯੂਨੀਅਨ ਡੀਸੀ ਦਫ਼ਤਰ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਵੀ ਕੀਤੀ।

Related Articles

Leave a Reply

Your email address will not be published. Required fields are marked *

Back to top button