ਜਲੰਧਰ, ਐਚ ਐਸ ਚਾਵਲਾ। ਜਲੰਧਰ ਵਿਖੇ ਸ਼ਨੀ ਮੰਦਰ ਵਿੱਚ ਬੇਅਦਬੀ ਕਰਨ ਵਾਲੇ ਮੁਲਜ਼ਮ ਨੂੰ ਪੁਲਿਸ ਵਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਏ.ਸੀ.ਪੀ. ਉੱਤਰੀ, ਸ਼੍ਰੀ ਰਿਸ਼ਭ ਭੋਲਾ ਨੇ ਦੱਸਿਆ ਕਿ ਥਾਣਾ ਡਵੀਜ਼ਨ ਨੰਬਰ 8 ਅਧੀਨ ਸੋਢਲ ਰੋਡ ‘ਤੇ ਸ਼ਨੀ ਮੰਦਰ ਵਿੱਚ ਬੇਅਦਬੀ ਦੀ ਘਟਨਾ ਵਾਇਰਲ ਹੋਈ ਸੀ, ਜਿਸਦੀ ਸੂਚਨਾ ਮਿਲਣ ‘ਤੇ ਪੁਲਿਸ ਟੀਮ ਤੁਰੰਤ ਮੌਕੇ ‘ਤੇ ਪਹੁੰਚੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮ ਵਲੋਂ ਸ਼ਿਕਾਇਤ ਕਰਤਾ ਦੇ ਬਿਆਨ ਕਲਮਬੱਧ ਕੀਤੇ ਗਏ। ਉਪਰੰਤ ਇਸ ਵਿੱਚ ਸ਼ਾਮਲ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਬੰਧਤ ਧਾਰਾਵਾਂ ਤਹਿਤ ਐਫ.ਆਈ.ਆਰ. ਨੰਬਰ 76/2025 ਦਰਜ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਡੂੰਘਾਈ ਨਾਲ ਹੋਰ ਜਾਂਚ ਕਰਨ ਲਈ ਇਸਦਾ ਪੁਲਿਸ ਰਿਮਾਂਡ ਵੀ ਲਿਆ ਜਾਵੇਗਾ।
















