
ਕਿਹਾ – ਆਮ ਆਦਮੀ ਕਲੀਨਿਕ, ਮੁਫਤ ਬਿਜਲੀ ਅਤੇ ਰੁਜ਼ਗਾਰ ਦੇ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਵਾਅਦੇ ਕੀਤੇ ਪੂਰੇ , ਹੋਰ ਵੀ ਸਕੀਮਾਂ ਦੀ ਕੀਤੀ ਸ਼ੁਰੂਆਤ
ਜਲੰਧਰ, ਐਚ ਐਸ ਚਾਵਲਾ। ਜਦੋਂ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਉਸ ਵੇਲੇ ਜਿਥੇ ਸਰਕਾਰ ਨੂੰ ਵਿੱਤੀ ਚੁਣੌਤੀਆਂ ਦੇ ਨਾਲ-ਨਾਲ ਹਿੰਸਕ ਅਤੇ ਅਪਰਾਧਿਕ ਘਟਨਾਵਾਂ ਦਾ ਵੀ ਸਾਹਮਣਾ ਕਰਨਾ ਪਿਆ, ਉਥੇ ਧਾਰਮਿਕ ਕੱਟੜਪੰਥੀ ਵੀ ਚੁਣੌਤੀ ਦਿੰਦੇ ਰਹੇ। ਪਰ ਇਸ ਦੇ ਬਾਵਜੂਦ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ‘ਤੇ ਸ਼ਿਕੰਜਾ ਕੱਸਿਆ, ਇਸ ਦੌਰਾਨ ਸਿੱਖਿਆ ਦਾ ਪੱਧਰ ਉੱਚਾ ਹੋਇਆ ਅਤੇ ਆਮ ਆਦਮੀ ਕਲੀਨਿਕ, ਮੁਫਤ ਬਿਜਲੀ ਅਤੇ ਰੁਜ਼ਗਾਰ ਦੇ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਦੌਰਾਨ ਕੀਤੇ ਆਪਣੇ ਵਾਅਦੇ ਪੂਰੇ ਕੀਤੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨਸਭਾ ਹਲਕਾ ਜਲੰਧਰ ਕੈਂਟ ਦੇ ਇੰਚਾਰਜ ਓਲੰਪੀਅਨ ਸੁਰਿੰਦਰ ਸਿੰਘ ਸੋਢੀ ਨੇ PRIME INDIAN NEWS ਦੇ ਪ੍ਰਤੀਨਿਧੀ ਨਾਲ ਗੱਲਬਾਤ ਕਰਦਿਆਂ ਕੀਤਾ।
ਸੁਰਿੰਦਰ ਸਿੰਘ ਸੋਢੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੇ ਹਿੱਤਾਂ ਦੀ ਸਰਕਾਰ ਹੈ, ਜਿਸ ਵਲੋਂ ਆਮ ਲੋਕਾਂ ਦੀ ਸਹੂਲੀਅਤ ਲਈ ਅਨੇਕਾਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਫਰਿਸ਼ਤੇ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਵਿੱਚ ਸੜਕ ਹਾਦਸੇ ਦੌਰਾਨ ਹੋਏ ਜਖਮੀਆਂ ਨੂੰ ਅਗਰ ਕੋਈ ਵੀ ਵਿਅਕਤੀ ਹਸਪਤਾਲ ਲੈ ਕੇ ਜਾਂਦਾ ਹੈ ਤਾਂ ਉਸ ਉਪਰ ਕੋਈ ਕਾਰਵਾਈ ਨਹੀਂ ਹੋਵੇਗੀ, ਸਗੋਂ ਉਸ ਵਿਅਕਤੀ ਨੂੰ ਸਰਕਾਰ ਵਲੋਂ ਸਨਮਾਨ ਦਿੱਤਾ ਜਾਵੇਗਾ।
ਸੁਰਿੰਦਰ ਸਿੰਘ ਸੋਢੀ ਨੇ ਕਿਹਾ ਕਿ ਅਗਰ ਕੋਈ ਫੌਜੀ ਜਵਾਨ ਜਾਂ ਕਿਸੇ ਵੀ ਪੁਲਿਸ (ਪੈਰਾਮਿਲਿਟਰੀ ਫੋਰਸ) ਦਾ ਜਵਾਨ ਸ਼ਹੀਦ ਹੋ ਜਾਂਦਾ ਹੈ ਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਉਸਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਮਦਦ ਕੀਤੀ ਜਾਂਦੀ ਹੈ ਜੋਕਿ ਮੁੱਖ ਮੰਤਰੀ ਭਗਵੰਤ ਮਾਨ ਖੁਦ ਆਪ ਉਸ ਸ਼ਹੀਦ ਦੇ ਘਰ ਜਾ ਕੇ ਦਿੰਦੇ ਹਨ, ਇਹ ਹੀ ਨਹੀਂ ਸ਼ਹੀਦ ਦੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਂਦੀ ਹੈ। ਜੋ ਸੂਬੇ ਵਿੱਚ ਰਹੀਆਂ ਪਿਛਲੀਆਂ ਸਰਕਾਰਾਂ ਨੇ ਕਦੇ ਨਹੀਂ ਕੀਤਾ।
ਸੁਰਿੰਦਰ ਸਿੰਘ ਸੋਢੀ ਨੇ ਕਿਹਾ ਕਿ ਸਰਕਾਰ ਵਲੋਂ ਐਮੀਨੈਂਸ ਸਕੂਲ ਖੋਲੇ ਗਏ ਹਨ, ਜਿਸ ਵਿੱਚ ਬੱਚਿਆਂ ਨੂੰ ਮੁਫ਼ਤ ਸਿੱਖਿਆ ਦੀ ਸਹੂਲਤ ਦਿੱਤੀ ਗਈ ਹੈ ਅਤੇ ਇਥੇ ਪੜ੍ਹ ਲਿਖ ਕੇ ਬੱਚੇ ਅਗੇ ਜਾ ਕੇ IPS, IAS ਦੀਆਂ ਤਿਆਰੀਆਂ ਕਰ ਸਕਣਗੇ। ਇਸਦੇ ਨਾਲ ਨਾਲ ਜਿਹੜੇ ਖਿਡਾਰੀ ਇੰਟਰਨੈਸ਼ਨਲ ਲੇਬਲ ਤੇ ਸਲੈਕਟ ਹੋਏ ਅਤੇ ਮੈਡਲ ਲੈ ਕੇ ਆਏ, ਉਨ੍ਹਾਂ ਨੂੰ ਸਾਢੇ 43 ਕਰੋੜ ਰੁਪਏ ਦੇ ਕੇ ਉਤਸ਼ਾਹਿਤ ਕੀਤਾ ਤਾਂ ਜੋ ਹੋਰ ਵੀ ਖਿਡਾਰੀ ਇਸ ਲੇਬਲ ਤੱਕ ਪਹੁੰਚ ਕੇ ਮੈਡਲ ਲਿਆ ਕੇ ਦੇਸ਼ ਅਤੇ ਪੰਜਾਬ ਦਾ ਨਾਮ ਰੋਸ਼ਨ ਕਰਨ।

ਸੁਰਿੰਦਰ ਸਿੰਘ ਸੋਢੀ ਨੇ ਕਿਹਾ ਕਿ ਸਰਕਾਰ ਵਲੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਵੀ ਵਾਅਦਾ ਪੂਰਾ ਕੀਤਾ ਗਿਆ, ਜਿਸਦੇ ਚਲਦਿਆਂ ਸੂਬੇ ਦੇ 90 ਪ੍ਰਤੀਸ਼ਤ ਲੋਕ ਇਸਦਾ ਲਾਭ ਲੈ ਰਹੇ ਹਨ। ਇਹ ਹੀ ਨਹੀਂ ਸਰਕਾਰ ਵਲੋਂ ਸੂਬੇ ਦੇ ਹਰ ਜਿਲ੍ਹੇ ਵਿੱਚ ਮੁਹੱਲਾ ਕਲੀਨਿਕ ਖੋਲੇ ਗਏ ਹਨ, ਜਿਸ ਵਿੱਚ 43 ਕਿਸਮ ਦੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ ਅਤੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਂਦੀਆਂ ਹਨ।
ਸੁਰਿੰਦਰ ਸਿੰਘ ਸੋਢੀ ਨੇ ਕਿਹਾ ਕਿ ਸਰਕਾਰ ਵਲੋਂ ਰਾਸ਼ਨ ਸਕੀਮ ਨੂੰ ਹੋਰ ਵੀ ਵਧੀਆ ਢੰਗ ਨਾਲ ਚਲਾਇਆ ਜਾ ਰਿਹਾ ਹੈ, ਹੁਣ ਰਾਸ਼ਨ ਆਮ ਲੋਕਾਂ ਦੇ ਘਰਾਂ ਤੱਕ ਡਿਪੂ ਹੋਲਡਰ ਖੁਦ ਪਹੁੰਚਾਉਣਗੇ, ਜਿਸ ਨਾਲ ਆਮ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ। ਇਸਦੇ ਨਾਲ ਨਾਲ ਜਿਹੜੇ 9 ਲੱਖ 77 ਹਜ਼ਾਰ ਦੇ ਕਰੀਬ ਰਾਸ਼ਨ ਕਾਰਡ ਕੈਂਸਲ ਹੋਏ ਸਨ, ਉਹ ਵੀ ਮੁੜ ਸ਼ੁਰੂ ਕੀਤੇ ਜਾ ਰਹੇ ਹਨ। ਇਥੇ ਹੀ ਬਸ ਨਹੀਂ ਸਰਕਾਰ ਵਲੋਂ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ ਕਿ ਹੁਣ ਕਿਸੇ ਨੂੰ ਵੀ ਕੋਈ ਸਰਟੀਫਿਕੇਟ/ਦਸਤਾਵੇਜ਼ ਲੈਣ ਲਈ ਸਰਕਾਰੀ ਦਫਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ। ਸਰਕਾਰੀ ਮੁਲਾਜ਼ਮ ਖੁਦ ਆਪਜੀ ਦੇ ਘਰ ਆ ਕੇ ਇਹ ਸਹੂਲੀਅਤ ਪ੍ਰਦਾਨ ਕਰਨਗੇ।
ਸੁਰਿੰਦਰ ਸਿੰਘ ਸੋਢੀ ਨੇ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਮ ਲੋਕਾਂ ਲਈ ਇਨੀਆਂ ਸਹੂਲਤਾਂ ਮੁਹਈਆ ਕਰਵਾਈਆਂ ਹਨ ਤਾਂ ਸਾਡਾ ਵੀ ਫਰਜ਼ ਬਣਦਾ ਹੈ ਕਿ ਅਸੀਂ ਸਾਰੇ ਮਿਲ ਕੇ ਆਮ ਆਦਮੀ ਪਾਰਟੀ ਨੂੰ ਹੀ ਵੱਧ ਤੋਂ ਵੱਧ ਵੋਟਾਂ ਪਾ ਕੇ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਵਾਲੀ ਸਰਕਾਰ ਦਾ ਹੀ ਸਮਰਥਨ ਕਰੀਏ ਤਾਂ ਜੋ ਸਾਡਾ ਪੰਜਾਬ ਸਦਾ ਹੱਸਦਾ ਵੱਸਦਾ ਅਤੇ ਖੁਸ਼ਹਾਲ ਰਹੇ।





























