ਦੇਸ਼ਦੁਨੀਆਂਪੰਜਾਬ

ਸ਼ਾਹਕੋਟ ਪੁਲਿਸ ਨੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੌਰਾਨ 50 ਗ੍ਰਾਮ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਨੂੰ ਕੀਤਾ ਗ੍ਰਿਫਤਾਰ

ਜਲੰਧਰ, ਐਚ ਐਸ ਚਾਵਲਾ। ਸ੍ਰੀ ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਸਰਕਾਰ ਅਤੇ ਮਾਣਯੋਗ DGP ਸਾਹਿਬ ਦੇ ਏਜੰਡੇ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਸ੍ਰੀ ਸਰਬਜੀਤ ਰਾਏ, PPS, ਪੁਲਿਸ ਕਪਤਾਨ (ਤਫਤੀਸ਼), ਜਲੰਧਰ ਦਿਹਾਤੀ ਦੀ ਨਿਗਰਾਨੀ ਹੇਠ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ ਮੁਹਿੰਮ ਤਹਿਤ ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ ਮੁੱਖ ਅਫਸਰ ਥਾਣਾ ਸ਼ਾਹਕੋਟ ਦੀ ਪੁਲਿਸ ਪਾਰਟੀ ਵੱਲੋਂ ਹੈਰੋਇਨ ਸਪਲਾਈ ਕਰਨ ਵਾਲੇ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।

ਸ੍ਰੀ ਉਂਕਾਰ ਸਿੰਘ ਬਰਾੜ, ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਦੀ ਅਗਵਾਈ ਹੇਠ ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ ਮੁੱਖ ਅਫਸਰ ਥਾਣਾ ਸ਼ਾਹਕੋਟ ਦੀ ਟੀਮ SI ਨਿਰਮਲ ਸਿੰਘ ਇੰਚਾਰਜ ਚੌਕੀ ਮਲਸੀਆ ਥਾਣਾ ਸ਼ਾਹਕੋਟ ਸਮੇਤ ਪੁਲਿਸ ਪਾਰਟੀ ਦੇ ਮਿਤੀ 01.05.2025 ਨੂੰ ਇਲਾਕਾ ਥਾਣਾ ਸ਼ਾਹਕੋਟ ਦੇ ਏਰੀਏ ਵਿੱਚ ਨਸ਼ੇ ਦੇ ਖਿਲਾਫ ਸਪੈਸ਼ਲ ਮਹਿੰਮ ਦੌਰਾਨ ਗਸ਼ਤ ਵਾ ਨਾਕਾਬੰਦੀ ਪਰ ਸੀ ਤਾਂ ਨੇੜੇ ਸ਼ਮਸ਼ਾਨਘਾਟ ਤਲਵੰਡੀ ਸੰਘੇੜਾ ਤੋਂ ਇੱਕ ਮੋਟਰਸਾਈਕਲ ਹੀਰੋ ਡੀਲਕਸ ਪਰ ਇੱਕ ਨੌਜਵਾਨ ਨੂੰ ਸ਼ੱਕ ਦੀ ਬਿਨ੍ਹਾ ਪਰ ਰੋਕ ਕੇ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਗੁਰਵਿੰਦਰ ਸਿੰਘ ਉਰਫ ਗੋਲੂ ਪੁੱਤਰ ਇਕਬਾਲ ਸਿੰਘ ਵਾਸੀ ਢੰਡੋਵਾਲ ਥਾਣਾ ਸ਼ਾਹਕੋਟ ਜਿਲ੍ਹਾ ਜਲੰਧਰ ਦੱਸਿਆ। ਜਿਸ ਦੇ ਮੋਟਰਸਾਈਕਲ ਦੀ ਤਲਾਸ਼ੀ ਕਰਨ ਤੇ ਮੋਟਰਸਾਈਕਲ ਦੇ ਬੌਕਸ ਵਿੱਚੋ ਲਿਫਾਫੇ ਵਿੱਚੋ 50 ਗ੍ਰਾਮ ਹੈਰੋਇਨ ਬ੍ਰਾਮਦ ਹੋਈ। ਜਿਸ ਤੇ ਇਸ ਦੇ ਖਿਲਾਫ ਮੁਕੱਦਮਾ ਨੰਬਰ 75 ਮਿਤੀ 01.05.2025 ਜੁਰਮ 21-61-85 NDPS Act ਥਾਣਾ ਸ਼ਾਹਕੋਟ ਦਰਜ ਰਜਿਸਟਰ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਇਸੇ ਤਰਾਂ ਪੁਲਿਸ ਵਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਾਲ-ਨਾਲ ਹੀ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਇਹ ਦੋਸ਼ੀ ਪਿਛਲੇ ਸਮੇ ਦੌਰਾਨ ਨਸ਼ੇ ਦੀ ਇਸ ਭਿਆਨਕ ਬਿਮਾਰੀ ਵਿੱਚ ਪੀੜਤ ਹੋ ਚੁੱਕੇ ਹਨ, ਉਹਨਾਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਇਲਾਜ ਕਰਵਾਉਣ ਲਈ ਪ੍ਰੇਰਿਆ ਜਾ ਰਿਹਾ ਹੈ ਤਾਂ ਜੋ ਉਹ ਨਸ਼ੇ ਦੀ ਬਿਮਾਰੀ ਤੋਂ ਮੁੱਕਤ ਹੋ ਕੇ ਆਪਣਾ ਤੰਦਰੁਸਤ ਜੀਵਨ ਜੀ ਸਕਣ। ਇਸ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button