
ਜਲੰਧਰ, ਐਚ ਐਸ ਚਾਵਲਾ। ਸ੍ਰੀ ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਸਰਕਾਰ ਅਤੇ ਮਾਣਯੋਗ DGP ਸਾਹਿਬ ਦੇ ਏਜੰਡੇ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਸ੍ਰੀ ਸਰਬਜੀਤ ਰਾਏ, PPS, ਪੁਲਿਸ ਕਪਤਾਨ (ਤਫਤੀਸ਼), ਜਲੰਧਰ ਦਿਹਾਤੀ ਦੀ ਨਿਗਰਾਨੀ ਹੇਠ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ ਮੁਹਿੰਮ ਤਹਿਤ ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ ਮੁੱਖ ਅਫਸਰ ਥਾਣਾ ਸ਼ਾਹਕੋਟ ਸਮੇਤ ਪੁਲਿਸ ਪਾਰਟੀ ਵੱਲੋ ਭਾਰੀ ਮਾਤਰਾ ਵਿੱਚ ਡੋਡੇ ਚੂਰਾ ਪੋਸਤ ਬਰਾਮਦ ਕਰਕੇ 02 ਸਮੱਗਲਰਾਂ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।
ਸ਼੍ਰੀ ਉਂਕਾਰ ਸਿੰਘ ਬਰਾੜ, ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਦੀ ਅਗਵਾਈ ਹੇਠ ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ ਮੁੱਖ ਅਫਸਰ ਥਾਣਾ ਸ਼ਾਹਕੋਟ ਸਮੇਤ ASI ਬੂਟਾ ਰਾਮ ਇੰਚਾਰਜ ਚੌਕੀ ਮਲਸੀਆ ਥਾਣਾ ਸ਼ਾਹਕੋਟ ਅਤੇ ਪੁਲਿਸ ਪਾਰਟੀ ਨਾਕਾ ਬੰਦੀ ਕਾਵਾ ਵਾਲਾ ਪੱਤਣ ਸਤਲੁਜ ਪੁੱਲ ਪਰ ਮੌਜੂਦ ਸੀ ਤੇ ਵਹੀਕਲਾਂ ਦੀ ਚੈਕਿੰਗ ਕਰ ਰਹੇ ਸੀ ਕਿ ਦੇਰ ਰਾਤ ਮੋਗਾ ਸਾਈਡ ਵੱਲੋ ਕੇਲਿਆ ਨਾਲ ਭਰਿਆ ਹੋਇਆ ਇੱਕ ਟਰੱਕ ਆਇਆ। ਜਿਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਟਰੱਕ ਚਾਲਕ ਨੇ ਟਰੱਕ ਭਜਾਉਣ ਦੀ ਕੋਸ਼ਿਸ਼ ਕੀਤੀ। ਜਿਸ ਨੂੰ ਪੁਲਿਸ ਪਾਰਟੀ ਨੇ ਕਰਕੇ ਟਰੱਕ ਦੀ ਤਲਾਸ਼ੀ ਕਰਨ ਤੇ ਟਰੱਕ ਦੇ ਕੈਬਿਨ ਉਪਰ ਬਣੇ ਹੋਏ ਟੂਲ ਬੌਕਸ ਵਿੱਚੋ 02 ਬੋਰੇ ਡੋਡੇ ਚੂਰਾ ਪੋਸਤ (ਕੁੱਲ 55 ਕਿਲੋ 600 ਗ੍ਰਾਮ ਡੋਡੇ ਚੂਰਾ ਪੋਸਤ) ਬ੍ਰਾਮਦ ਹੋਏ। ਜਿਸ ਤੇ ਉਕਤ ਟਰੱਕ ਚਾਲਕ ਜਸਵਿੰਦਰ ਸਿੰਘ ਉਰਫ ਸਾਬਾ ਪੁੱਤਰ ਅਮਰੀਕ ਸਿੰਘ ਪੁੱਤਰ ਬਾਜ ਸਿੰਘ ਵਾਸੀ ਪਿੰਡ ਕੰਨੀਆ ਖਾਸ ਥਾਣਾ ਧਰਮਕੋਟ ਜਿਲ੍ਹਾ ਮੋਗਾ ਦੇ ਖਿਲਾਫ ਮੁਕੱਦਮਾ ਨੰਬਰ 78 ਮਿਤੀ 04.05.2025 ਜੁਰਮ 15-C-61-85 NDPS Act ਥਾਣਾ ਸ਼ਾਹਕੋਟ ਦਰਜ ਰਜਿਸਟਰ ਕਰਕੇ ਗ੍ਰਿਫਤਾਰ ਕੀਤਾ ਗਿਆ ।
ਜੋ ਦੋਸ਼ੀ ਨੇ ਟਰੱਕ ਵਿੱਚ ਕੇਲਿਆਂ ਦੀ ਆੜ ਵਿੱਚ ਡੋਡੇ ਚੂਰਾ ਪੋਸਤ ਛਪਾਏ ਹੋਏ ਸਨ ਇਹ ਕਾਫੀ ਲੰਬੇ ਸਮੇਂ ਤੋਂ ਡੋਡੇ ਚੂਰਾ ਪੋਸਤ ਵੇਚਣ ਦਾ ਧੰਦਾ ਕਰਦਾ ਹੈ, ਇਸ ਦੇ ਖਿਲਾਫ ਵੱਖ ਵੱਖ ਥਾਣਿਆ ਵਿੱਚ ਮੁਕੱਦਮੇ ਦਰਜ ਰਜਿਸਟਰ ਹਨ। ਜੋ ਉਕਤ ਟਰੱਕ ਚਾਲਕ ਵਲੋਂ ਜਿਸ ਵਿਅਕਤੀ ਨੂੰ ਇਹ ਡੋਡੇ ਚੂਰਾ ਪੋਸਤ ਸਪਲਾਈ ਕਰਨੇ ਸਨ ਉਸ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਜਿਸਦੀ ਪਛਾਣ ਹਰਪ੍ਰੀਤ ਸਿੰਘ ਉਰਫ ਪੀਤਾ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਦੋਸਾਂਝ ਰੋਡ, ਮਾਡਲ ਕਲੋਨੀ ਵਾਰਡ ਨੰਬਰ 06 ਮੋਗਾ ਜਿਲ੍ਹਾ ਮੋਗਾ ਵਜੋਂ ਹੋਈ ਹੈ। ਦੋਵਾਂ ਦੋਸ਼ੀਆਂ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਇਹਨਾਂ ਪਾਸੋਂ ਬਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
















