ਦੇਸ਼ਦੁਨੀਆਂਪੰਜਾਬ

ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਦੋਵੇਂ ਲੜਕੇ ਮਾਣਕ ਸੂਰੀ ਅਤੇ ਪਾਰਸ ਸੂਰੀ ਫਿਰੌਤੀ ਲੈਣ ਦੇ ਮਾਮਲੇ ‘ਚ ਗ੍ਰਿਫਤਾਰ

6 ਲੱਖ ਰੁਪਏ ਦੀ ਲਈ ਸੀ ਫਿਰੌਤੀ, ਅੰਮ੍ਰਿਤਸਰ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਕੀਤਾ ਮਾਮਲਾ ਦਰਜ

PRIME INDIAN NEWS
ਅੰਮ੍ਰਿਤਸਰ ਦੇ ਵਿੱਚ ਜਿੱਥੇ ਇੱਕ ਪਾਸੇ ਗੈਂਗਸਟਰਾਂ ਵੱਲੋਂ ਵਪਾਰੀਆਂ ਨੂੰ ਫੋਨ ਕਰਕੇ ਫਿਰੌਤੀਆਂ ਮੰਗਣ ਦੇ ਮਾਮਲੇ ਸਾਹਮਣੇ ਆ ਰਹੇ ਸਨ ਉੱਥੇ ਹੀ ਦੂਸਰੇ ਪਾਸੇ ਇੱਕ ਅਜੀਬੋ ਗਰੀਬ ਮਾਮਲਾ ਸਾਹਮਣੇ ਆਇਆ, ਜਿਸ ਵਿੱਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਦੋਨੋਂ ਲੜਕਿਆਂ ਮਾਣਕ ਸੂਰੀ ਅਤੇ ਪਾਰਸ ਸੂਰੀ ਵੱਲੋਂ ਇੱਕ ਵਪਾਰੀ ਤੋਂ 6 ਲੱਖ ਰੁਪਏ ਦੀ ਫਿਰੌਤੀ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਸੋਮਵਾਰ ਨੂੰ ਸੁਧੀਰ ਸੂਰੀ ਦੇ ਦੋਵੇਂ ਲੜਕਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਸ ਸਬੰਧੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 26 ਜੂਨ 2024 ਨੂੰ ਕਮਲ ਕਾਂਤ ਨਾਮਕ ਵਿਅਕਤੀ ਜੋ ਕਿ ਅੰਮ੍ਰਿਤਸਰ ਦੀਪ ਕੰਪਲੈਕਸ ਵਿੱਚ ਆਨਲਾਈਨ ਮੋਬਾਈਲ ਖਰੀਦਣ ਤੇ ਵੇਚਣ ਦਾ ਕਾਰੋਬਾਰ ਕਰਦਾ ਹੈ। ਉਸ ਕੋਲੋਂ ਸੁਧੀਰ ਸੂਰੀ ਦੇ ਬੇਟੇ ਮਾਣਕ ਸੂਰੀ ਅਤੇ ਪਾਰਸ ਸੂਰੀ ਪਹਿਲਾਂ ਤਾਂ ਉਸਦੇ ਮੋਬਾਈਲ ਬਾਕਸ ਚ ਪਾ ਕੇ ਕਿਸੇ ਦੂਸਰੀ ਜਗ੍ਹਾ ਤੇ ਲੈ ਗਏ ਅਤੇ ਬਾਅਦ ਵਿੱਚ ਉਥੇ ਦੁਕਾਨਦਾਰ ਨੂੰ ਬੁਲਾ ਕੇ ਉਸਦੇ ਕੋਲੋਂ 6 ਲੱਖ ਰੁਪਏ ਦੀ ਫਿਰੌਤੀ ਮੰਗੀ ਅਤੇ 6 ਲੱਖ ਰੁਪਏ ਲੈਣ ਤੋਂ ਬਾਅਦ ਉਹਨੂੰ 15 ਲੱਖ ਰੁਪਏ ਦੀ ਰਸੀਦ ਕੱਟ ਕੇ ਦੇ ਦਿੱਤੀ ਅਤੇ ਕਿਹਾ ਕਿ ਇਹ ਸ਼ਿਵ ਸੈਨਾ ਦੇ ਲਈ ਡੋਨੇਸ਼ਨ ਹੈ, ਜਿਸ ਤੋਂ ਬਾਅਦ ਸ਼ਿਕਾਇਤ ਕਰਤਾ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਅਤੇ ਪੁਲਿਸ ਨੇ ਪਾਰਸ ਸੂਰੀ ਅਤੇ ਮਾਣਕ ਸੂਰੀ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਇਲਾਵਾ ਪੁਲਿਸ ਨੇ ਸੁਖਜਿੰਦਰ ਸਿੰਘ ਅਤੇ ਗੁਰਮੀਤ ਸਿੰਘ ਨਾਮਕ ਵਿਅਕਤੀਆਂ ਤੇ ਮਾਮਲਾ ਵੀ ਦਰਜ ਕੀਤਾ ਹੈ। ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਹੁਣ ਇਹਨਾਂ ਦੋਵਾਂ ਦੀ ਪੁਲਿਸ ਸੁਰੱਖਿਆ ਵੀ ਵਾਪਸ ਲਈ ਜਾਵੇਗੀ। ਫਿਲਹਾਲ ਇਸ ਮਾਮਲੇ ਤੇ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button