ਦੇਸ਼ਦੁਨੀਆਂਪੰਜਾਬ

ਥਾਣਾ ਗੁਰਾਇਆ ਵਲੋਂ “ਯੁੱਧ ਨਸ਼ਿਆ ਵਿਰੁੱਧ” ਚੱਲ ਰਹੀ ਮੁਹਿੰਮ ਤਹਿਤ 120 ਨਸ਼ੀਲੀਆਂ ਗੋਲੀਆਂ ਸਮੇਤ 2 ਨਸ਼ਾ ਤਸਕਰ ਗ੍ਰਿਫਤਾਰ

ਜਲੰਧਰ, ਐਚ ਐਸ ਚਾਵਲਾ। ਸ੍ਰੀ ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾ/ਨਸ਼ਾ ਤੱਸਕਰਾ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਤਹਿਤ ਸ੍ਰੀ ਸਰਵਨ ਸਿੰਘ ਬੱਲ, ਪੀ.ਪੀ.ਐਸ, ਉਪ ਪੁਲਿਸ ਕਪਤਾਨ, ਸਬ-ਡਵੀਜਨ ਫਿਲੋਰ ਜੀ ਦੀ ਅਗਵਾਈ ਹੇਠ, ਇੰਸਪੈਕਟਰ ਸਿਕੰਦਰ ਸਿੰਘ ਵਿਰਕ ਮੁੱਖ ਅਫਸਰ ਥਾਣਾ ਗੁਰਾਇਆ ਵੱਲੋਂ 120 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ 02 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਸਰਵਨ ਸਿੰਘ ਬੱਲ, ਪੀ.ਪੀ.ਐਸ, ਉਪ ਪੁਲਿਸ ਕਪਤਾਨ, ਸਬ-ਡਵੀਜਨ ਫਿਲੋਰ ਜਿਲ੍ਹਾ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਮਿਤੀ 29-06-2025 ਨੂੰ ਇੰਸਪੈਕਟਰ ਸਿਕੰਦਰ ਸਿੰਘ ਵਿਰਕ ਮੁੱਖ ਅਫਸਰ ਥਾਣਾ ਗੁਰਾਇਆ ਜਿਲ੍ਹਾਂ ਜਲੰਧਰ ਦਿਹਾਤੀ ਦੀ ਪੁਲਿਸ ਪਾਰਟੀ ਏ.ਐਸ.ਆਈ ਸੁਭਾਸ਼ ਕੁਮਾਰ ਚੌਂਕੀ ਇੰਚਾਰਜ ਧੁਲੇਤਾ ਥਾਣਾ ਗੁਰਾਇਆ ਜਿਲ੍ਹਾਂ ਜਲੰਧਰ ਨੇ ਸਮੇਤ ਸਾਥੀ ਕਰਮਚਾਰੀਆ ਦੇ ਦੋਰਾਨੇ ਗਸ਼ਤ ਬੜਾ ਪਿੰਡ ਦੁਸਹਿਰਾ ਗਰਾਊਂਡ ਤੋਂ ਮਨਪ੍ਰੀਤ ਸਿੰਘ ਉਰਫ ਮੋਨੂੰ ਪੁੱਤਰ ਤਰਸੇਮ ਲਾਲ ਵਾਸੀ ਡਾਕਖਾਨਾ ਰੋਡ ਗੁਰਾਇਆ, ਥਾਣਾ ਗੁਰਾਇਆ ਜਿਲ੍ਹਾਂ ਜਲੰਧਰ ਅਤੇ ਦੀਪਕ ਕੁਮਾਰ ਉਰਫ ਦੀਪਾ ਪੁੱਤਰ ਦਵਿੰਦਰ ਕੁਮਾਰ ਵਾਸੀ ਕ੍ਰਿਸ਼ਨਾ ਕਲੋਨੀ ਗੁਰਾਇਆ, ਥਾਣਾ ਗੁਰਾਇਆ ਜਿਲ੍ਹਾ ਜਲੰਧਰ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 120 ਨਸ਼ੀਲੀਆਂ ਗੋਲੀਆਂ ਬ੍ਰਾਮਦ ਕੀਤੀਆਂ। ਜਿਸ ਤੇ ਏ.ਐਸ.ਆਈ ਸੁਭਾਸ਼ ਕੁਮਾਰ ਚੌਂਕੀ ਇੰਚਾਰਜ ਧੁਲੇਤਾ ਥਾਣਾ ਗੁਰਾਇਆ ਜਿਲ੍ਹਾਂ ਜਲੰਧਰ ਨੇ ਮੁਕੱਦਮਾ ਨੰਬਰ 121 ਮਿਤੀ 29-06-2025 ਅ/ਧ 22-61-85 ਐਨ.ਡੀ.ਪੀ.ਐਸ ਐਕਟ ਥਾਣਾ ਗੁਰਾਇਆ ਦਰਜ ਰਜਿਸਟਰ ਕਰਕੇ ਮੁਢਲੀ ਤਫਤੀਸ਼ ਅਮਲ ਵਿੱਚ ਲਿਆਦੀ। ਜੋ ਮੁਕੱਦਮਾ ਹਜਾ ਵਿੱਚ ਦੋਸ਼ੀਆਨ ਮਨਪ੍ਰੀਤ ਸਿੰਘ ਉਰਫ ਮੋਨੂੰ ਅਤੇ ਦੀਪਕ ਕੁਮਾਰ ਉਰਫ ਦੀਪਾ ਉਕਤਾਨ ਨੂੰ ਮਾਨਯੋਗ ਇਲਾਕਾ ਮੈਜਿਸਟਰੇਟ ਸਾਹਿਬ ਫਿਲੌਰ ਜੀ ਦੀ ਅਦਾਲਤ ਵਿੱਚ ਪੇਸ਼ ਕਰਕੇ ਦੋਸ਼ੀਆਨ ਉਕਤਾਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ।

ਜੋ ਦੋਸ਼ੀਆਨ ਮਨਪ੍ਰੀਤ ਸਿੰਘ ਉਰਫ ਮੋਨੂੰ ਅਤੇ ਦੀਪਕ ਕੁਮਾਰ ਉਰਫ ਦੀਪਾ ਉਕਤਾਨ ਪਾਸੋਂ ਡੂਘਾਈ ਨਾਲ ਹੋਰ ਪੁੱਛ ਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਗੋਲੀਆਂ ਕਿਸ ਪਾਸੋਂ ਲੈ ਕੇ ਆਏ ਹਨ ਅਤੇ ਅੱਗੇ ਕਿਸ ਕਿਸ ਨੂੰ ਵੇਚਣੀਆ ਸਨ, ਬਾਰੇ ਪਤਾ ਲਗਾਉਣਾ ਜਰੂਰੀ ਹੈ ਅਤੇ ਇਸ ਦੇ ਹੋਰ ਨਸ਼ਾ ਤਸਕਰਾਂ ਨਾਲ ਲਿੰਕ ਹੋਣ ਸੰਬੰਧੀ ਤਫਤੀਸ਼ ਕੀਤੀ ਜਾ ਰਹੀ ਹੈ।.

Related Articles

Leave a Reply

Your email address will not be published. Required fields are marked *

Back to top button