ਦੇਸ਼ਦੁਨੀਆਂਪੰਜਾਬ

ਸ਼੍ਰੀ ਗੁਰੂ ਨਾਨਕ ਮਿਸ਼ਨ ਚੌਂਕ ਨੇੜੇ ਕਾਰ ਵਿੱਚੋਂ ਪੈਸੇ ਕੱਢਣ ਦੇ ਮਾਮਲੇ ਦੀ ਜਾਂਚ ਜਾਰੀ – ACP ਮਨਮੋਹਨ ਸਿੰਘ

ਜਲੰਧਰ, ਐਚ ਐਸ ਚਾਵਲਾ। ਬੀਤੇ ਦਿਨੀ ਜਲੰਧਰ ਦੇ ਸ਼੍ਰੀ ਗੁਰੂ ਨਾਨਕ ਮਿਸ਼ਨ ਚੌਂਕ ਨੇੜੇ ਕਾਰ ਵਿੱਚੋਂ ਪੈਸੇ ਕੱਢਣ ਦੇ ਮਾਮਲੇ ਦੀ ਪੁਲਿਸ ਵੱਲੋਂ ਜਾਂਚ ਜਾਰੀ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ਼੍ਰੀ ਮਨਮੋਹਨ ਸਿੰਘ, ACP ਮਾਡਲ ਟਾਊਨ, ਜਲੰਧਰ ਵੱਲੋਂ ਦੱਸਿਆ ਗਿਆ ਕਿ ਕਮਿਸ਼ਨਰੇਟ ਪੁਲਿਸ ਜਲੰਧਰ ਦੇ ਥਾਣਾ ਡਵੀਜ਼ਨ ਨੰਬਰ 6 ਦੇ ਅਧੀਨ ਆਉਂਦੇ ਸ਼੍ਰੀ ਗੁਰੂ ਨਾਨਕ ਮਿਸ਼ਨ ਚੌਂਕ ਨੇੜੇ ਇੱਕ ਦੁਕਾਨਦਾਰ ਦੀ ਕਾਰ ਵਿੱਚੋਂ ਪੈਸੇ ਕੱਢਣ ਦੇ ਮਾਮਲੇ ਸਬੰਧੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਵਿਸ਼ਾਲ ਕੁੰਦਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਚੌਂਕ ਤੋਂ ਡਾ. ਬੀ.ਆਰ. ਅੰਬੇਡਕਰ ਚੌਂਕ ਵੱਲ ਜਾ ਰਹੇ ਸਨ। ਇਸ ਦੌਰਾਨ ਰਸਤੇ ਵਿੱਚ ਉਨ੍ਹਾਂ ਦੀ ਕਾਰ ਦੀ ਇੱਕ ਹੋਰ ਕਾਰ ਨਾਲ ਟੱਕਰ ਹੋ ਗਈ। ਟੱਕਰ ਤੋਂ ਬਾਅਦ ਦੂਜੀ ਕਾਰ ਵਿੱਚ ਸਵਾਰ ਵਿਅਕਤੀਆਂ ਵੱਲੋਂ ਉਨ੍ਹਾਂ ਨਾਲ ਬਹਿਸਬਾਜ਼ੀ ਕੀਤੀ ਗਈ ਅਤੇ ਉਨ੍ਹਾਂ ਦੀ ਕਾਰ ਦੀ ਚਾਬੀ ਕੱਢ ਕੇ ਕਿਤੇ ਸੁੱਟ ਦਿੱਤੀ ਗਈ।

ਸ਼ਿਕਾਇਤਕਰਤਾ ਦੇ ਕਹਿਣ ਮੁਤਾਬਕ, ਇਸੇ ਦੌਰਾਨ ਉਕਤ ਵਿਅਕਤੀਆਂ ਵੱਲੋਂ ਉਨ੍ਹਾਂ ਦੀ ਕਾਰ ਵਿੱਚ ਪਏ ਇੱਕ ਬੈਗ ਵਿੱਚੋਂ ਪੈਸੇ ਕੱਢ ਲਏ ਗਏ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ ਹੈ। ਘਟਨਾ ਨਾਲ ਸਬੰਧਤ ਇਲਾਕੇ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ ਟੈਕਨੀਕਲ ਤਰੀਕਿਆਂ ਅਤੇ ਹਿਊਮਨ ਰਿਸੋਰਸ ਦੀ ਮਦਦ ਨਾਲ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਟੀਮਾਂ ਵੱਲੋਂ ਦੋਸ਼ੀਆਂ ਦੀ ਪਛਾਣ ਅਤੇ ਉਨ੍ਹਾਂ ਨੂੰ ਟਰੇਸ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਦੋਸ਼ੀਆਂ ਦਾ ਪਤਾ ਲੱਗਣ ਉਪਰੰਤ ਕਾਨੂੰਨ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਕਮਿਸ਼ਨਰੇਟ ਪੁਲਿਸ ਜਲੰਧਰ ਸ਼ਹਿਰ ਵਾਸੀਆਂ ਦੀ ਸੁਰੱਖਿਆ ਅਤੇ ਸੇਵਾ ਲਈ ਹਮੇਸ਼ਾ ਵਚਨਬੱਧ ਹੈ।

Related Articles

Leave a Reply

Your email address will not be published. Required fields are marked *

Back to top button