
ਜਲੰਧਰ, ਐਚ ਐਸ ਚਾਵਲਾ। ਜਲੰਧਰ ਕਮਿਸ਼ਨਰੇਟ ਪੁਲਿਸ ਨੇ ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ‘ਤੇ ਸਖ਼ਤ ਕਾਰਵਾਈ ਕਰਦਿਆਂ ਗੈਂਗ ਦੇ 2 ਮੁੱਖ ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ।

ਮੁਕਾਬਲਾ ਉਦੋਂ ਹੋਇਆ ਜਦੋਂ ਗੈਂਗ ਦੇ ਮੈਂਬਰਾਂ ਨੇ ਪੁਲਿਸ ‘ਤੇ ਫਾਇਰਿੰਗ ਸ਼ੁਰੂ ਕਰ ਕੀਤੀ। ਪੁਲਿਸ ਵਲੋਂ ਜਵਾਬੀ ਕਾਰਵਾਈ ਦੌਰਾਨ ਇੱਕ ਦੋਸ਼ੀ ਨੂੰ ਗੋਲੀ ਲੱਗੀ ਜਦੋਂ ਕਿ ਦੂਜੇ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਉਸਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਗਿਆ। ਪੁਲਿਸ ਵਲੋਂ 4 ਗੈਰ-ਕਾਨੂੰਨੀ ਹਥਿਆਰ, ਕਈ ਜ਼ਿੰਦਾ ਕਾਰਤੂਸ ਅਤੇ ਇੱਕ ਕਾਰ ਜ਼ਬਤ ਕੀਤੀ ਗਈ।





























